couponatlas.

Гуру Грантх Сахиб (гурмукхи): Анг 717

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਂਤਿ ਸਹਜ ਸੂਖ ਮਨਿ ਉਪਜਿਓ; ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥ ਟੋਡੀ ਮਹਲਾ ੫ ॥ ਹਰਿ ਹਰਿ; ਪਤਿਤ. ਪਾਵਨ ॥ ਜੀਅ ਪ੍ਰਾਨ ਮਾਨ ਸੁਖਦਾਤਾ; ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥ ਸੁੰਦਰੁ ਸੁਘੜੁ ਚਤੁਰੁ ਸਭ ਬੇਤਾ; ਰਿਦ ਦਾਸ ਨਿਵਾਸ. ਭਗਤ ਗੁਨ ਗਾਵਨ ॥ ਨਿਰਮਲ ਰੂਪ ਅਨੂਪ ਸੁਆਮੀ; ਕਰਮ ਭੂਮਿ ਬੀਜਨ ਸੋ ਖਾਵਨ ॥੧॥ ਬਿਸਮਨ ਬਿਸਮ ਭਏ ਬਿਸਮਾਦਾ; ਆਨ ਨ ਬੀਓ ਦੂਸਰ ਲਾਵਨ ॥ ਰਸਨਾ ਸਿਮਰਿ ਸਿਮਰਿ ਜਸੁ ਜੀਵਾ; ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥ ਟੋਡੀ ਮਹਲਾ ੫ ॥ ਮਾਈ; ਮਾਇਆ ਛਲੁ ॥ ਤ੍ਰਿਣ ਕੀ ਅਗਨਿ. ਮੇਘ ਕੀ ਛਾਇਆ; ਗੋਬਿਦ ਭਜਨ ਬਿਨੁ. ਹੜ ਕਾ ਜਲੁ ॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ; ਦੁਇ ਕਰ ਜੋੜਿ. ਸਾਧ ਮਗਿ ਚਲੁ ॥ ਸਿਮਰਿ ਸੁਆਮੀ ਅੰਤਰਜਾਮੀ; ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥ ਬੇਦ ਬਖਿਆਨ ਕਰਤ ਸਾਧੂ ਜਨ; ਭਾਗਹੀਨ ਸਮਝਤ ਨਹੀ. ਖਲੁ ॥ ਪ੍ਰੇਮ ਭਗਤਿ ਰਾਚੇ ਜਨ ਨਾਨਕ; ਹਰਿ ਸਿਮਰਨਿ. ਦਹਨ ਭਏ ਮਲ ॥੨॥੭॥੨੬॥ ਟੋਡੀ ਮਹਲਾ ੫ ॥ ਮਾਈ; ਚਰਨ ਗੁਰ ਮੀਠੇ ॥ ਵਡੈ ਭਾਗਿ ਦੇਵੈ ਪਰਮੇਸਰੁ; ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥ ਗੁਨ ਗਾਵਤ ਅਚੁਤ ਅਬਿਨਾਸੀ; ਕਾਮ ਕ੍ਰੋਧ ਬਿਨਸੇ ਮਦ ਢੀਠੇ ॥ ਅਸਥਿਰ ਭਏ ਸਾਚ ਰੰਗਿ ਰਾਤੇ; ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥ ਬਿਨੁ ਹਰਿ ਭਜਨ. ਰੰਗ ਰਸ ਜੇਤੇ; ਸੰਤ ਦਇਆਲ ਜਾਨੇ ਸਭਿ ਝੂਠੇ ॥ ਨਾਮ ਰਤਨੁ ਪਾਇਓ ਜਨ ਨਾਨਕ; ਨਾਮ ਬਿਹੂਨ. ਚਲੇ ਸਭਿ ਮੂਠੇ ॥੨॥੮॥੨੭॥ ਟੋਡੀ ਮਹਲਾ ੫ ॥ ਸਾਧਸੰਗਿ; ਹਰਿ ਹਰਿ ਨਾਮੁ ਚਿਤਾਰਾ ॥ ਸਹਜਿ ਅਨੰਦੁ ਹੋਵੈ ਦਿਨੁ ਰਾਤੀ; ਅੰਕੁਰੁ ਭਲੋ ਹਮਾਰਾ ॥ ਰਹਾਉ ॥ ਗੁਰੁ ਪੂਰਾ. ਭੇਟਿਓ ਬਡਭਾਗੀ; ਜਾ ਕੋ. ਅੰਤੁ ਨ ਪਾਰਾਵਾਰਾ ॥ ਕਰੁ ਗਹਿ ਕਾਢਿ ਲੀਓ ਜਨੁ ਅਪੁਨਾ; ਬਿਖੁ ਸਾਗਰ ਸੰਸਾਰਾ ॥੧॥ ਜਨਮ ਮਰਨ ਕਾਟੇ ਗੁਰ ਬਚਨੀ; ਬਹੁੜਿ. ਨ ਸੰਕਟ ਦੁਆਰਾ ॥ ਨਾਨਕ ਸਰਨਿ ਗਹੀ ਸੁਆਮੀ ਕੀ; ਪੁਨਹ ਪੁਨਹ ਨਮਸਕਾਰਾ ॥੨॥੯॥੨੮॥ ਟੋਡੀ ਮਹਲਾ ੫ ॥ ਮਾਈ; ਮੇਰੇ ਮਨ ਕੋ ਸੁਖੁ ॥ ਕੋਟਿ ਅਨੰਦ ਰਾਜ ਸੁਖੁ ਭੁਗਵੈ; ਹਰਿ ਸਿਮਰਤ. ਬਿਨਸੈ ਸਭ ਦੁਖੁ ॥੧॥ ਰਹਾਉ ॥ ਕੋਟਿ ਜਨਮ ਕੇ ਕਿਲਬਿਖ ਨਾਸਹਿ; ਸਿਮਰਤ ਪਾਵਨ ਤਨ ਮਨ ਸੁਖ ॥ ਦੇਖਿ ਸਰੂਪੁ ਪੂਰਨੁ ਭਈ ਆਸਾ; ਦਰਸਨੁ ਭੇਟਤ ਉਤਰੀ ਭੁਖ ॥੧॥ ਚਾਰਿ ਪਦਾਰਥ ਅਸਟ ਮਹਾ ਸਿਧਿ; ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥ ਨਾਨਕ. ਸਰਨਿ ਗਹੀ ਸੁਖ ਸਾਗਰ; ਜਨਮ ਮਰਨ ਫਿਰਿ ਗਰਭ. ਨ ਧੁਖੁ ॥੨॥੧੦॥੨੯॥
Источники и права