couponatlas.

Гуру Грантх Сахиб (гурмукхи): Анг 72

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੁਰਿ ਨਰ ਮੁਨਿ ਜਨ ਲੋਚਦੇ; ਸੋ. ਸਤਿਗੁਰਿ ਦੀਆ ਬੁਝਾਇ ਜੀਉ ॥੪॥ ਸਤਸੰਗਤਿ; ਕੈਸੀ ਜਾਣੀਐ ॥ ਜਿਥੈ; ਏਕੋ ਨਾਮੁ ਵਖਾਣੀਐ ॥ ਏਕੋ ਨਾਮੁ ਹੁਕਮੁ ਹੈ; ਨਾਨਕ ਸਤਿਗੁਰਿ. ਦੀਆ ਬੁਝਾਇ ਜੀਉ ॥੫॥ ਇਹੁ ਜਗਤੁ; ਭਰਮਿ ਭੁਲਾਇਆ ॥ ਆਪਹੁ; ਤੁਧੁ ਖੁਆਇਆ ॥ ਪਰਤਾਪੁ ਲਗਾ, ਦੋਹਾਗਣੀ; ਭਾਗ ਜਿਨਾ ਕੇ ਨਾਹਿ ਜੀਉ ॥੬॥ ਦੋਹਾਗਣੀ; ਕਿਆ ਨੀਸਾਣੀਆ ॥ ਖਸਮਹੁ ਘੁਥੀਆ; ਫਿਰਹਿ ਨਿਮਾਣੀਆ ॥ ਮੈਲੇ ਵੇਸ. ਤਿਨਾ ਕਾਮਣੀ; ਦੁਖੀ ਰੈਣਿ ਵਿਹਾਇ ਜੀਉ ॥੭॥ ਸੋਹਾਗਣੀ; ਕਿਆ ਕਰਮੁ ਕਮਾਇਆ ॥ ਪੂਰਬਿ ਲਿਖਿਆ; ਫਲੁ ਪਾਇਆ ॥ ਨਦਰਿ ਕਰੇ ਕੈ ਆਪਣੀ; ਆਪੇ ਲਏ ਮਿਲਾਇ ਜੀਉ ॥੮॥ ਹੁਕਮੁ; ਜਿਨਾ ਨੋ ਮਨਾਇਆ ॥ ਤਿਨ ਅੰਤਰਿ; ਸਬਦੁ ਵਸਾਇਆ ॥ ਸਹੀਆ ਸੇ ਸੋਹਾਗਣੀ; ਜਿਨ. ਸਹ ਨਾਲਿ ਪਿਆਰੁ ਜੀਉ ॥੯॥ ਜਿਨਾ; ਭਾਣੇ ਕਾ ਰਸੁ ਆਇਆ ॥ ਤਿਨ; ਵਿਚਹੁ ਭਰਮੁ ਚੁਕਾਇਆ ॥ ਨਾਨਕ ਸਤਿਗੁਰੁ ਐਸਾ ਜਾਣੀਐ; ਜੋ. ਸਭਸੈ ਲਏ ਮਿਲਾਇ ਜੀਉ ॥੧੦॥ ਸਤਿਗੁਰਿ ਮਿਲਿਐ; ਫਲੁ ਪਾਇਆ ॥ ਜਿਨਿ; ਵਿਚਹੁ ਅਹਕਰਣੁ ਚੁਕਾਇਆ ॥ ਦੁਰਮਤਿ ਕਾ ਦੁਖੁ ਕਟਿਆ; ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥ ਅੰਮ੍ਰਿਤੁ ਤੇਰੀ ਬਾਣੀਆ ॥ ਤੇਰਿਆ ਭਗਤਾ ਰਿਦੈ ਸਮਾਣੀਆ ॥ ਸੁਖ ਸੇਵਾ ਅੰਦਰਿ ਰਖਿਐ; ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥ ਸਤਿਗੁਰੁ; ਮਿਲਿਆ ਜਾਣੀਐ ॥ ਜਿਤੁ ਮਿਲਿਐ; ਨਾਮੁ ਵਖਾਣੀਐ ॥ ਸਤਿਗੁਰ ਬਾਝੁ. ਨ ਪਾਇਓ; ਸਭ ਥਕੀ ਕਰਮ ਕਮਾਇ ਜੀਉ ॥੧੩॥ ਹਉ; ਸਤਿਗੁਰ ਵਿਟਹੁ ਘੁਮਾਇਆ ॥ ਜਿਨਿ; ਭ੍ਰਮਿ ਭੁਲਾ. ਮਾਰਗਿ ਪਾਇਆ ॥ ਨਦਰਿ ਕਰੇ ਜੇ ਆਪਣੀ; ਆਪੇ ਲਏ ਰਲਾਇ ਜੀਉ ॥੧੪॥ ਤੂੰ; ਸਭਨਾ ਮਾਹਿ ਸਮਾਇਆ ॥ ਤਿਨਿ ਕਰਤੈ; ਆਪੁ ਲੁਕਾਇਆ ॥ ਨਾਨਕ ਗੁਰਮੁਖਿ ਪਰਗਟੁ ਹੋਇਆ; ਜਾ ਕਉ ਜੋਤਿ ਧਰੀ. ਕਰਤਾਰਿ ਜੀਉ ॥੧੫॥ ਆਪੇ ਖਸਮਿ ਨਿਵਾਜਿਆ ॥ ਜੀਉ ਪਿੰਡੁ ਦੇ; ਸਾਜਿਆ ॥ ਆਪਣੇ ਸੇਵਕ ਕੀ ਪੈਜ ਰਖੀਆ; ਦੁਇ ਕਰ ਮਸਤਕਿ ਧਾਰਿ ਜੀਉ ॥੧੬॥ ਸਭਿ ਸੰਜਮ; ਰਹੇ ਸਿਆਣਪਾ ॥ ਮੇਰਾ ਪ੍ਰਭੁ; ਸਭੁ ਕਿਛੁ ਜਾਣਦਾ ॥ ਪ੍ਰਗਟ ਪ੍ਰਤਾਪੁ ਵਰਤਾਇਓ; ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥ ਮੇਰੇ ਗੁਣ ਅਵਗਨ; ਨ ਬੀਚਾਰਿਆ ॥ ਪ੍ਰਭਿ; ਅਪਣਾ ਬਿਰਦੁ ਸਮਾਰਿਆ ॥ ਕੰਠਿ ਲਾਇ ਕੈ ਰਖਿਓਨੁ; ਲਗੈ ਨ. ਤਤੀ ਵਾਉ ਜੀਉ ॥੧੮॥ ਮੈ ਮਨਿ ਤਨਿ ਪ੍ਰਭੂ ਧਿਆਇਆ ॥ ਜੀਇ ਇਛਿਅੜਾ; ਫਲੁ ਪਾਇਆ ॥ ਸਾਹ ਪਾਤਿਸਾਹ ਸਿਰਿ ਖਸਮੁ ਤੂੰ; ਜਪਿ ਨਾਨਕ. ਜੀਵੈ ਨਾਉ ਜੀਉ ॥੧੯॥
Источники и права