couponatlas.

Гуру Грантх Сахиб (гурмукхи): Анг 715

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਚਰਨ ਕਮਲ ਸੰਗਿ. ਪ੍ਰੀਤਿ ਮਨਿ ਲਾਗੀ; ਸੁਰਿ ਜਨ ਮਿਲੇ ਪਿਆਰੇ ॥ ਨਾਨਕ ਅਨਦ ਕਰੇ ਹਰਿ ਜਪਿ ਜਪਿ; ਸਗਲੇ ਰੋਗ ਨਿਵਾਰੇ ॥੨॥੧੦॥੧੫॥ ਟੋਡੀ ਮਹਲਾ ੫ ਘਰੁ ੩ ਚਉਪਦੇ ॥ ੴ ਸਤਿਗੁਰ ਪ੍ਰਸਾਦਿ ॥ ਹਾਂ ਹਾਂ ਲਪਟਿਓ ਰੇ ਮੂੜੑੇ; ਕਛੂ ਨ ਥੋਰੀ ॥ ਤੇਰੋ ਨਹੀ; ਸੁ ਜਾਨੀ ਮੋਰੀ ॥ ਰਹਾਉ ॥ ਆਪਨ ਰਾਮੁ; ਨ ਚੀਨੋ ਖਿਨੂਆ ॥ ਜੋ ਪਰਾਈ; ਸੁ ਅਪਨੀ ਮਨੂਆ ॥੧॥ ਨਾਮੁ ਸੰਗੀ; ਸੋ. ਮਨਿ, ਨ ਬਸਾਇਓ ॥ ਛੋਡਿ ਜਾਹਿ; ਵਾਹੂ ਚਿਤੁ ਲਾਇਓ ॥੨॥ ਸੋ ਸੰਚਿਓ; ਜਿਤੁ ਭੂਖ ਤਿਸਾਇਓ ॥ ਅੰਮ੍ਰਿਤ ਨਾਮੁ ਤੋਸਾ; ਨਹੀ ਪਾਇਓ ॥੩॥ ਕਾਮ ਕ੍ਰੋਧਿ; ਮੋਹ ਕੂਪਿ ਪਰਿਆ ॥ ਗੁਰ ਪ੍ਰਸਾਦਿ; ਨਾਨਕ ਕੋ ਤਰਿਆ ॥੪॥੧॥੧੬॥ ਟੋਡੀ ਮਹਲਾ ੫ ॥ ਹਮਾਰੈ ਏਕੈ ਹਰੀ ਹਰੀ ॥ ਆਨ ਅਵਰ ਸਿਞਾਣਿ ਨ. ਕਰੀ ॥ ਰਹਾਉ ॥ ਵਡੈ ਭਾਗਿ; ਗੁਰੁ ਅਪੁਨਾ ਪਾਇਓ ॥ ਗੁਰਿ ਮੋ ਕਉ; ਹਰਿ ਨਾਮੁ ਦ੍ਰਿੜਾਇਓ ॥੧॥ ਹਰਿ ਹਰਿ; ਜਾਪ ਤਾਪ ਬ੍ਰਤ ਨੇਮਾ ॥ ਹਰਿ ਹਰਿ ਧਿਆਇ; ਕੁਸਲ ਸਭਿ ਖੇਮਾ ॥੨॥ ਆਚਾਰ ਬਿਉਹਾਰ ਜਾਤਿ; ਹਰਿ ਗੁਨੀਆ ॥ ਮਹਾ ਅਨੰਦ; ਕੀਰਤਨ ਹਰਿ ਸੁਨੀਆ ॥੩॥ ਕਹੁ ਨਾਨਕ; ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ; ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥ ਟੋਡੀ ਮਹਲਾ ੫ ਘਰੁ ੪ ਦੁਪਦੇ ॥ ੴ ਸਤਿਗੁਰ ਪ੍ਰਸਾਦਿ ॥ ਰੂੜੋ ਮਨੁ. ਹਰਿ ਰੰਗੋ ਲੋੜੈ ॥ ਗਾਲੀ; ਹਰਿ ਨੀਹੁ. ਨ ਹੋਇ ॥ ਰਹਾਉ ॥ ਹਉ ਢੂਢੇਦੀ. ਦਰਸਨ ਕਾਰਣਿ; ਬੀਥੀ ਬੀਥੀ ਪੇਖਾ ॥ ਗੁਰ ਮਿਲਿ; ਭਰਮੁ ਗਵਾਇਆ ਹੇ ॥੧॥ ਇਹ ਬੁਧਿ ਪਾਈ ਮੈ. ਸਾਧੂ ਕੰਨਹੁ; ਲੇਖੁ ਲਿਖਿਓ ਧੁਰਿ ਮਾਥੈ ॥ ਇਹ ਬਿਧਿ ਨਾਨਕ; ਹਰਿ ਨੈਣ ਅਲੋਇ ॥੨॥੧॥੧੮॥ ਟੋਡੀ ਮਹਲਾ ੫ ॥ ਗਰਬਿ ਗਹਿਲੜੋ; ਮੂੜੜੋ ਹੀਓ ਰੇ ॥ ਹੀਓ; ਮਹਰਾਜ ਰੀ ਮਾਇਓ ॥ ਡੀਹਰ ਨਿਆਈ; ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ; ਬਿਨੁ ਲਹਣੇ. ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ, ਵਾਹੂ ਸਿਉ ਲੁਭੜਿਓ; ਨਿਹਭਾਗੜੋ, ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ. ਸਾਧੂ ਜਨ ਸਗਲੋ; ਥਾਰੇ ਸਗਲੇ ਪ੍ਰਾਛਤ. ਮਿਟਿਓ ਰੇ ॥ ਜਾ ਕੋ ਲਹਣੋ. ਮਹਰਾਜ ਰੀ ਗਾਠੜੀਓ; ਜਨ ਨਾਨਕ. ਗਰਭਾਸਿ, ਨ ਪਉੜਿਓ ਰੇ ॥੨॥੨॥੧੯॥
Источники и права