couponatlas.

Гуру Грантх Сахиб (гурмукхи): Анг 710

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਾਹਿ ਬਲੰਦੜੀ. ਬੁਝਿ ਗਈ; ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ; ਨਾਨਕ. ਸੋ ਪ੍ਰਭੁ ਜਾਪਿ ॥੨॥ ਪਉੜੀ ॥ ਜਾ ਪ੍ਰਭ ਭਏ ਦਇਆਲ; ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ; ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ; ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ; ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ; ਕੁਲ ਸਬਾਇਆ ॥੧੮॥ ਸਲੋਕ ॥ ਗੁਰ ਗੋਬਿੰਦ ਗੋਪਾਲ ਗੁਰ; ਗੁਰ ਪੂਰਨ ਨਾਰਾਇਣਹ ॥ ਗੁਰ ਦਇਆਲ. ਸਮਰਥ ਗੁਰ; ਗੁਰ ਨਾਨਕ. ਪਤਿਤ, ਉਧਾਰਣਹ ॥੧॥ ਭਉਜਲੁ ਬਿਖਮੁ ਅਸਗਾਹੁ; ਗੁਰਿ ਬੋਹਿਥੈ. ਤਾਰਿਅਮੁ ॥ ਨਾਨਕ. ਪੂਰ ਕਰੰਮ; ਸਤਿਗੁਰ ਚਰਣੀ ਲਗਿਆ ॥੨॥ ਪਉੜੀ ॥ ਧੰਨੁ ਧੰਨੁ ਗੁਰਦੇਵ; ਜਿਸੁ ਸੰਗਿ ਹਰਿ ਜਪੇ ॥ ਗੁਰ ਕ੍ਰਿਪਾਲ ਜਬ ਭਏ; ਤ ਅਵਗੁਣ ਸਭਿ ਛਪੇ ॥ ਪਾਰਬ੍ਰਹਮ ਗੁਰਦੇਵ; ਨੀਚਹੁ ਉਚ ਥਪੇ ॥ ਕਾਟਿ ਸਿਲਕ ਦੁਖ ਮਾਇਆ; ਕਰਿ ਲੀਨੇ ਅਪ ਦਸੇ ॥ ਗੁਣ ਗਾਏ ਬੇਅੰਤ; ਰਸਨਾ ਹਰਿ ਜਸੇ ॥੧੯॥ ਸਲੋਕ ॥ ਦ੍ਰਿਸਟੰਤ ਏਕੋ. ਸੁਨੀਅੰਤ ਏਕੋ; ਵਰਤੰਤ ਏਕੋ ਨਰਹਰਹ ॥ ਨਾਮ ਦਾਨੁ ਜਾਚੰਤਿ ਨਾਨਕ; ਦਇਆਲ ਪੁਰਖ ਕ੍ਰਿਪਾ ਕਰਹ ॥੧॥ ਹਿਕੁ ਸੇਵੀ. ਹਿਕੁ ਸੰਮਲਾ; ਹਰਿ ਇਕਸੁ ਪਹਿ ਅਰਦਾਸਿ ॥ ਨਾਮ ਵਖਰੁ ਧਨੁ ਸੰਚਿਆ; ਨਾਨਕ ਸਚੀ ਰਾਸਿ ॥੨॥ ਪਉੜੀ ॥ ਪ੍ਰਭ ਦਇਆਲ ਬੇਅੰਤ; ਪੂਰਨ ਇਕੁ ਏਹੁ ॥ ਸਭੁ ਕਿਛੁ ਆਪੇ ਆਪਿ; ਦੂਜਾ ਕਹਾ ਕੇਹੁ ॥ ਆਪਿ ਕਰਹੁ ਪ੍ਰਭ ਦਾਨੁ; ਆਪੇ ਆਪਿ ਲੇਹੁ ॥ ਆਵਣ ਜਾਣਾ ਹੁਕਮੁ ਸਭੁ; ਨਿਹਚਲੁ ਤੁਧੁ ਥੇਹੁ ॥ ਨਾਨਕੁ ਮੰਗੈ ਦਾਨੁ; ਕਰਿ ਕਿਰਪਾ ਨਾਮੁ ਦੇਹੁ ॥੨੦॥੧॥ ਜੈਤਸਰੀ ਬਾਣੀ ਭਗਤਾ ਕੀ ॥ ੴ ਸਤਿਗੁਰ ਪ੍ਰਸਾਦਿ ॥ ਨਾਥ; ਕਛੂਅ. ਨ ਜਾਨਉ ॥ ਮਨੁ; ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥ ਤੁਮ ਕਹੀਅਤ ਹੌ; ਜਗਤ ਗੁਰ ਸੁਆਮੀ ॥ ਹਮ ਕਹੀਅਤ; ਕਲਿਜੁਗ ਕੇ ਕਾਮੀ ॥੧॥ ਇਨ ਪੰਚਨ; ਮੇਰੋ ਮਨੁ ਜੁ ਬਿਗਾਰਿਓ ॥ ਪਲੁ ਪਲੁ ਹਰਿ ਜੀ ਤੇ; ਅੰਤਰੁ ਪਾਰਿਓ ॥੨॥ ਜਤ ਦੇਖਉ; ਤਤ ਦੁਖ ਕੀ ਰਾਸੀ ॥ ਅਜੌਂ. ਨ ਪਤੵਾਇ; ਨਿਗਮ ਭਏ ਸਾਖੀ ॥੩॥ ਗੋਤਮ ਨਾਰਿ; ਉਮਾਪਤਿ ਸ੍ਵਾਮੀ ॥ ਸੀਸੁ ਧਰਨਿ; ਸਹਸ ਭਗ ਗਾਂਮੀ ॥੪॥ ਇਨ ਦੂਤਨ; ਖਲੁ. ਬਧੁ ਕਰਿ ਮਾਰਿਓ ॥ ਬਡੋ ਨਿਲਾਜੁ; ਅਜਹੂ. ਨਹੀ ਹਾਰਿਓ ॥੫॥ ਕਹਿ ਰਵਿਦਾਸ; ਕਹਾ ਕੈਸੇ ਕੀਜੈ ॥ ਬਿਨੁ ਰਘੁਨਾਥ; ਸਰਨਿ. ਕਾ ਕੀ ਲੀਜੈ ॥੬॥੧॥
Источники и права