couponatlas.

Гуру Грантх Сахиб (гурмукхи): Анг 7

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਦੇਸੁ; ਤਿਸੈ ਆਦੇਸੁ ॥ ਆਦਿ ਅਨੀਲੁ. ਅਨਾਦਿ ਅਨਾਹਤਿ; ਜੁਗੁ ਜੁਗੁ ਏਕੋ ਵੇਸੁ ॥੨੯॥ ਏਕਾ ਮਾਈ. ਜੁਗਤਿ ਵਿਆਈ; ਤਿਨਿ ਚੇਲੇ ਪਰਵਾਣੁ ॥ ਇਕੁ ਸੰਸਾਰੀ. ਇਕੁ ਭੰਡਾਰੀ; ਇਕੁ ਲਾਏ ਦੀਬਾਣੁ ॥ ਜਿਵ ਤਿਸੁ ਭਾਵੈ. ਤਿਵੈ ਚਲਾਵੈ; ਜਿਵ ਹੋਵੈ ਫੁਰਮਾਣੁ ॥ ਓਹੁ ਵੇਖੈ, ਓਨਾ ਨਦਰਿ ਨ ਆਵੈ; ਬਹੁਤਾ ਏਹੁ ਵਿਡਾਣੁ ॥ ਆਦੇਸੁ; ਤਿਸੈ ਆਦੇਸੁ ॥ ਆਦਿ ਅਨੀਲੁ. ਅਨਾਦਿ ਅਨਾਹਤਿ; ਜੁਗੁ ਜੁਗੁ ਏਕੋ ਵੇਸੁ ॥੩੦॥ ਆਸਣੁ ਲੋਇ ਲੋਇ; ਭੰਡਾਰ ॥ ਜੋ ਕਿਛੁ ਪਾਇਆ; ਸੁ ਏਕਾ ਵਾਰ ॥ ਕਰਿ ਕਰਿ ਵੇਖੈ; ਸਿਰਜਣਹਾਰੁ ॥ ਨਾਨਕ. ਸਚੇ ਕੀ; ਸਾਚੀ ਕਾਰ ॥ ਆਦੇਸੁ; ਤਿਸੈ ਆਦੇਸੁ ॥ ਆਦਿ ਅਨੀਲੁ. ਅਨਾਦਿ ਅਨਾਹਤਿ; ਜੁਗੁ ਜੁਗੁ ਏਕੋ ਵੇਸੁ ॥੩੧॥ ਇਕ ਦੂ ਜੀਭੌ. ਲਖ ਹੋਹਿ; ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ; ਏਕੁ ਨਾਮੁ ਜਗਦੀਸ ॥ ਏਤੁ ਰਾਹਿ, ਪਤਿ ਪਵੜੀਆ; ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ; ਕੀਟਾ ਆਈ ਰੀਸ ॥ ਨਾਨਕ. ਨਦਰੀ ਪਾਈਐ; ਕੂੜੀ. ਕੂੜੈ ਠੀਸ ॥੩੨॥ ਆਖਣਿ ਜੋਰੁ; ਚੁਪੈ. ਨਹ ਜੋਰੁ ॥ ਜੋਰੁ ਨ. ਮੰਗਣਿ; ਦੇਣਿ. ਨ ਜੋਰੁ ॥ ਜੋਰੁ ਨ. ਜੀਵਣਿ; ਮਰਣਿ. ਨਹ ਜੋਰੁ ॥ ਜੋਰੁ ਨ. ਰਾਜਿ ਮਾਲਿ; ਮਨਿ ਸੋਰੁ ॥ ਜੋਰੁ ਨ ਸੁਰਤੀ; ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ; ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ; ਕਰਿ ਵੇਖੈ ਸੋਇ ॥ ਨਾਨਕ; ਉਤਮੁ ਨੀਚੁ ਨ ਕੋਇ ॥੩੩॥ ਰਾਤੀ ਰੁਤੀ; ਥਿਤੀ ਵਾਰ ॥ ਪਵਣ ਪਾਣੀ; ਅਗਨੀ ਪਾਤਾਲ ॥ ਤਿਸੁ ਵਿਚਿ, ਧਰਤੀ ਥਾਪਿ ਰਖੀ; ਧਰਮ ਸਾਲ ॥ ਤਿਸੁ ਵਿਚਿ; ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ; ਅਨੇਕ ਅਨੰਤ ॥ ਕਰਮੀ ਕਰਮੀ; ਹੋਇ ਵੀਚਾਰੁ ॥ ਸਚਾ ਆਪਿ; ਸਚਾ ਦਰਬਾਰੁ ॥ ਤਿਥੈ ਸੋਹਨਿ; ਪੰਚ ਪਰਵਾਣੁ ॥ ਨਦਰੀ ਕਰਮਿ; ਪਵੈ ਨੀਸਾਣੁ ॥ ਕਚ ਪਕਾਈ; ਓਥੈ ਪਾਇ ॥ ਨਾਨਕ; ਗਇਆ ਜਾਪੈ ਜਾਇ ॥੩੪॥ ਧਰਮ ਖੰਡ ਕਾ; ਏਹੋ ਧਰਮੁ ॥ ਗਿਆਨ ਖੰਡ ਕਾ; ਆਖਹੁ ਕਰਮੁ ॥ ਕੇਤੇ ਪਵਣ ਪਾਣੀ ਵੈਸੰਤਰ; ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ; ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ, ਮੇਰ ਕੇਤੇ; ਕੇਤੇ ਧੂ, ਉਪਦੇਸ ॥ ਕੇਤੇ ਇੰਦ ਚੰਦ, ਸੂਰ ਕੇਤੇ; ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ, ਨਾਥ ਕੇਤੇ; ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ, ਮੁਨਿ ਕੇਤੇ; ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ, ਕੇਤੀਆ ਬਾਣੀ; ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ. ਸੇਵਕ ਕੇਤੇ; ਨਾਨਕ. ਅੰਤੁ ਨ ਅੰਤੁ ॥੩੫॥ ਗਿਆਨ ਖੰਡ ਮਹਿ; ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ; ਕੋਡ ਅਨੰਦੁ ॥
Источники и права