couponatlas.

Гуру Грантх Сахиб (гурмукхи): Анг 714

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ ਮਾਗਹਿ ਸੋਈ ਸੋਈ ਪਾਵਹਿ; ਸੇਵਿ ਹਰਿ ਕੇ ਚਰਣ ਰਸਾਇਣ ॥ ਜਨਮ ਮਰਣ ਦੁਹਹੂ ਤੇ ਛੂਟਹਿ; ਭਵਜਲੁ ਜਗਤੁ ਤਰਾਇਣ ॥੧॥ ਖੋਜਤ ਖੋਜਤ ਤਤੁ ਬੀਚਾਰਿਓ; ਦਾਸ ਗੋਵਿੰਦ ਪਰਾਇਣ ॥ ਅਬਿਨਾਸੀ ਖੇਮ ਚਾਹਹਿ ਜੇ ਨਾਨਕ; ਸਦਾ ਸਿਮਰਿ ਨਾਰਾਇਣ ॥੨॥੫॥੧੦॥ ਟੋਡੀ ਮਹਲਾ ੫ ॥ ਨਿੰਦਕੁ; ਗੁਰ ਕਿਰਪਾ ਤੇ ਹਾਟਿਓ ॥ ਪਾਰਬ੍ਰਹਮ ਪ੍ਰਭ ਭਏ ਦਇਆਲਾ; ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥ ਕਾਲੁ ਜਾਲੁ ਜਮੁ. ਜੋਹਿ ਨ ਸਾਕੈ; ਸਚ ਕਾ ਪੰਥਾ ਥਾਟਿਓ ॥ ਖਾਤ ਖਰਚਤ. ਕਿਛੁ ਨਿਖੁਟਤ ਨਾਹੀ; ਰਾਮ ਰਤਨੁ ਧਨੁ ਖਾਟਿਓ ॥੧॥ ਭਸਮਾ ਭੂਤ ਹੋਆ ਖਿਨ ਭੀਤਰਿ; ਅਪਨਾ ਕੀਆ ਪਾਇਆ ॥ ਆਗਮ ਨਿਗਮੁ ਕਹੈ ਜਨੁ ਨਾਨਕੁ; ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥ ਟੋਡੀ ਮਃ ੫ ॥ ਕਿਰਪਨ ਤਨ ਮਨ; ਕਿਲਵਿਖ ਭਰੇ ॥ ਸਾਧਸੰਗਿ ਭਜਨੁ ਕਰਿ ਸੁਆਮੀ; ਢਾਕਨ ਕਉ ਇਕੁ ਹਰੇ ॥੧॥ ਰਹਾਉ ॥ ਅਨਿਕ ਛਿਦ੍ਰ. ਬੋਹਿਥ ਕੇ ਛੁਟਕਤ; ਥਾਮ. ਨ ਜਾਹੀ ਕਰੇ ॥ ਜਿਸ ਕਾ ਬੋਹਿਥੁ. ਤਿਸੁ ਆਰਾਧੇ; ਖੋਟੇ ਸੰਗਿ ਖਰੇ ॥੧॥ ਗਲੀ. ਸੈਲ ਉਠਾਵਤ ਚਾਹੈ; ਓਇ. ਊਹਾ ਹੀ ਹੈ ਧਰੇ ॥ ਜੋਰੁ ਸਕਤਿ ਨਾਨਕ. ਕਿਛੁ ਨਾਹੀ; ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥ ਟੋਡੀ ਮਹਲਾ ੫ ॥ ਹਰਿ ਕੇ ਚਰਨ ਕਮਲ; ਮਨਿ ਧਿਆਉ ॥ ਕਾਢਿ ਕੁਠਾਰੁ ਪਿਤ ਬਾਤ ਹੰਤਾ; ਅਉਖਧੁ. ਹਰਿ ਕੋ ਨਾਉ ॥੧॥ ਰਹਾਉ ॥ ਤੀਨੇ ਤਾਪ ਨਿਵਾਰਣਹਾਰਾ; ਦੁਖ ਹੰਤਾ ਸੁਖ ਰਾਸਿ ॥ ਤਾ ਕਉ ਬਿਘਨੁ. ਨ ਕੋਊ ਲਾਗੈ; ਜਾ ਕੀ ਪ੍ਰਭ ਆਗੈ ਅਰਦਾਸਿ ॥੧॥ ਸੰਤ ਪ੍ਰਸਾਦਿ ਬੈਦ ਨਾਰਾਇਣ; ਕਰਣ ਕਾਰਣ ਪ੍ਰਭ ਏਕ ॥ ਬਾਲ ਬੁਧਿ ਪੂਰਨ ਸੁਖਦਾਤਾ; ਨਾਨਕ ਹਰਿ ਹਰਿ ਟੇਕ ॥੨॥੮॥੧੩॥ ਟੋਡੀ ਮਹਲਾ ੫ ॥ ਹਰਿ ਹਰਿ ਨਾਮੁ; ਸਦਾ ਸਦ ਜਾਪਿ ॥ ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ; ਵਸਦੀ ਕੀਨੀ ਆਪਿ ॥੧॥ ਰਹਾਉ ॥ ਜਿਸ ਕੇ ਸੇ. ਫਿਰਿ ਤਿਨ ਹੀ ਸਮੑਾਲੇ; ਬਿਨਸੇ ਸੋਗ ਸੰਤਾਪ ॥ ਹਾਥ ਦੇਇ ਰਾਖੇ ਜਨ ਅਪਨੇ; ਹਰਿ ਹੋਏ ਮਾਈ ਬਾਪ ॥੧॥ ਜੀਅ ਜੰਤ ਹੋਏ ਮਿਹਰਵਾਨਾ; ਦਯਾ ਧਾਰੀ ਹਰਿ ਨਾਥ ॥ ਨਾਨਕ. ਸਰਨਿ ਪਰੇ ਦੁਖ ਭੰਜਨ; ਜਾ ਕਾ ਬਡ ਪਰਤਾਪ ॥੨॥੯॥੧੪॥ ਟੋਡੀ ਮਹਲਾ ੫ ॥ ਸ੍ਵਾਮੀ, ਸਰਨਿ ਪਰਿਓ ਦਰਬਾਰੇ ॥ ਕੋਟਿ ਅਪਰਾਧ ਖੰਡਨ ਕੇ ਦਾਤੇ; ਤੁਝ ਬਿਨੁ. ਕਉਨੁ ਉਧਾਰੇ ॥੧॥ ਰਹਾਉ ॥ ਖੋਜਤ ਖੋਜਤ ਬਹੁ ਪਰਕਾਰੇ; ਸਰਬ ਅਰਥ ਬੀਚਾਰੇ ॥ ਸਾਧਸੰਗਿ ਪਰਮ ਗਤਿ ਪਾਈਐ; ਮਾਇਆ ਰਚਿ ਬੰਧਿ ਹਾਰੇ ॥੧॥
Источники и права