couponatlas.

Гуру Грантх Сахиб (гурмукхи): Анг 702

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਭੈ ਪਦੁ ਦਾਨੁ. ਸਿਮਰਨੁ ਸੁਆਮੀ ਕੋ; ਪ੍ਰਭ ਨਾਨਕ. ਬੰਧਨ ਛੋਰਿ ॥੨॥੫॥੯॥ ਜੈਤਸਰੀ ਮਹਲਾ ੫ ॥ ਚਾਤ੍ਰਿਕ ਚਿਤਵਤ. ਬਰਸਤ ਮੇਂਹ ॥ ਕ੍ਰਿਪਾ ਸਿੰਧੁ ਕਰੁਣਾ ਪ੍ਰਭ ਧਾਰਹੁ; ਹਰਿ ਪ੍ਰੇਮ ਭਗਤਿ ਕੋ ਨੇਂਹ ॥੧॥ ਰਹਾਉ ॥ ਅਨਿਕ ਸੂਖ ਚਕਵੀ. ਨਹੀ ਚਾਹਤ; ਅਨਦ ਪੂਰਨ ਪੇਖਿ ਦੇਂਹ ॥ ਆਨ ਉਪਾਵ. ਨ ਜੀਵਤ ਮੀਨਾ; ਬਿਨੁ ਜਲ. ਮਰਨਾ ਤੇਂਹ ॥੧॥ ਹਮ ਅਨਾਥ. ਨਾਥ ਹਰਿ ਸਰਣੀ; ਅਪੁਨੀ ਕ੍ਰਿਪਾ ਕਰੇਂਹ ॥ ਚਰਣ ਕਮਲ ਨਾਨਕੁ ਆਰਾਧੈ; ਤਿਸੁ ਬਿਨੁ ਆਨ. ਨ ਕੇਂਹ ॥੨॥੬॥੧੦॥ ਜੈਤਸਰੀ ਮਹਲਾ ੫ ॥ ਮਨਿ ਤਨਿ ਬਸਿ ਰਹੇ ਮੇਰੇ ਪ੍ਰਾਨ ॥ ਕਰਿ ਕਿਰਪਾ ਸਾਧੂ ਸੰਗਿ ਭੇਟੇ; ਪੂਰਨ ਪੁਰਖ ਸੁਜਾਨ ॥੧॥ ਰਹਾਉ ॥ ਪ੍ਰੇਮ ਠਗਉਰੀ ਜਿਨ ਕਉ ਪਾਈ; ਤਿਨ ਰਸੁ ਪੀਅਉ ਭਾਰੀ ॥ ਤਾ ਕੀ ਕੀਮਤਿ. ਕਹਣੁ ਨ ਜਾਈ; ਕੁਦਰਤਿ ਕਵਨ ਹਮੑਾਰੀ ॥੧॥ ਲਾਇ ਲਏ ਲੜਿ. ਦਾਸ ਜਨ ਅਪੁਨੇ; ਉਧਰੇ ਉਧਰਨਹਾਰੇ ॥ ਪ੍ਰਭੁ ਸਿਮਰਿ ਸਿਮਰਿ. ਸਿਮਰਿ ਸੁਖੁ ਪਾਇਓ; ਨਾਨਕ ਸਰਣਿ ਦੁਆਰੇ ॥੨॥੭॥੧੧॥ ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ; ਸਰਣੀ ॥ ਉਧਰੁ ਦੇਹ. ਅੰਧ ਕੂਪ ਤੇ; ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ, ਨ ਜਾਨਾ; ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ; ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ; ਇਹ. ਨਹੀ ਮਨ ਮਹਿ ਧਰਣੀ ॥ ਹਰਿ ਦਰਸਨ ਤ੍ਰਿਪਤਿ. ਨਾਨਕ ਦਾਸ ਪਾਵਤ; ਹਰਿ ਨਾਮ ਰੰਗ ਆਭਰਣੀ ॥੨॥੮॥੧੨॥ ਜੈਤਸਰੀ ਮਹਲਾ ੫ ॥ ਹਰਿ ਜਨ; ਸਿਮਰਹੁ ਹਿਰਦੈ ਰਾਮ ॥ ਹਰਿ ਜਨ ਕਉ ਅਪਦਾ. ਨਿਕਟਿ ਨ ਆਵੈ; ਪੂਰਨ ਦਾਸ ਕੇ ਕਾਮ ॥੧॥ ਰਹਾਉ ॥ ਕੋਟਿ ਬਿਘਨ ਬਿਨਸਹਿ. ਹਰਿ ਸੇਵਾ; ਨਿਹਚਲੁ ਗੋਵਿਦ ਧਾਮ ॥ ਭਗਵੰਤ ਭਗਤ ਕਉ. ਭਉ ਕਿਛੁ ਨਾਹੀ; ਆਦਰੁ ਦੇਵਤ ਜਾਮ ॥੧॥ ਤਜਿ ਗੋਪਾਲ. ਆਨ ਜੋ ਕਰਣੀ; ਸੋਈ ਸੋਈ ਬਿਨਸਤ ਖਾਮ ॥ ਚਰਨ ਕਮਲ ਹਿਰਦੈ ਗਹੁ ਨਾਨਕ; ਸੁਖ ਸਮੂਹ ਬਿਸਰਾਮ ॥੨॥੯॥੧੩॥ ਜੈਤਸਰੀ ਮਹਲਾ ੯ ॥ ੴ ਸਤਿਗੁਰ ਪ੍ਰਸਾਦਿ ॥ ਭੂਲਿਓ ਮਨੁ, ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ; ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ ॥ ਸਮਝ ਨ ਪਰੀ. ਬਿਖੈ ਰਸ ਰਚਿਓ; ਜਸੁ ਹਰਿ ਕੋ ਬਿਸਰਾਇਓ ॥ ਸੰਗਿ ਸੁਆਮੀ ਸੋ ਜਾਨਿਓ ਨਾਹਿਨ; ਬਨੁ ਖੋਜਨ ਕਉ ਧਾਇਓ ॥੧॥
Источники и права