couponatlas.

Гуру Грантх Сахиб (гурмукхи): Анг 703

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਤਨੁ ਰਾਮੁ. ਘਟ ਹੀ ਕੇ ਭੀਤਰਿ; ਤਾ ਕੋ ਗਿਆਨੁ. ਨ ਪਾਇਓ ॥ ਜਨ ਨਾਨਕ. ਭਗਵੰਤ ਭਜਨ ਬਿਨੁ; ਬਿਰਥਾ ਜਨਮੁ ਗਵਾਇਓ ॥੨॥੧॥ ਜੈਤਸਰੀ ਮਹਲਾ ੯ ॥ ਹਰਿ ਜੂ; ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ. ਭਇਓ ਉਰ ਅੰਤਰਿ; ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ; ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ; ਤਿਹ ਚਿੰਤਾ ਤਨੁ ਜਾਰਾ ॥੧॥ ਕੀਏ ਉਪਾਵ. ਮੁਕਤਿ ਕੇ ਕਾਰਨਿ; ਦਹ ਦਿਸਿ ਕਉ ਉਠਿ ਧਾਇਆ ॥ ਘਟ ਹੀ ਭੀਤਰਿ ਬਸੈ ਨਿਰੰਜਨੁ; ਤਾ ਕੋ ਮਰਮੁ. ਨ ਪਾਇਆ ॥੨॥ ਨਾਹਿਨ ਗੁਨੁ. ਨਾਹਿਨ ਕਛੁ ਜਪੁ ਤਪੁ; ਕਉਨੁ ਕਰਮੁ ਅਬ ਕੀਜੈ ॥ ਨਾਨਕ. ਹਾਰਿ ਪਰਿਓ ਸਰਨਾਗਤਿ; ਅਭੈ ਦਾਨੁ ਪ੍ਰਭ ਦੀਜੈ ॥੩॥੨॥ ਜੈਤਸਰੀ ਮਹਲਾ ੯ ॥ ਮਨ ਰੇ; ਸਾਚਾ ਗਹੋ ਬਿਚਾਰਾ ॥ ਰਾਮ ਨਾਮ ਬਿਨੁ. ਮਿਥਿਆ ਮਾਨੋ; ਸਗਰੋ ਇਹੁ ਸੰਸਾਰਾ ॥੧॥ ਰਹਾਉ ॥ ਜਾ ਕਉ ਜੋਗੀ ਖੋਜਤ ਹਾਰੇ; ਪਾਇਓ ਨਾਹਿ. ਤਿਹ ਪਾਰਾ ॥ ਸੋ ਸੁਆਮੀ ਤੁਮ ਨਿਕਟਿ ਪਛਾਨੋ; ਰੂਪ ਰੇਖ ਤੇ ਨਿਆਰਾ ॥੧॥ ਪਾਵਨ ਨਾਮੁ ਜਗਤ ਮੈ ਹਰਿ ਕੋ; ਕਬਹੂ. ਨਾਹਿ ਸੰਭਾਰਾ ॥ ਨਾਨਕ ਸਰਨਿ ਪਰਿਓ ਜਗ ਬੰਦਨ; ਰਾਖਹੁ ਬਿਰਦੁ ਤੁਹਾਰਾ ॥੨॥੩॥ ਜੈਤਸਰੀ ਮਹਲਾ ੫ ਛੰਤ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਦਰਸਨ ਪਿਆਸੀ. ਦਿਨਸੁ ਰਾਤਿ; ਚਿਤਵਉ ਅਨਦਿਨੁ ਨੀਤ ॥ ਖੋਲੑਿ ਕਪਟ. ਗੁਰਿ ਮੇਲੀਆ; ਨਾਨਕ ਹਰਿ ਸੰਗਿ ਮੀਤ ॥੧॥ ਛੰਤ ॥ ਸੁਣਿ ਯਾਰ ਹਮਾਰੇ ਸਜਣ; ਇਕ ਕਰਉ ਬੇਨੰਤੀਆ ॥ ਤਿਸੁ ਮੋਹਨ ਲਾਲ ਪਿਆਰੇ; ਹਉ ਫਿਰਉ ਖੋਜੰਤੀਆ ॥ ਤਿਸੁ ਦਸਿ ਪਿਆਰੇ. ਸਿਰੁ ਧਰੀ ਉਤਾਰੇ; ਇਕ ਭੋਰੀ ਦਰਸਨੁ ਦੀਜੈ ॥ ਨੈਨ ਹਮਾਰੇ. ਪ੍ਰਿਅ ਰੰਗ ਰੰਗਾਰੇ; ਇਕੁ ਤਿਲੁ ਭੀ. ਨਾ ਧੀਰੀਜੈ ॥ ਪ੍ਰਭ ਸਿਉ ਮਨੁ ਲੀਨਾ. ਜਿਉ ਜਲ ਮੀਨਾ; ਚਾਤ੍ਰਿਕ ਜਿਵੈ ਤਿਸੰਤੀਆ ॥ ਜਨ ਨਾਨਕ. ਗੁਰੁ ਪੂਰਾ ਪਾਇਆ; ਸਗਲੀ ਤਿਖਾ ਬੁਝੰਤੀਆ ॥੧॥ ਯਾਰ ਵੇ. ਪ੍ਰਿਅ ਹਭੇ ਸਖੀਆ; ਮੂ. ਕਹੀ ਨ ਜੇਹੀਆ ॥ ਯਾਰ ਵੇ. ਹਿਕ ਡੂੰ ਹਿਕਿ ਚਾੜੈ; ਹਉ ਕਿਸੁ ਚਿਤੇਹੀਆ ॥ ਹਿਕ ਦੂੰ ਹਿਕਿ ਚਾੜੇ. ਅਨਿਕ ਪਿਆਰੇ; ਨਿਤ ਕਰਦੇ ਭੋਗ ਬਿਲਾਸਾ ॥ ਤਿਨਾ ਦੇਖਿ ਮਨਿ ਚਾਉ ਉਠੰਦਾ; ਹਉ. ਕਦਿ ਪਾਈ ਗੁਣਤਾਸਾ ॥ ਜਿਨੀ ਮੈਡਾ ਲਾਲੁ ਰੀਝਾਇਆ; ਹਉ ਤਿਸੁ ਆਗੈ ਮਨੁ ਡੇਂਹੀਆ ॥ ਨਾਨਕੁ ਕਹੈ. ਸੁਣਿ ਬਿਨਉ ਸੁਹਾਗਣਿ; ਮੂ ਦਸਿ ਡਿਖਾ. ਪਿਰੁ ਕੇਹੀਆ ॥੨॥ ਯਾਰ ਵੇ. ਪਿਰੁ ਆਪਣ ਭਾਣਾ; ਕਿਛੁ ਨੀਸੀ ਛੰਦਾ ॥
Источники и права