couponatlas.

Гуру Грантх Сахиб (гурмукхи): Анг 698

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਨ ਕਉ ਕ੍ਰਿਪਾ ਕਰੀ ਜਗਜੀਵਨਿ; ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ; ਜਨ ਨਾਨਕ. ਲੇਖਾ ਸਮਝਾ ॥੪॥੫॥ ਜੈਤਸਰੀ ਮਹਲਾ ੪ ॥ ਸਤਸੰਗਤਿ ਸਾਧ ਪਾਈ ਵਡਭਾਗੀ; ਮਨੁ ਚਲਤੌ ਭਇਓ ਅਰੂੜਾ ॥ ਅਨਹਤ ਧੁਨਿ ਵਾਜਹਿ ਨਿਤ ਵਾਜੇ; ਹਰਿ ਅੰਮ੍ਰਿਤ ਧਾਰ ਰਸਿ ਲੀੜਾ ॥੧॥ ਮੇਰੇ ਮਨ; ਜਪਿ ਰਾਮ ਨਾਮੁ ਹਰਿ ਰੂੜਾ ॥ ਮੇਰੈ ਮਨਿ ਤਨਿ ਪ੍ਰੀਤਿ ਲਗਾਈ ਸਤਿਗੁਰਿ; ਹਰਿ ਮਿਲਿਓ ਲਾਇ ਝਪੀੜਾ ॥ ਰਹਾਉ ॥ ਸਾਕਤ ਬੰਧ ਭਏ ਹੈ ਮਾਇਆ; ਬਿਖੁ ਸੰਚਹਿ ਲਾਇ ਜਕੀੜਾ ॥ ਹਰਿ ਕੈ ਅਰਥਿ ਖਰਚਿ. ਨਹ ਸਾਕਹਿ; ਜਮਕਾਲੁ ਸਹਹਿ ਸਿਰਿ ਪੀੜਾ ॥੨॥ ਜਿਨ ਹਰਿ ਅਰਥਿ. ਸਰੀਰੁ ਲਗਾਇਆ ਗੁਰ ਸਾਧੂ; ਬਹੁ ਸਰਧਾ. ਲਾਇ ਮੁਖਿ ਧੂੜਾ ॥ ਹਲਤਿ ਪਲਤਿ ਹਰਿ ਸੋਭਾ ਪਾਵਹਿ; ਹਰਿ ਰੰਗੁ ਲਗਾ ਮਨਿ ਗੂੜਾ ॥੩॥ ਹਰਿ ਹਰਿ ਮੇਲਿ ਮੇਲਿ ਜਨ ਸਾਧੂ; ਹਮ. ਸਾਧ ਜਨਾ ਕਾ ਕੀੜਾ ॥ ਜਨ ਨਾਨਕ ਪ੍ਰੀਤਿ ਲਗੀ. ਪਗ ਸਾਧ, ਗੁਰ ਮਿਲਿ ਸਾਧੂ; ਪਾਖਾਣੁ ਹਰਿਓ ਮਨੁ ਮੂੜਾ ॥੪॥੬॥ ਜੈਤਸਰੀ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਸਿਮਰਹੁ; ਅਗਮ ਅਪਾਰਾ ॥ ਜਿਸੁ ਸਿਮਰਤ; ਦੁਖੁ ਮਿਟੈ ਹਮਾਰਾ ॥ ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ; ਗੁਰਿ ਮਿਲਿਐ ਸੁਖੁ ਹੋਈ ਰਾਮ ॥੧॥ ਹਰਿ ਗੁਣ ਗਾਵਹੁ; ਮੀਤ ਹਮਾਰੇ ॥ ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥ ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ; ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥ ਮਧੁਸੂਦਨ; ਹਰਿ ਮਾਧੋ ਪ੍ਰਾਨਾ ॥ ਮੇਰੈ ਮਨਿ ਤਨਿ; ਅੰਮ੍ਰਿਤ ਮੀਠ ਲਗਾਨਾ ॥ ਹਰਿ ਹਰਿ ਦਇਆ ਕਰਹੁ. ਗੁਰੁ ਮੇਲਹੁ; ਪੁਰਖੁ ਨਿਰੰਜਨੁ ਸੋਈ ਰਾਮ ॥੩॥ ਹਰਿ ਹਰਿ ਨਾਮੁ ਸਦਾ ਸੁਖਦਾਤਾ ॥ ਹਰਿ ਕੈ ਰੰਗਿ. ਮੇਰਾ ਮਨੁ ਰਾਤਾ ॥ ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ; ਗੁਰ ਨਾਨਕ. ਨਾਮਿ ਸੁਖੁ ਹੋਈ ਰਾਮ ॥੪॥੧॥੭॥ ਜੈਤਸਰੀ ਮਃ ੪ ॥ ਹਰਿ ਹਰਿ ਹਰਿ; ਹਰਿ ਨਾਮੁ ਜਪਾਹਾ ॥ ਗੁਰਮੁਖਿ ਨਾਮੁ; ਸਦਾ ਲੈ ਲਾਹਾ ॥ ਹਰਿ ਹਰਿ ਹਰਿ. ਹਰਿ ਭਗਤਿ ਦ੍ਰਿੜਾਵਹੁ; ਹਰਿ ਹਰਿ ਨਾਮੁ ਓੁਮਾਹਾ ਰਾਮ ॥੧॥ ਹਰਿ ਹਰਿ ਨਾਮੁ ਦਇਆਲੁ ਧਿਆਹਾ ॥ ਹਰਿ ਕੈ ਰੰਗਿ; ਸਦਾ ਗੁਣ ਗਾਹਾ ॥ ਹਰਿ ਹਰਿ. ਹਰਿ ਜਸੁ ਘੂਮਰਿ ਪਾਵਹੁ; ਮਿਲਿ ਸਤਸੰਗਿ ਓੁਮਾਹਾ ਰਾਮ ॥੨॥ ਆਉ ਸਖੀ; ਹਰਿ ਮੇਲਿ ਮਿਲਾਹਾ ॥ ਸੁਣਿ ਹਰਿ ਕਥਾ; ਨਾਮੁ ਲੈ ਲਾਹਾ ॥
Источники и права