couponatlas.

Гуру Грантх Сахиб (гурмукхи): Анг 699

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਹਰਿ ਕ੍ਰਿਪਾ ਧਾਰਿ. ਗੁਰ ਮੇਲਹੁ; ਗੁਰਿ ਮਿਲਿਐ. ਹਰਿ ਓੁਮਾਹਾ ਰਾਮ ॥੩॥ ਕਰਿ ਕੀਰਤਿ ਜਸੁ ਅਗਮ ਅਥਾਹਾ ॥ ਖਿਨੁ ਖਿਨੁ ਰਾਮ ਨਾਮੁ ਗਾਵਾਹਾ ॥ ਮੋ ਕਉ ਧਾਰਿ ਕ੍ਰਿਪਾ ਮਿਲੀਐ ਗੁਰ ਦਾਤੇ; ਹਰਿ ਨਾਨਕ ਭਗਤਿ ਓੁਮਾਹਾ ਰਾਮ ॥੪॥੨॥੮॥ ਜੈਤਸਰੀ ਮਃ ੪ ॥ ਰਸਿ ਰਸਿ; ਰਾਮੁ ਰਸਾਲੁ ਸਲਾਹਾ ॥ ਮਨੁ. ਰਾਮ ਨਾਮਿ ਭੀਨਾ; ਲੈ ਲਾਹਾ ॥ ਖਿਨੁ ਖਿਨੁ ਭਗਤਿ ਕਰਹ ਦਿਨੁ ਰਾਤੀ; ਗੁਰਮਤਿ ਭਗਤਿ ਓੁਮਾਹਾ ਰਾਮ ॥੧॥ ਹਰਿ ਹਰਿ ਗੁਣ ਗੋਵਿੰਦ ਜਪਾਹਾ ॥ ਮਨੁ ਤਨੁ ਜੀਤਿ; ਸਬਦੁ ਲੈ ਲਾਹਾ ॥ ਗੁਰਮਤਿ ਪੰਚ ਦੂਤ ਵਸਿ ਆਵਹਿ; ਮਨਿ ਤਨਿ ਹਰਿ ਓਮਾਹਾ ਰਾਮ ॥੨॥ ਨਾਮੁ ਰਤਨੁ. ਹਰਿ ਨਾਮੁ ਜਪਾਹਾ ॥ ਹਰਿ ਗੁਣ ਗਾਇ; ਸਦਾ ਲੈ ਲਾਹਾ ॥ ਦੀਨ ਦਇਆਲ ਕ੍ਰਿਪਾ ਕਰਿ ਮਾਧੋ; ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ ਜਪਿ ਜਗਦੀਸੁ; ਜਪਉ ਮਨ ਮਾਹਾ ॥ ਹਰਿ ਹਰਿ ਜਗੰਨਾਥੁ ਜਗਿ ਲਾਹਾ ॥ ਧਨੁ ਧਨੁ ਵਡੇ ਠਾਕੁਰ ਪ੍ਰਭ ਮੇਰੇ; ਜਪਿ ਨਾਨਕ. ਭਗਤਿ ਓਮਾਹਾ ਰਾਮ ॥੪॥੩॥੯॥ ਜੈਤਸਰੀ ਮਹਲਾ ੪ ॥ ਆਪੇ, ਜੋਗੀ ਜੁਗਤਿ ਜੁਗਾਹਾ ॥ ਆਪੇ, ਨਿਰਭਉ ਤਾੜੀ ਲਾਹਾ ॥ ਆਪੇ ਹੀ ਆਪਿ ਆਪਿ ਵਰਤੈ; ਆਪੇ ਨਾਮਿ ਓੁਮਾਹਾ ਰਾਮ ॥੧॥ ਆਪੇ, ਦੀਪ ਲੋਅ ਦੀਪਾਹਾ ॥ ਆਪੇ ਸਤਿਗੁਰੁ, ਸਮੁੰਦੁ ਮਥਾਹਾ ॥ ਆਪੇ ਮਥਿ ਮਥਿ ਤਤੁ ਕਢਾਏ; ਜਪਿ ਨਾਮੁ ਰਤਨੁ ਓੁਮਾਹਾ ਰਾਮ ॥੨॥ ਸਖੀ ਮਿਲਹੁ; ਮਿਲਿ ਗੁਣ ਗਾਵਾਹਾ ॥ ਗੁਰਮੁਖਿ; ਨਾਮੁ ਜਪਹੁ ਹਰਿ ਲਾਹਾ ॥ ਹਰਿ ਹਰਿ ਭਗਤਿ ਦ੍ਰਿੜੀ ਮਨਿ ਭਾਈ; ਹਰਿ ਹਰਿ ਨਾਮੁ ਓੁਮਾਹਾ ਰਾਮ ॥੩॥ ਆਪੇ ਵਡ ਦਾਣਾ ਵਡ ਸਾਹਾ ॥ ਗੁਰਮੁਖਿ ਪੂੰਜੀ, ਨਾਮੁ ਵਿਸਾਹਾ ॥ ਹਰਿ ਹਰਿ ਦਾਤਿ ਕਰਹੁ ਪ੍ਰਭ ਭਾਵੈ; ਗੁਣ ਨਾਨਕ ਨਾਮੁ ਓੁਮਾਹਾ ਰਾਮ ॥੪॥੪॥੧੦॥ ਜੈਤਸਰੀ ਮਹਲਾ ੪ ॥ ਮਿਲਿ ਸਤਸੰਗਤਿ, ਸੰਗਿ ਗੁਰਾਹਾ ॥ ਪੂੰਜੀ ਨਾਮੁ, ਗੁਰਮੁਖਿ ਵੇਸਾਹਾ ॥ ਹਰਿ ਹਰਿ ਕ੍ਰਿਪਾ ਧਾਰਿ ਮਧੁਸੂਦਨ; ਮਿਲਿ ਸਤਸੰਗਿ ਓੁਮਾਹਾ ਰਾਮ ॥੧॥ ਹਰਿ ਗੁਣ ਬਾਣੀ, ਸ੍ਰਵਣਿ ਸੁਣਾਹਾ ॥ ਕਰਿ ਕਿਰਪਾ, ਸਤਿਗੁਰੂ ਮਿਲਾਹਾ ॥ ਗੁਣ ਗਾਵਹ. ਗੁਣ ਬੋਲਹ ਬਾਣੀ; ਹਰਿ ਗੁਣ ਜਪਿ ਓੁਮਾਹਾ ਰਾਮ ॥੨॥ ਸਭਿ ਤੀਰਥ ਵਰਤ ਜਗ; ਪੁੰਨ ਤੋੁਲਾਹਾ ॥ ਹਰਿ ਹਰਿ ਨਾਮ; ਨ ਪੁਜਹਿ ਪੁਜਾਹਾ ॥ ਹਰਿ ਹਰਿ ਅਤੁਲੁ. ਤੋਲੁ ਅਤਿ ਭਾਰੀ; ਗੁਰਮਤਿ ਜਪਿ ਓੁਮਾਹਾ ਰਾਮ ॥੩॥ ਸਭਿ ਕਰਮ ਧਰਮ; ਹਰਿ ਨਾਮੁ ਜਪਾਹਾ ॥ ਕਿਲਵਿਖ ਮੈਲੁ ਪਾਪ ਧੋਵਾਹਾ ॥ ਦੀਨ ਦਇਆਲ ਹੋਹੁ, ਜਨ ਊਪਰਿ; ਦੇਹੁ ਨਾਨਕ. ਨਾਮੁ ਓਮਾਹਾ ਰਾਮ ॥੪॥੫॥੧੧॥
Источники и права