couponatlas.

Гуру Грантх Сахиб (гурмукхи): Анг 70

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏਹੁ ਜਗੁ. ਜਲਤਾ ਦੇਖਿ ਕੈ; ਭਜਿ ਪਏ. ਸਤਿਗੁਰ ਸਰਣਾ ॥ ਸਤਿਗੁਰਿ ਸਚੁ ਦਿੜਾਇਆ; ਸਦਾ ਸਚਿ ਸੰਜਮਿ ਰਹਣਾ ॥ ਸਤਿਗੁਰ ਸਚਾ ਹੈ ਬੋਹਿਥਾ; ਸਬਦੇ. ਭਵਜਲੁ ਤਰਣਾ ॥੬॥ ਲਖ ਚਉਰਾਸੀਹ ਫਿਰਦੇ ਰਹੇ; ਬਿਨੁ ਸਤਿਗੁਰ. ਮੁਕਤਿ ਨ ਹੋਈ ॥ ਪੜਿ ਪੜਿ ਪੰਡਿਤ ਮੋਨੀ ਥਕੇ; ਦੂਜੈ ਭਾਇ ਪਤਿ ਖੋਈ ॥ ਸਤਿਗੁਰਿ ਸਬਦੁ ਸੁਣਾਇਆ; ਬਿਨੁ ਸਚੇ. ਅਵਰੁ ਨ ਕੋਈ ॥੭॥ ਜੋ ਸਚੈ ਲਾਏ. ਸੇ ਸਚਿ ਲਗੇ; ਨਿਤ ਸਚੀ ਕਾਰ ਕਰੰਨਿ ॥ ਤਿਨਾ ਨਿਜ ਘਰਿ ਵਾਸਾ ਪਾਇਆ; ਸਚੈ ਮਹਲਿ ਰਹੰਨਿ ॥ ਨਾਨਕ. ਭਗਤ ਸੁਖੀਏ ਸਦਾ; ਸਚੈ ਨਾਮਿ ਰਚੰਨਿ ॥੮॥੧੭॥੮॥੨੫॥ ਸਿਰੀਰਾਗੁ ਮਹਲਾ ੫ ॥ ਜਾ ਕਉ ਮੁਸਕਲੁ ਅਤਿ ਬਣੈ; ਢੋਈ. ਕੋਇ ਨ ਦੇਇ ॥ ਲਾਗੂ ਹੋਏ ਦੁਸਮਨਾ; ਸਾਕ ਭਿ. ਭਜਿ ਖਲੇ ॥ ਸਭੋ ਭਜੈ ਆਸਰਾ; ਚੁਕੈ ਸਭੁ ਅਸਰਾਉ ॥ ਚਿਤਿ ਆਵੈ ਓਸੁ ਪਾਰਬ੍ਰਹਮੁ; ਲਗੈ ਨ. ਤਤੀ ਵਾਉ ॥੧॥ ਸਾਹਿਬੁ; ਨਿਤਾਣਿਆ ਕਾ ਤਾਣੁ ॥ ਆਇ ਨ ਜਾਈ. ਥਿਰੁ ਸਦਾ; ਗੁਰਸਬਦੀ ਸਚੁ ਜਾਣੁ ॥੧॥ ਰਹਾਉ ॥ ਜੇ ਕੋ ਹੋਵੈ ਦੁਬਲਾ; ਨੰਗ ਭੁਖ ਕੀ ਪੀਰ ॥ ਦਮੜਾ ਪਲੈ ਨਾ ਪਵੈ; ਨਾ ਕੋ ਦੇਵੈ ਧੀਰ ॥ ਸੁਆਰਥੁ ਸੁਆਉ. ਨ ਕੋ ਕਰੇ; ਨਾ ਕਿਛੁ ਹੋਵੈ ਕਾਜੁ ॥ ਚਿਤਿ ਆਵੈ ਓਸੁ ਪਾਰਬ੍ਰਹਮੁ; ਤਾ ਨਿਹਚਲੁ ਹੋਵੈ ਰਾਜੁ ॥੨॥ ਜਾ ਕਉ ਚਿੰਤਾ ਬਹੁਤੁ ਬਹੁਤੁ; ਦੇਹੀ ਵਿਆਪੈ ਰੋਗੁ ॥ ਗ੍ਰਿਸਤਿ ਕੁਟੰਬਿ ਪਲੇਟਿਆ; ਕਦੇ ਹਰਖੁ. ਕਦੇ ਸੋਗੁ ॥ ਗਉਣੁ ਕਰੇ ਚਹੁ ਕੁੰਟ ਕਾ; ਘੜੀ ਨ ਬੈਸਣੁ ਸੋਇ ॥ ਚਿਤਿ ਆਵੈ ਓਸੁ ਪਾਰਬ੍ਰਹਮੁ; ਤਨੁ ਮਨੁ ਸੀਤਲੁ ਹੋਇ ॥੩॥ ਕਾਮਿ ਕਰੋਧਿ ਮੋਹਿ ਵਸਿ ਕੀਆ; ਕਿਰਪਨ ਲੋਭਿ ਪਿਆਰੁ ॥ ਚਾਰੇ ਕਿਲਵਿਖ. ਉਨਿ ਅਘ ਕੀਏ; ਹੋਆ ਅਸੁਰ ਸੰਘਾਰੁ ॥ ਪੋਥੀ ਗੀਤ ਕਵਿਤ ਕਿਛੁ; ਕਦੇ. ਨ ਕਰਨਿ ਧਰਿਆ ॥ ਚਿਤਿ ਆਵੈ ਓਸੁ ਪਾਰਬ੍ਰਹਮੁ; ਤਾ ਨਿਮਖ ਸਿਮਰਤ ਤਰਿਆ ॥੪॥ ਸਾਸਤ ਸਿੰਮ੍ਰਿਤਿ ਬੇਦ ਚਾਰਿ; ਮੁਖਾਗਰ ਬਿਚਰੇ ॥ ਤਪੇ ਤਪੀਸਰ ਜੋਗੀਆ; ਤੀਰਥਿ ਗਵਨੁ ਕਰੇ ॥ ਖਟੁ ਕਰਮਾ ਤੇ ਦੁਗੁਣੇ; ਪੂਜਾ ਕਰਤਾ. ਨਾਇ ॥ ਰੰਗੁ. ਨ ਲਗੀ ਪਾਰਬ੍ਰਹਮ; ਤਾ ਸਰਪਰ ਨਰਕੇ ਜਾਇ ॥੫॥ ਰਾਜ ਮਿਲਕ ਸਿਕਦਾਰੀਆ; ਰਸ ਭੋਗਣ ਬਿਸਥਾਰ ॥ ਬਾਗ ਸੁਹਾਵੇ ਸੋਹਣੇ; ਚਲੈ ਹੁਕਮੁ ਅਫਾਰ ॥ ਰੰਗ ਤਮਾਸੇ ਬਹੁ ਬਿਧੀ; ਚਾਇ ਲਗਿ ਰਹਿਆ ॥ ਚਿਤਿ. ਨ ਆਇਓ ਪਾਰਬ੍ਰਹਮੁ; ਤਾ ਸਰਪ ਕੀ ਜੂਨਿ ਗਇਆ ॥੬॥ ਬਹੁਤੁ ਧਨਾਢਿ ਅਚਾਰਵੰਤੁ; ਸੋਭਾ ਨਿਰਮਲ ਰੀਤਿ ॥ ਮਾਤ ਪਿਤਾ ਸੁਤ ਭਾਈਆ; ਸਾਜਨ ਸੰਗਿ ਪਰੀਤਿ ॥ ਲਸਕਰ ਤਰਕਸਬੰਦ ਬੰਦ; ਜੀਉ ਜੀਉ. ਸਗਲੀ ਕੀਤ ॥
Источники и права