couponatlas.

Гуру Грантх Сахиб (гурмукхи): Анг 701

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈਤਸਰੀ ਮਹਲਾ ੫ ਘਰੁ ੪ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਅਬ ਮੈ ਸੁਖੁ ਪਾਇਓ; ਗੁਰ ਆਗੵਿ ॥ ਤਜੀ ਸਿਆਨਪ ਚਿੰਤ ਵਿਸਾਰੀ; ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥ ਜਉ ਦੇਖਉ. ਤਉ ਸਗਲ ਮੋਹਿ ਮੋਹੀਅਉ; ਤਉ ਸਰਨਿ ਪਰਿਓ ਗੁਰ, ਭਾਗਿ ॥ ਕਰਿ ਕਿਰਪਾ ਟਹਲ ਹਰਿ ਲਾਇਓ; ਤਉ ਜਮਿ ਛੋਡੀ ਮੋਰੀ ਲਾਗਿ ॥੧॥ ਤਰਿਓ ਸਾਗਰੁ ਪਾਵਕ ਕੋ; ਜਉ ਸੰਤ ਭੇਟੇ ਵਡ ਭਾਗਿ ॥ ਜਨ ਨਾਨਕ. ਸਰਬ ਸੁਖ ਪਾਏ; ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥ ਜੈਤਸਰੀ ਮਹਲਾ ੫ ॥ ਮਨ ਮਹਿ; ਸਤਿਗੁਰ ਧਿਆਨੁ ਧਰਾ ॥ ਦ੍ਰਿੜੑਿਓ ਗਿਆਨੁ. ਮੰਤ੍ਰੁ ਹਰਿ ਨਾਮਾ; ਪ੍ਰਭ ਜੀਉ ਮਇਆ ਕਰਾ ॥੧॥ ਰਹਾਉ ॥ ਕਾਲ ਜਾਲ ਅਰੁ ਮਹਾ ਜੰਜਾਲਾ; ਛੁਟਕੇ ਜਮਹਿ ਡਰਾ ॥ ਆਇਓ ਦੁਖ ਹਰਣ. ਸਰਣ ਕਰੁਣਾਪਤਿ; ਗਹਿਓ ਚਰਣ ਆਸਰਾ ॥੧॥ ਨਾਵ ਰੂਪ ਭਇਓ ਸਾਧਸੰਗੁ; ਭਵ ਨਿਧਿ ਪਾਰਿ ਪਰਾ ॥ ਅਪਿਉ ਪੀਓ. ਗਤੁ ਥੀਓ ਭਰਮਾ; ਕਹੁ ਨਾਨਕ. ਅਜਰੁ ਜਰਾ ॥੨॥੨॥੬॥ ਜੈਤਸਰੀ ਮਹਲਾ ੫ ॥ ਜਾ ਕਉ. ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ; ਵਾ ਕਉ ਬਿਆਧਿ. ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ. ਰਹਹਿ ਅਲੇਪਾ; ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ; ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ; ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ; ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ ਜੈਤਸਰੀ ਮਹਲਾ ੫ ॥ ਗੋਬਿੰਦ ਜੀਵਨ ਪ੍ਰਾਨ ਧਨ ਰੂਪ ॥ ਅਗਿਆਨ ਮੋਹ ਮਗਨ ਮਹਾ ਪ੍ਰਾਨੀ; ਅੰਧਿਆਰੇ ਮਹਿ ਦੀਪ ॥੧॥ ਰਹਾਉ ॥ ਸਫਲ ਦਰਸਨੁ ਤੁਮਰਾ ਪ੍ਰਭ ਪ੍ਰੀਤਮ; ਚਰਨ ਕਮਲ ਆਨੂਪ ॥ ਅਨਿਕ ਬਾਰ ਕਰਉ ਤਿਹ ਬੰਦਨ; ਮਨਹਿ ਚਰ੍ਹਾਵਉ ਧੂਪ ॥੧॥ ਹਾਰਿ ਪਰਿਓ ਤੁਮੑਰੈ ਪ੍ਰਭ ਦੁਆਰੈ; ਦ੍ਰਿੜੑੁ ਕਰਿ ਗਹੀ ਤੁਮੑਾਰੀ ਲੂਕ ॥ ਕਾਢਿ ਲੇਹੁ ਨਾਨਕ ਅਪੁਨੇ ਕਉ; ਸੰਸਾਰ ਪਾਵਕ ਕੇ ਕੂਪ ॥੨॥੪॥੮॥ ਜੈਤਸਰੀ ਮਹਲਾ ੫ ॥ ਕੋਈ ਜਨੁ; ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ. ਬਕਉ ਸੁਭ ਰਸਨਾ; ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ; ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ. ਕਿਰਪਾ ਤੇ; ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ; ਚਿਤਵਉ ਤੁਮੑਰੀ ਓਰਿ ॥
Источники и права