couponatlas.

Гуру Грантх Сахиб (гурмукхи): Анг 697

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈਤਸਰੀ ਮਃ ੪ ॥ ਹਮ ਬਾਰਿਕ. ਕਛੂਅ ਨ ਜਾਨਹ, ਗਤਿ ਮਿਤਿ, ਤੇਰੇ; ਮੂਰਖ ਮੁਗਧ ਇਆਨਾ ॥ ਹਰਿ ਕਿਰਪਾ ਧਾਰਿ ਦੀਜੈ ਮਤਿ ਊਤਮ; ਕਰਿ ਲੀਜੈ ਮੁਗਧੁ ਸਿਆਨਾ ॥੧॥ ਮੇਰਾ ਮਨੁ ਆਲਸੀਆ ਉਘਲਾਨਾ ॥ ਹਰਿ ਹਰਿ ਆਨਿ ਮਿਲਾਇਓ ਗੁਰੁ ਸਾਧੂ; ਮਿਲਿ ਸਾਧੂ. ਕਪਟ ਖੁਲਾਨਾ ॥ ਰਹਾਉ ॥ ਗੁਰ. ਖਿਨੁ ਖਿਨੁ ਪ੍ਰੀਤਿ ਲਗਾਵਹੁ ਮੇਰੈ ਹੀਅਰੈ; ਮੇਰੇ ਪ੍ਰੀਤਮ ਨਾਮੁ ਪਰਾਨਾ ॥ ਬਿਨੁ ਨਾਵੈ. ਮਰਿ ਜਾਈਐ ਮੇਰੇ ਠਾਕੁਰ; ਜਿਉ ਅਮਲੀ ਅਮਲਿ ਲੁਭਾਨਾ ॥੨॥ ਜਿਨ ਮਨਿ ਪ੍ਰੀਤਿ ਲਗੀ ਹਰਿ ਕੇਰੀ; ਤਿਨ ਧੁਰਿ ਭਾਗ ਪੁਰਾਨਾ ॥ ਤਿਨ. ਹਮ ਚਰਣ ਸਰੇਵਹ ਖਿਨੁ ਖਿਨੁ; ਜਿਨ ਹਰਿ ਮੀਠ ਲਗਾਨਾ ॥੩॥ ਹਰਿ ਹਰਿ ਕ੍ਰਿਪਾ ਧਾਰੀ ਮੇਰੈ ਠਾਕੁਰਿ; ਜਨੁ ਬਿਛੁਰਿਆ ਚਿਰੀ ਮਿਲਾਨਾ ॥ ਧਨੁ ਧਨੁ ਸਤਿਗੁਰੁ. ਜਿਨਿ ਨਾਮੁ ਦ੍ਰਿੜਾਇਆ; ਜਨੁ ਨਾਨਕੁ. ਤਿਸੁ ਕੁਰਬਾਨਾ ॥੪॥੩॥ ਜੈਤਸਰੀ ਮਹਲਾ ੪ ॥ ਸਤਿਗੁਰੁ ਸਾਜਨੁ ਪੁਰਖੁ ਵਡ ਪਾਇਆ; ਹਰਿ ਰਸਕਿ ਰਸਕਿ ਫਲ ਲਾਗਿਬਾ ॥ ਮਾਇਆ ਭੁਇਅੰਗ ਗ੍ਰਸਿਓ ਹੈ ਪ੍ਰਾਣੀ; ਗੁਰ ਬਚਨੀ. ਬਿਸੁ, ਹਰਿ ਕਾਢਿਬਾ ॥੧॥ ਮੇਰਾ ਮਨੁ; ਰਾਮ ਨਾਮ ਰਸਿ ਲਾਗਿਬਾ ॥ ਹਰਿ ਕੀਏ ਪਤਿਤ ਪਵਿਤ੍ਰ. ਮਿਲਿ ਸਾਧ ਗੁਰ; ਹਰਿ ਨਾਮੈ. ਹਰਿ ਰਸੁ ਚਾਖਿਬਾ ॥ ਰਹਾਉ ॥ ਧਨੁ ਧਨੁ ਵਡਭਾਗ. ਮਿਲਿਓ ਗੁਰੁ ਸਾਧੂ; ਮਿਲਿ ਸਾਧੂ. ਲਿਵ ਉਨਮਨਿ ਲਾਗਿਬਾ ॥ ਤ੍ਰਿਸਨਾ ਅਗਨਿ ਬੁਝੀ. ਸਾਂਤਿ ਪਾਈ; ਹਰਿ ਨਿਰਮਲ. ਨਿਰਮਲ ਗੁਨ ਗਾਇਬਾ ॥੨॥ ਤਿਨ ਕੇ ਭਾਗ ਖੀਨ. ਧੁਰਿ ਪਾਏ; ਜਿਨ ਸਤਿਗੁਰ ਦਰਸੁ. ਨ ਪਾਇਬਾ ॥ ਤੇ ਦੂਜੈ ਭਾਇ ਪਵਹਿ ਗ੍ਰਭ ਜੋਨੀ; ਸਭੁ ਬਿਰਥਾ ਜਨਮੁ ਤਿਨ ਜਾਇਬਾ ॥੩॥ ਹਰਿ ਦੇਹੁ ਬਿਮਲ ਮਤਿ. ਗੁਰ ਸਾਧ ਪਗ ਸੇਵਹ; ਹਮ ਹਰਿ ਮੀਠ ਲਗਾਇਬਾ ॥ ਜਨੁ ਨਾਨਕੁ. ਰੇਣ ਸਾਧ ਪਗ ਮਾਗੈ; ਹਰਿ ਹੋਇ ਦਇਆਲੁ ਦਿਵਾਇਬਾ ॥੪॥੪॥ ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ. ਨ ਬਸਿਓ; ਤਿਨ ਮਾਤ ਕੀਜੈ ਹਰਿ. ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ; ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ; ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ; ਗੁਰਿ ਗਿਆਨੁ ਦੀਓ. ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ; ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ; ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ; ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ; ਹਰਿ ਕੀਏ ਬਹੁ ਗੁਣ ਸਾਝਾ ॥੩॥
Источники и права