couponatlas.

Гуру Грантх Сахиб (гурмукхи): Анг 708

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਾਮ ਕ੍ਰੋਧਿ ਅਹੰਕਾਰਿ; ਫਿਰਹਿ ਦੇਵਾਨਿਆ ॥ ਸਿਰਿ ਲਗਾ ਜਮ ਡੰਡੁ; ਤਾ ਪਛੁਤਾਨਿਆ ॥ ਬਿਨੁ ਪੂਰੇ ਗੁਰਦੇਵ; ਫਿਰੈ ਸੈਤਾਨਿਆ ॥੯॥ ਸਲੋਕ ॥ ਰਾਜ ਕਪਟੰ. ਰੂਪ ਕਪਟੰ; ਧਨ ਕਪਟੰ. ਕੁਲ ਗਰਬਤਹ ॥ ਸੰਚੰਤਿ. ਬਿਖਿਆ ਛਲੰ ਛਿਦ੍ਰੰ; ਨਾਨਕ. ਬਿਨੁ ਹਰਿ. ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ; ਤੁੰਮਾ ਦਿਸਮੁ ਸੋਹਣਾ ॥ ਅਢੁ. ਨ ਲਹੰਦੜੋ ਮੁਲੁ; ਨਾਨਕ. ਸਾਥਿ ਨ ਜੁਲਈ ਮਾਇਆ ॥੨॥ ਪਉੜੀ ॥ ਚਲਦਿਆ ਨਾਲਿ. ਨ ਚਲੈ; ਸੋ ਕਿਉ ਸੰਜੀਐ ॥ ਤਿਸ ਕਾ ਕਹੁ ਕਿਆ ਜਤਨੁ; ਜਿਸ ਤੇ ਵੰਜੀਐ ॥ ਹਰਿ ਬਿਸਰਿਐ. ਕਿਉ ਤ੍ਰਿਪਤਾਵੈ; ਨਾ ਮਨੁ ਰੰਜੀਐ ॥ ਪ੍ਰਭੂ ਛੋਡਿ. ਅਨ ਲਾਗੈ; ਨਰਕਿ ਸਮੰਜੀਐ ॥ ਹੋਹੁ ਕ੍ਰਿਪਾਲ ਦਇਆਲ; ਨਾਨਕ. ਭਉ ਭੰਜੀਐ ॥੧੦॥ ਸਲੋਕ ॥ ਨਚ ਰਾਜ ਸੁਖ ਮਿਸਟੰ, ਨਚ ਭੋਗ ਰਸ ਮਿਸਟੰ; ਨਚ ਮਿਸਟੰ. ਸੁਖ ਮਾਇਆ ॥ ਮਿਸਟੰ ਸਾਧਸੰਗਿ ਹਰਿ; ਨਾਨਕ ਦਾਸ. ਮਿਸਟੰ ਪ੍ਰਭ ਦਰਸਨੰ ॥੧॥ ਲਗੜਾ ਸੋ ਨੇਹੁ; ਮੰਨ ਮਝਾਹੂ ਰਤਿਆ ॥ ਵਿਧੜੋ ਸਚ ਥੋਕਿ; ਨਾਨਕ. ਮਿਠੜਾ ਸੋ ਧਣੀ ॥੨॥ ਪਉੜੀ ॥ ਹਰਿ ਬਿਨੁ. ਕਛੂ ਨ ਲਾਗਈ; ਭਗਤਨ ਕਉ ਮੀਠਾ ॥ ਆਨ ਸੁਆਦ ਸਭਿ ਫੀਕਿਆ; ਕਰਿ ਨਿਰਨਉ ਡੀਠਾ ॥ ਅਗਿਆਨੁ ਭਰਮੁ ਦੁਖੁ ਕਟਿਆ; ਗੁਰ ਭਏ ਬਸੀਠਾ ॥ ਚਰਨ ਕਮਲ ਮਨੁ ਬੇਧਿਆ; ਜਿਉ ਰੰਗੁ ਮਜੀਠਾ ॥ ਜੀਉ ਪ੍ਰਾਣ ਤਨੁ ਮਨੁ ਪ੍ਰਭੂ; ਬਿਨਸੇ ਸਭਿ ਝੂਠਾ ॥੧੧॥ ਸਲੋਕ ॥ ਤਿਅਕਤ ਜਲੰ. ਨਹ ਜੀਵ ਮੀਨੰ ਨਹ; ਤਿਆਗਿ ਚਾਤ੍ਰਿਕ. ਮੇਘ ਮੰਡਲਹ ॥ ਬਾਣ ਬੇਧੰਚ ਕੁਰੰਕ ਨਾਦੰ; ਅਲਿ ਬੰਧਨ ਕੁਸਮ ਬਾਸਨਹ ॥ ਚਰਨ ਕਮਲ. ਰਚੰਤਿ ਸੰਤਹ; ਨਾਨਕ. ਆਨ ਨ ਰੁਚਤੇ ॥੧॥ ਮੁਖੁ ਡੇਖਾਊ ਪਲਕ; ਛਡਿ. ਆਨ ਨ ਡੇਊ ਚਿਤੁ ॥ ਜੀਵਣ ਸੰਗਮੁ. ਤਿਸੁ ਧਣੀ; ਹਰਿ ਨਾਨਕ. ਸੰਤਾਂ ਮਿਤੁ ॥੨॥ ਪਉੜੀ ॥ ਜਿਉ ਮਛੁਲੀ ਬਿਨੁ ਪਾਣੀਐ; ਕਿਉ ਜੀਵਣੁ ਪਾਵੈ ॥ ਬੂੰਦ ਵਿਹੂਣਾ ਚਾਤ੍ਰਿਕੋ; ਕਿਉ ਕਰਿ ਤ੍ਰਿਪਤਾਵੈ ॥ ਨਾਦ ਕੁਰੰਕਹਿ ਬੇਧਿਆ; ਸਨਮੁਖ ਉਠਿ ਧਾਵੈ ॥ ਭਵਰੁ ਲੋਭੀ. ਕੁਸਮ ਬਾਸੁ ਕਾ; ਮਿਲਿ ਆਪੁ ਬੰਧਾਵੈ ॥ ਤਿਉ ਸੰਤ ਜਨਾ ਹਰਿ ਪ੍ਰੀਤਿ ਹੈ; ਦੇਖਿ ਦਰਸੁ ਅਘਾਵੈ ॥੧੨॥ ਸਲੋਕ ॥ ਚਿਤਵੰਤਿ ਚਰਨ ਕਮਲੰ; ਸਾਸਿ ਸਾਸਿ ਅਰਾਧਨਹ ॥ ਨਹ ਬਿਸਰੰਤਿ. ਨਾਮ ਅਚੁਤ; ਨਾਨਕ. ਆਸ ਪੂਰਨ ਪਰਮੇਸੁਰਹ ॥੧॥ ਸੀਤੜਾ ਮੰਨ ਮੰਝਾਹਿ; ਪਲਕ ਨ ਥੀਵੈ ਬਾਹਰਾ ॥ ਨਾਨਕ ਆਸੜੀ ਨਿਬਾਹਿ; ਸਦਾ ਪੇਖੰਦੋ ਸਚੁ ਧਣੀ ॥੨॥ ਪਉੜੀ ॥ ਆਸਾਵੰਤੀ ਆਸ; ਗੁਸਾਈ ਪੂਰੀਐ ॥ ਮਿਲਿ ਗੋਪਾਲ ਗੋਬਿੰਦ; ਨ ਕਬਹੂ ਝੂਰੀਐ ॥ ਦੇਹੁ ਦਰਸੁ ਮਨਿ ਚਾਉ; ਲਹਿ ਜਾਹਿ ਵਿਸੂਰੀਐ ॥
Источники и права