couponatlas.

Гуру Грантх Сахиб (гурмукхи): Анг 709

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹੋਇ ਪਵਿਤ੍ਰ ਸਰੀਰੁ; ਚਰਨਾ ਧੂਰੀਐ ॥ ਪਾਰਬ੍ਰਹਮ ਗੁਰਦੇਵ; ਸਦਾ ਹਜੂਰੀਐ ॥੧੩॥ ਸਲੋਕ ॥ ਰਸਨਾ ਉਚਰੰਤਿ ਨਾਮੰ; ਸ੍ਰਵਣੰ ਸੁਨੰਤਿ. ਸਬਦ ਅੰਮ੍ਰਿਤਹ ॥ ਨਾਨਕ ਤਿਨ ਸਦ ਬਲਿਹਾਰੰ; ਜਿਨਾ ਧਿਆਨੁ ਪਾਰਬ੍ਰਹਮਣਹ ॥੧॥ ਹਭਿ ਕੂੜਾਵੇ ਕੰਮ; ਇਕਸੁ ਸਾਈ ਬਾਹਰੇ ॥ ਨਾਨਕ ਸੇਈ ਧੰਨੁ; ਜਿਨਾ ਪਿਰਹੜੀ ਸਚ ਸਿਉ ॥੨॥ ਪਉੜੀ ॥ ਸਦ ਬਲਿਹਾਰੀ ਤਿਨਾ; ਜਿ ਸੁਨਤੇ ਹਰਿ ਕਥਾ ॥ ਪੂਰੇ ਤੇ ਪਰਧਾਨ; ਨਿਵਾਵਹਿ ਪ੍ਰਭ ਮਥਾ ॥ ਹਰਿ ਜਸੁ ਲਿਖਹਿ ਬੇਅੰਤ; ਸੋਹਹਿ ਸੇ ਹਥਾ ॥ ਚਰਨ ਪੁਨੀਤ ਪਵਿਤ੍ਰ; ਚਾਲਹਿ ਪ੍ਰਭ ਪਥਾ ॥ ਸੰਤਾਂ ਸੰਗਿ ਉਧਾਰੁ; ਸਗਲਾ ਦੁਖੁ ਲਥਾ ॥੧੪॥ ਸਲੋਕੁ ॥ ਭਾਵੀ ਉਦੋਤ ਕਰਣੰ; ਹਰਿ ਰਮਣੰ ਸੰਜੋਗ ਪੂਰਨਹ ॥ ਗੋਪਾਲ ਦਰਸ ਭੇਟੰ; ਸਫਲ ਨਾਨਕ. ਸੋ ਮਹੂਰਤਹ ॥੧॥ ਕੀਮ. ਨ ਸਕਾ ਪਾਇ; ਸੁਖ ਮਿਤੀ ਹੂ ਬਾਹਰੇ ॥ ਨਾਨਕ. ਸਾ ਵੇਲੜੀ ਪਰਵਾਣੁ; ਜਿਤੁ ਮਿਲੰਦੜੋ ਮਾ ਪਿਰੀ ॥੨॥ ਪਉੜੀ ॥ ਸਾ ਵੇਲਾ ਕਹੁ ਕਉਣੁ ਹੈ; ਜਿਤੁ ਪ੍ਰਭ ਕਉ ਪਾਈ ॥ ਸੋ ਮੂਰਤੁ ਭਲਾ ਸੰਜੋਗੁ ਹੈ; ਜਿਤੁ ਮਿਲੈ ਗੁਸਾਈ ॥ ਆਠ ਪਹਰ ਹਰਿ ਧਿਆਇ ਕੈ; ਮਨ ਇਛ ਪੁਜਾਈ ॥ ਵਡੈ ਭਾਗਿ ਸਤਸੰਗੁ ਹੋਇ; ਨਿਵਿ ਲਾਗਾ ਪਾਈ ॥ ਮਨਿ ਦਰਸਨ ਕੀ ਪਿਆਸ ਹੈ; ਨਾਨਕ ਬਲਿ ਜਾਈ ॥੧੫॥ ਸਲੋਕ ॥ ਪਤਿਤ. ਪੁਨੀਤ ਗੋਬਿੰਦਹ; ਸਰਬ ਦੋਖ ਨਿਵਾਰਣਹ ॥ ਸਰਣਿ ਸੂਰ ਭਗਵਾਨਹ; ਜਪੰਤਿ ਨਾਨਕ. ਹਰਿ ਹਰਿ ਹਰੇ ॥੧॥ ਛਡਿਓ ਹਭੁ ਆਪੁ; ਲਗੜੋ ਚਰਣਾ ਪਾਸਿ ॥ ਨਠੜੋ ਦੁਖ ਤਾਪੁ; ਨਾਨਕ. ਪ੍ਰਭੁ ਪੇਖੰਦਿਆ ॥੨॥ ਪਉੜੀ ॥ ਮੇਲਿ ਲੈਹੁ ਦਇਆਲ; ਢਹਿ ਪਏ ਦੁਆਰਿਆ ॥ ਰਖਿ ਲੇਵਹੁ ਦੀਨ ਦਇਆਲ; ਭ੍ਰਮਤ ਬਹੁ ਹਾਰਿਆ ॥ ਭਗਤਿ ਵਛਲੁ. ਤੇਰਾ ਬਿਰਦੁ; ਹਰਿ. ਪਤਿਤ ਉਧਾਰਿਆ ॥ ਤੁਝ ਬਿਨੁ. ਨਾਹੀ ਕੋਇ; ਬਿਨਉ ਮੋਹਿ ਸਾਰਿਆ ॥ ਕਰੁ ਗਹਿ ਲੇਹੁ ਦਇਆਲ; ਸਾਗਰ ਸੰਸਾਰਿਆ ॥੧੬॥ ਸਲੋਕ ॥ ਸੰਤ ਉਧਰਣ ਦਇਆਲੰ; ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ; ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ; ਮੂਲਿ. ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ; ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ; ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ; ਨਿਰਭਉ ਭਏ ਮਨ ॥ ਤੋਟਿ. ਨ ਆਵੈ ਮੂਲਿ; ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ; ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ; ਹਰਿ ਜਸੁ ਨਿਤ ਸੁਨ ॥੧੭॥ ਸਲੋਕ ॥ ਦਇਆ ਕਰਣੰ. ਦੁਖ ਹਰਣੰ; ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ; ਨਾਨਕ. ਲਿਪਤ ਨ ਮਾਇਆ ॥੧॥
Источники и права