couponatlas.

Гуру Грантх Сахиб (гурмукхи): Анг 718

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਟੋਡੀ ਮਹਲਾ ੫ ॥ ਹਰਿ ਹਰਿ ਚਰਨ; ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ; ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ; ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ; ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ; ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ; ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ ਟੋਡੀ ਮਹਲਾ ੯ ॥ ੴ ਸਤਿਗੁਰ ਪ੍ਰਸਾਦਿ ॥ ਕਹਉ ਕਹਾ; ਅਪਨੀ ਅਧਮਾਈ ॥ ਉਰਝਿਓ ਕਨਕ ਕਾਮਨੀ ਕੇ ਰਸ; ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥ ਜਗ ਝੂਠੇ ਕਉ ਸਾਚੁ ਜਾਨਿ ਕੈ; ਤਾ ਸਿਉ ਰੁਚ ਉਪਜਾਈ ॥ ਦੀਨ ਬੰਧ ਸਿਮਰਿਓ ਨਹੀ ਕਬਹੂ; ਹੋਤ ਜੁ ਸੰਗਿ ਸਹਾਈ ॥੧॥ ਮਗਨ ਰਹਿਓ ਮਾਇਆ ਮੈ ਨਿਸ ਦਿਨਿ; ਛੁਟੀ ਨ ਮਨ ਕੀ ਕਾਈ ॥ ਕਹਿ ਨਾਨਕ. ਅਬ ਨਾਹਿ ਅਨਤ ਗਤਿ; ਬਿਨੁ ਹਰਿ ਕੀ ਸਰਨਾਈ ॥੨॥੧॥੩੧॥ ਟੋਡੀ ਬਾਣੀ ਭਗਤਾਂ ਕੀ ॥ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈ ਨਿਰਵਾ; ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ; ਚਰੈ ਖਜੂਰਿ ॥੧॥ ਕਾਂਇ ਰੇ; ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓ; ਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ; ਬੇਦੁ ਬਖਾਨੈ ॥ ਮੂਰਖੁ ਨਾਮਦੇਉ; ਰਾਮਹਿ ਜਾਨੈ ॥੨॥੧॥ ਕਉਨ ਕੋ ਕਲੰਕੁ ਰਹਿਓ; ਰਾਮ ਨਾਮੁ ਲੇਤ ਹੀ ॥ ਪਤਿਤ. ਪਵਿਤ ਭਏ; ਰਾਮੁ ਕਹਤ ਹੀ ॥੧॥ ਰਹਾਉ ॥ ਰਾਮ ਸੰਗਿ ਨਾਮਦੇਵ; ਜਨ ਕਉ ਪ੍ਰਤਗਿਆ ਆਈ ॥ ਏਕਾਦਸੀ ਬ੍ਰਤੁ ਰਹੈ; ਕਾਹੇ ਕਉ ਤੀਰਥ ਜਾਈਁ ॥੧॥ ਭਨਤਿ ਨਾਮਦੇਉ; ਸੁਕ੍ਰਿਤ ਸੁਮਤਿ ਭਏ ॥ ਗੁਰਮਤਿ ਰਾਮੁ ਕਹਿ; ਕੋ ਕੋ ਨ ਬੈਕੁੰਠਿ ਗਏ ॥੨॥੨॥ ਤੀਨਿ ਛੰਦੇ; ਖੇਲੁ ਆਛੈ ॥੧॥ ਰਹਾਉ ॥ ਕੁੰਭਾਰ ਕੇ ਘਰ ਹਾਂਡੀ ਆਛੈ; ਰਾਜਾ ਕੇ ਘਰ ਸਾਂਡੀ ਗੋ ॥ ਬਾਮਨ ਕੇ ਘਰ ਰਾਂਡੀ ਆਛੈ; ਰਾਂਡੀ ਸਾਂਡੀ ਹਾਂਡੀ ਗੋ ॥੧॥ ਬਾਣੀਏ ਕੇ ਘਰ ਹੀਂਗੁ ਆਛੈ; ਭੈਸਰ ਮਾਥੈ ਸੀਂਗੁ ਗੋ ॥ ਦੇਵਲ ਮਧੇ ਲੀਗੁ ਆਛੈ; ਲੀਗੁ ਸੀਗੁ ਹੀਗੁ ਗੋ ॥੨॥ ਤੇਲੀ ਕੈ ਘਰ ਤੇਲੁ ਆਛੈ; ਜੰਗਲ ਮਧੇ ਬੇਲ ਗੋ ॥ ਮਾਲੀ ਕੇ ਘਰ ਕੇਲ ਆਛੈ; ਕੇਲ ਬੇਲ ਤੇਲ ਗੋ ॥੩॥ ਸੰਤਾਂ ਮਧੇ ਗੋਬਿੰਦੁ ਆਛੈ; ਗੋਕਲ ਮਧੇ ਸਿਆਮ ਗੋ ॥ ਨਾਮੇ ਮਧੇ. ਰਾਮੁ ਆਛੈ; ਰਾਮ ਸਿਆਮ ਗੋਬਿੰਦ. ਗੋ ॥੪॥੩॥
Источники и права