couponatlas.

Гуру Грантх Сахиб (гурмукхи): Анг 704

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਯਾਰ ਵੇ. ਤੈ ਰਾਵਿਆ ਲਾਲਨੁ; ਮੂ. ਦਸਿ ਦਸੰਦਾ ॥ ਲਾਲਨੁ ਤੈ ਪਾਇਆ. ਆਪੁ ਗਵਾਇਆ; ਜੈ ਧਨ ਭਾਗ ਮਥਾਣੇ ॥ ਬਾਂਹ ਪਕੜਿ. ਠਾਕੁਰਿ ਹਉ ਘਿਧੀ; ਗੁਣ ਅਵਗਣ. ਨ ਪਛਾਣੇ ॥ ਗੁਣ ਹਾਰੁ ਤੈ ਪਾਇਆ. ਰੰਗੁ ਲਾਲੁ ਬਣਾਇਆ; ਤਿਸੁ ਹਭੋ ਕਿਛੁ ਸੁਹੰਦਾ ॥ ਜਨ ਨਾਨਕ. ਧੰਨਿ ਸੁਹਾਗਣਿ ਸਾਈ; ਜਿਸੁ ਸੰਗਿ ਭਤਾਰੁ ਵਸੰਦਾ ॥੩॥ ਯਾਰ ਵੇ. ਨਿਤ ਸੁਖ ਸੁਖੇਦੀ; ਸਾ ਮੈ ਪਾਈ ॥ ਵਰੁ ਲੋੜੀਦਾ ਆਇਆ; ਵਜੀ ਵਾਧਾਈ ॥ ਮਹਾ ਮੰਗਲੁ ਰਹਸੁ ਥੀਆ; ਪਿਰੁ ਦਇਆਲੁ ਸਦ ਨਵ ਰੰਗੀਆ ॥ ਵਡ ਭਾਗਿ ਪਾਇਆ. ਗੁਰਿ ਮਿਲਾਇਆ; ਸਾਧ ਕੈ ਸਤਸੰਗੀਆ ॥ ਆਸਾ ਮਨਸਾ ਸਗਲ ਪੂਰੀ; ਪ੍ਰਿਅ ਅੰਕਿ ਅੰਕੁ ਮਿਲਾਈ ॥ ਬਿਨਵੰਤਿ ਨਾਨਕੁ ਸੁਖ ਸੁਖੇਦੀ; ਸਾ ਮੈ ਗੁਰ ਮਿਲਿ ਪਾਈ ॥੪॥੧॥ ਜੈਤਸਰੀ ਮਹਲਾ ੫ ਘਰੁ ੨ ਛੰਤ ॥ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ; ਕਥਨੁ ਨ ਜਾਇ. ਅਕਥੁ ॥ ਨਾਨਕ ਪ੍ਰਭ ਸਰਣਾਗਤੀ; ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ; ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ; ਅਵਗਣ ਮੇਰਿਆ ॥ ਅਸੰਖ ਅਵਗਣ ਖਤੇ ਫੇਰੇ; ਨਿਤਪ੍ਰਤਿ ਸਦ ਭੂਲੀਐ ॥ ਮੋਹ ਮਗਨ ਬਿਕਰਾਲ ਮਾਇਆ; ਤਉ ਪ੍ਰਸਾਦੀ ਘੂਲੀਐ ॥ ਲੂਕ ਕਰਤ ਬਿਕਾਰ ਬਿਖੜੇ; ਪ੍ਰਭ. ਨੇਰ ਹੂ ਤੇ ਨੇਰਿਆ ॥ ਬਿਨਵੰਤਿ ਨਾਨਕ. ਦਇਆ ਧਾਰਹੁ; ਕਾਢਿ ਭਵਜਲ ਫੇਰਿਆ ॥੧॥ ਸਲੋਕੁ ॥ ਨਿਰਤਿ ਨ ਪਵੈ. ਅਸੰਖ ਗੁਣ; ਊਚਾ ਪ੍ਰਭ ਕਾ ਨਾਉ ॥ ਨਾਨਕ ਕੀ ਬੇਨੰਤੀਆ; ਮਿਲੈ ਨਿਥਾਵੇ ਥਾਉ ॥੨॥ ਛੰਤੁ ॥ ਦੂਸਰ ਨਾਹੀ ਠਾਉ; ਕਾ ਪਹਿ ਜਾਈਐ ॥ ਆਠ ਪਹਰ ਕਰ ਜੋੜਿ; ਸੋ ਪ੍ਰਭੁ ਧਿਆਈਐ ॥ ਧਿਆਇ ਸੋ ਪ੍ਰਭੁ ਸਦਾ ਅਪੁਨਾ; ਮਨਹਿ ਚਿੰਦਿਆ ਪਾਈਐ ॥ ਤਜਿ ਮਾਨ ਮੋਹੁ ਵਿਕਾਰੁ ਦੂਜਾ; ਏਕ ਸਿਉ ਲਿਵ ਲਾਈਐ ॥ ਅਰਪਿ ਮਨੁ ਤਨੁ ਪ੍ਰਭੂ ਆਗੈ; ਆਪੁ ਸਗਲ ਮਿਟਾਈਐ ॥ ਬਿਨਵੰਤਿ ਨਾਨਕੁ. ਧਾਰਿ ਕਿਰਪਾ; ਸਾਚਿ ਨਾਮਿ ਸਮਾਈਐ ॥੨॥ ਸਲੋਕੁ ॥ ਰੇ ਮਨ. ਤਾ ਕਉ ਧਿਆਈਐ; ਸਭ ਬਿਧਿ ਜਾ ਕੈ ਹਾਥਿ ॥ ਰਾਮ ਨਾਮ ਧਨੁ ਸੰਚੀਐ; ਨਾਨਕ ਨਿਬਹੈ ਸਾਥਿ ॥੩॥ ਛੰਤੁ ॥ ਸਾਥੀਅੜਾ ਪ੍ਰਭੁ ਏਕੁ; ਦੂਸਰ ਨਾਹਿ ਕੋਇ ॥ ਥਾਨ ਥਨੰਤਰਿ ਆਪਿ; ਜਲਿ ਥਲਿ ਪੂਰ ਸੋਇ ॥ ਜਲਿ ਥਲਿ ਮਹੀਅਲਿ ਪੂਰਿ ਰਹਿਆ; ਸਰਬ ਦਾਤਾ ਪ੍ਰਭੁ ਧਨੀ ॥ ਗੋਪਾਲ ਗੋਬਿੰਦ. ਅੰਤੁ ਨਾਹੀ; ਬੇਅੰਤ ਗੁਣ. ਤਾ ਕੇ ਕਿਆ ਗਨੀ ॥ ਭਜੁ ਸਰਣਿ ਸੁਆਮੀ ਸੁਖਹ ਗਾਮੀ; ਤਿਸੁ ਬਿਨਾ ਅਨ, ਨਾਹਿ ਕੋਇ ॥ ਬਿਨਵੰਤਿ ਨਾਨਕ. ਦਇਆ ਧਾਰਹੁ; ਤਿਸੁ ਪਰਾਪਤਿ ਨਾਮੁ ਹੋਇ ॥੩॥
Источники и права