couponatlas.

Гуру Грантх Сахиб (гурмукхи): Анг 712

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਨੁ ਸਿਮਰਨ. ਜੋ ਜੀਵਨੁ ਬਲਨਾ; ਸਰਪ ਜੈਸੇ ਅਰਜਾਰੀ ॥ ਨਵ ਖੰਡਨ ਕੋ ਰਾਜੁ ਕਮਾਵੈ; ਅੰਤਿ ਚਲੈਗੋ ਹਾਰੀ ॥੧॥ ਗੁਣ ਨਿਧਾਨ ਗੁਣ ਤਿਨ ਹੀ ਗਾਏ; ਜਾ ਕਉ ਕਿਰਪਾ ਧਾਰੀ ॥ ਸੋ ਸੁਖੀਆ ਧੰਨੁ ਉਸੁ ਜਨਮਾ; ਨਾਨਕ. ਤਿਸੁ ਬਲਿਹਾਰੀ ॥੨॥੨॥ ਟੋਡੀ ਮਹਲਾ ੫ ਘਰੁ ੨ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਧਾਇਓ ਰੇ ਮਨ; ਦਹ ਦਿਸ ਧਾਇਓ ॥ ਮਾਇਆ ਮਗਨ ਸੁਆਦਿ ਲੋਭਿ ਮੋਹਿਓ; ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥ ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ; ਇਕੁ ਮੁਹਤੁ. ਨ ਇਹੁ ਮਨੁ ਲਾਇਓ ॥ ਬਿਗਸਿਓ ਪੇਖਿ ਰੰਗੁ ਕਸੁੰਭ ਕੋ; ਪਰ ਗ੍ਰਿਹ ਜੋਹਨਿ ਜਾਇਓ ॥੧॥ ਚਰਨ ਕਮਲ ਸਿਉ ਭਾਉ. ਨ ਕੀਨੋ; ਨਹ ਸਤ ਪੁਰਖੁ ਮਨਾਇਓ ॥ ਧਾਵਤ ਕਉ ਧਾਵਹਿ ਬਹੁ ਭਾਤੀ; ਜਿਉ ਤੇਲੀ ਬਲਦੁ ਭ੍ਰਮਾਇਓ ॥੨॥ ਨਾਮ ਦਾਨੁ ਇਸਨਾਨੁ. ਨ ਕੀਓ; ਇਕ ਨਿਮਖ. ਨ ਕੀਰਤਿ ਗਾਇਓ ॥ ਨਾਨਾ ਝੂਠਿ ਲਾਇ. ਮਨੁ ਤੋਖਿਓ; ਨਹ ਬੂਝਿਓ ਅਪਨਾਇਓ ॥੩॥ ਪਰਉਪਕਾਰ. ਨ ਕਬਹੂ ਕੀਏ; ਨਹੀ ਸਤਿਗੁਰੁ ਸੇਵਿ ਧਿਆਇਓ ॥ ਪੰਚ ਦੂਤ ਰਚਿ ਸੰਗਤਿ ਗੋਸਟਿ; ਮਤਵਾਰੋ ਮਦ ਮਾਇਓ ॥੪॥ ਕਰਉ ਬੇਨਤੀ ਸਾਧਸੰਗਤਿ ਹਰਿ; ਭਗਤਿ ਵਛਲ ਸੁਣਿ ਆਇਓ ॥ ਨਾਨਕ. ਭਾਗਿ ਪਰਿਓ ਹਰਿ ਪਾਛੈ; ਰਾਖੁ ਲਾਜ ਅਪੁਨਾਇਓ ॥੫॥੧॥੩॥ ਟੋਡੀ ਮਹਲਾ ੫ ॥ ਮਾਨੁਖੁ; ਬਿਨੁ ਬੂਝੇ ਬਿਰਥਾ ਆਇਆ ॥ ਅਨਿਕ ਸਾਜ ਸੀਗਾਰ ਬਹੁ ਕਰਤਾ; ਜਿਉ ਮਿਰਤਕੁ ਓਢਾਇਆ ॥ ਰਹਾਉ ॥ ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ; ਇਕਤ੍ਰ ਕਰੀ ਹੈ ਮਾਇਆ ॥ ਦਾਨੁ ਪੁੰਨੁ ਨਹੀ ਸੰਤਨ ਸੇਵਾ; ਕਿਤ ਹੀ ਕਾਜਿ. ਨ ਆਇਆ ॥੧॥ ਕਰਿ ਆਭਰਣ ਸਵਾਰੀ ਸੇਜਾ; ਕਾਮਨਿ ਥਾਟੁ ਬਨਾਇਆ ॥ ਸੰਗੁ. ਨ ਪਾਇਓ ਅਪੁਨੇ ਭਰਤੇ; ਪੇਖਿ ਪੇਖਿ ਦੁਖੁ ਪਾਇਆ ॥੨॥ ਸਾਰੋ ਦਿਨਸੁ ਮਜੂਰੀ ਕਰਤਾ; ਤੁਹੁ ਮੂਸਲਹਿ ਛਰਾਇਆ ॥ ਖੇਦੁ ਭਇਓ ਬੇਗਾਰੀ ਨਿਆਈ; ਘਰ ਕੈ ਕਾਮਿ. ਨ ਆਇਆ ॥੩॥ ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ; ਤਿਸੁ ਹਿਰਦੈ ਨਾਮੁ ਵਸਾਇਆ ॥ ਸਾਧਸੰਗਤਿ ਕੈ ਪਾਛੈ ਪਰਿਅਉ; ਜਨ ਨਾਨਕ. ਹਰਿ ਰਸੁ ਪਾਇਆ ॥੪॥੨॥੪॥ ਟੋਡੀ ਮਹਲਾ ੫ ॥ ਕ੍ਰਿਪਾ ਨਿਧਿ; ਬਸਹੁ ਰਿਦੈ ਹਰਿ ਨੀਤ ॥ ਤੈਸੀ ਬੁਧਿ ਕਰਹੁ ਪਰਗਾਸਾ; ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥ ਦਾਸ ਤੁਮਾਰੇ ਕੀ ਪਾਵਉ ਧੂਰਾ; ਮਸਤਕਿ ਲੇ ਲੇ ਲਾਵਉ ॥ ਮਹਾ ਪਤਿਤ ਤੇ. ਹੋਤ ਪੁਨੀਤਾ; ਹਰਿ ਕੀਰਤਨ ਗੁਨ ਗਾਵਉ ॥੧॥
Источники и права