couponatlas.

Гуру Грантх Сахиб (гурмукхи): Анг 700

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈਤਸਰੀ ਮਹਲਾ ੫ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਕੋਈ ਜਾਨੈ; ਕਵਨੁ ਈਹਾ ਜਗਿ ਮੀਤੁ ॥ ਜਿਸੁ ਹੋਇ ਕ੍ਰਿਪਾਲੁ. ਸੋਈ ਬਿਧਿ ਬੂਝੈ; ਤਾ ਕੀ ਨਿਰਮਲ ਰੀਤਿ ॥੧॥ ਰਹਾਉ ॥ ਮਾਤ ਪਿਤਾ ਬਨਿਤਾ ਸੁਤ ਬੰਧਪ; ਇਸਟ ਮੀਤ ਅਰੁ ਭਾਈ ॥ ਪੂਰਬ ਜਨਮ ਕੇ ਮਿਲੇ ਸੰਜੋਗੀ; ਅੰਤਹਿ. ਕੋ ਨ ਸਹਾਈ ॥੧॥ ਮੁਕਤਿ ਮਾਲ. ਕਨਿਕ ਲਾਲ ਹੀਰਾ; ਮਨ ਰੰਜਨ ਕੀ ਮਾਇਆ ॥ ਹਾ ਹਾ ਕਰਤ ਬਿਹਾਨੀ ਅਵਧਹਿ; ਤਾ ਮਹਿ ਸੰਤੋਖੁ. ਨ ਪਾਇਆ ॥੨॥ ਹਸਤਿ ਰਥ ਅਸ੍ਵ ਪਵਨ ਤੇਜ; ਧਣੀ ਭੂਮਨ ਚਤੁਰਾਂਗਾ ॥ ਸੰਗਿ. ਨ ਚਾਲਿਓ ਇਨ ਮਹਿ ਕਛੂਐ; ਊਠਿ ਸਿਧਾਇਓ ਨਾਂਗਾ ॥੩॥ ਹਰਿ ਕੇ ਸੰਤ. ਪ੍ਰਿਅ ਪ੍ਰੀਤਮ ਪ੍ਰਭ ਕੇ; ਤਾ ਕੈ ਹਰਿ ਹਰਿ ਗਾਈਐ ॥ ਨਾਨਕ ਈਹਾ ਸੁਖੁ. ਆਗੈ ਮੁਖ ਊਜਲ; ਸੰਗਿ ਸੰਤਨ ਕੈ ਪਾਈਐ ॥੪॥੧॥ ਜੈਤਸਰੀ ਮਹਲਾ ੫ ਘਰੁ ੩ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ; ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ. ਬਹੁ ਬਿਧਿ ਸੁਨਤੇ; ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ; ਕੋ ਕਹਤੋ ਸਭ ਮਹੀਅਉ ॥ ਬਰਨੁ. ਨ ਦੀਸੈ, ਚਿਹਨੁ. ਨ ਲਖੀਐ; ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ ਨਿਵਾਸੀ ਘਟਿ ਘਟਿ ਵਾਸੀ; ਲੇਪੁ ਨਹੀ. ਅਲਪਹੀਅਉ ॥ ਨਾਨਕੁ ਕਹਤ. ਸੁਨਹੁ ਰੇ ਲੋਗਾ; ਸੰਤ ਰਸਨ ਕੋ ਬਸਹੀਅਉ ॥੨॥੧॥੨॥ ਜੈਤਸਰੀ ਮਃ ੫ ॥ ਧੀਰਉ ਸੁਨਿ; ਧੀਰਉ ਪ੍ਰਭ ਕਉ ॥੧॥ ਰਹਾਉ ॥ ਜੀਅ ਪ੍ਰਾਨ ਮਨੁ ਤਨੁ ਸਭੁ ਅਰਪਉ; ਨੀਰਉ ਪੇਖਿ. ਪ੍ਰਭ ਕਉ ਨੀਰਉ ॥੧॥ ਬੇਸੁਮਾਰ ਬੇਅੰਤੁ ਬਡ ਦਾਤਾ; ਮਨਹਿ ਗਹੀਰਉ. ਪੇਖਿ ਪ੍ਰਭ ਕਉ ॥੨॥ ਜੋ ਚਾਹਉ ਸੋਈ ਸੋਈ ਪਾਵਉ; ਆਸਾ ਮਨਸਾ ਪੂਰਉ. ਜਪਿ ਪ੍ਰਭ ਕਉ ॥੩॥ ਗੁਰ ਪ੍ਰਸਾਦਿ ਨਾਨਕ ਮਨਿ ਵਸਿਆ; ਦੂਖਿ. ਨ ਕਬਹੂ ਝੂਰਉ, ਬੁਝਿ ਪ੍ਰਭ ਕਉ ॥੪॥੨॥੩॥ ਜੈਤਸਰੀ ਮਹਲਾ ੫ ॥ ਲੋੜੀਦੜਾ ਸਾਜਨੁ ਮੇਰਾ ॥ ਘਰਿ ਘਰਿ ਮੰਗਲ ਗਾਵਹੁ ਨੀਕੇ; ਘਟਿ ਘਟਿ ਤਿਸਹਿ ਬਸੇਰਾ ॥੧॥ ਰਹਾਉ ॥ ਸੂਖਿ ਅਰਾਧਨੁ. ਦੂਖਿ ਅਰਾਧਨੁ; ਬਿਸਰੈ ਨ. ਕਾਹੂ ਬੇਰਾ ॥ ਨਾਮੁ ਜਪਤ ਕੋਟਿ ਸੂਰ ਉਜਾਰਾ; ਬਿਨਸੈ ਭਰਮੁ ਅੰਧੇਰਾ ॥੧॥ ਥਾਨਿ ਥਨੰਤਰਿ ਸਭਨੀ ਜਾਈ; ਜੋ ਦੀਸੈ ਸੋ ਤੇਰਾ ॥ ਸੰਤਸੰਗਿ. ਪਾਵੈ ਜੋ ਨਾਨਕ; ਤਿਸੁ ਬਹੁਰਿ. ਨ ਹੋਈ ਹੈ ਫੇਰਾ ॥੨॥੩॥੪॥
Источники и права