couponatlas.

Гуру Грантх Сахиб (гурмукхи): Анг 722

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੈ ਕੰਤ. ਨ ਭਾਵੈ ਚੋਲੜਾ ਪਿਆਰੇ; ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ; ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ; ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ; ਤਿਨਾ ਕੈ. ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ; ਪਾਈਐ ਨਾਉ ਮਜੀਠ ॥ ਰੰਙਣ ਵਾਲਾ, ਜੇ ਰੰਙੈ ਸਾਹਿਬੁ; ਐਸਾ ਰੰਗੁ. ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ; ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ. ਜੀ ਕਹੁ; ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ; ਆਪੇ ਨਦਰਿ ਕਰੇਇ ॥ ਨਾਨਕ. ਕਾਮਣਿ ਕੰਤੈ ਭਾਵੈ; ਆਪੇ ਹੀ ਰਾਵੇਇ ॥੪॥੧॥੩॥ ਤਿਲੰਗ ਮਃ ੧ ॥ ਇਆਨੜੀਏ; ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ; ਰੰਗੋ. ਕੀ ਨ ਮਾਣੇਹਿ ॥ ਸਹੁ ਨੇੜੈ. ਧਨ ਕੰਮਲੀਏ; ਬਾਹਰੁ. ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ; ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ; ਜਾ ਸਹੁ ਧਰੇ ਪਿਆਰੋ ॥੧॥ ਇਆਣੀ ਬਾਲੀ ਕਿਆ ਕਰੇ; ਜਾ ਧਨ. ਕੰਤ ਨ ਭਾਵੈ ॥ ਕਰਣ ਪਲਾਹ ਕਰੇ ਬਹੁਤੇਰੇ; ਸਾ ਧਨ. ਮਹਲੁ ਨ ਪਾਵੈ ॥ ਵਿਣੁ ਕਰਮਾ. ਕਿਛੁ ਪਾਈਐ ਨਾਹੀ; ਜੇ ਬਹੁਤੇਰਾ ਧਾਵੈ ॥ ਲਬ ਲੋਭ ਅਹੰਕਾਰ ਕੀ ਮਾਤੀ; ਮਾਇਆ ਮਾਹਿ ਸਮਾਣੀ ॥ ਇਨੀ ਬਾਤੀ. ਸਹੁ ਪਾਈਐ ਨਾਹੀ; ਭਈ ਕਾਮਣਿ ਇਆਣੀ ॥੨॥ ਜਾਇ ਪੁਛਹੁ. ਸੋਹਾਗਣੀ ਵਾਹੈ; ਕਿਨੀ ਬਾਤੀ. ਸਹੁ ਪਾਈਐ ॥ ਜੋ ਕਿਛੁ ਕਰੇ. ਸੋ ਭਲਾ ਕਰਿ ਮਾਨੀਐ; ਹਿਕਮਤਿ ਹੁਕਮੁ ਚੁਕਾਈਐ ॥ ਜਾ ਕੈ. ਪ੍ਰੇਮਿ ਪਦਾਰਥੁ ਪਾਈਐ; ਤਉ ਚਰਣੀ ਚਿਤੁ ਲਾਈਐ ॥ ਸਹੁ ਕਹੈ ਸੋ ਕੀਜੈ. ਤਨੁ ਮਨੋ ਦੀਜੈ; ਐਸਾ ਪਰਮਲੁ ਲਾਈਐ ॥ ਏਵ ਕਹਹਿ ਸੋਹਾਗਣੀ ਭੈਣੇ; ਇਨੀ ਬਾਤੀ ਸਹੁ ਪਾਈਐ ॥੩॥ ਆਪੁ ਗਵਾਈਐ. ਤਾ ਸਹੁ ਪਾਈਐ; ਅਉਰੁ ਕੈਸੀ ਚਤੁਰਾਈ ॥ ਸਹੁ ਨਦਰਿ ਕਰਿ ਦੇਖੈ. ਸੋ ਦਿਨੁ ਲੇਖੈ; ਕਾਮਣਿ ਨਉ ਨਿਧਿ ਪਾਈ ॥ ਆਪਣੇ ਕੰਤ ਪਿਆਰੀ. ਸਾ ਸੋਹਾਗਣਿ; ਨਾਨਕ. ਸਾ ਸਭਰਾਈ ॥ ਐਸੈ ਰੰਗਿ ਰਾਤੀ. ਸਹਜ ਕੀ ਮਾਤੀ; ਅਹਿਨਿਸਿ ਭਾਇ ਸਮਾਣੀ ॥ ਸੁੰਦਰਿ ਸਾਇ ਸਰੂਪ ਬਿਚਖਣਿ; ਕਹੀਐ ਸਾ ਸਿਆਣੀ ॥੪॥੨॥੪॥ ਤਿਲੰਗ ਮਹਲਾ ੧ ॥ ਜੈਸੀ ਮੈ ਆਵੈ, ਖਸਮ ਕੀ ਬਾਣੀ; ਤੈਸੜਾ ਕਰੀ ਗਿਆਨੁ. ਵੇ ਲਾਲੋ ॥ ਪਾਪ ਕੀ ਜੰਞ ਲੈ. ਕਾਬਲਹੁ ਧਾਇਆ; ਜੋਰੀ ਮੰਗੈ ਦਾਨੁ. ਵੇ ਲਾਲੋ ॥ ਸਰਮੁ ਧਰਮੁ ਦੁਇ. ਛਪਿ ਖਲੋਏ; ਕੂੜੁ ਫਿਰੈ ਪਰਧਾਨੁ. ਵੇ ਲਾਲੋ ॥ ਕਾਜੀਆ ਬਾਮਣਾ ਕੀ ਗਲ ਥਕੀ; ਅਗਦੁ ਪੜੈ ਸੈਤਾਨੁ. ਵੇ ਲਾਲੋ ॥ ਮੁਸਲਮਾਨੀਆ ਪੜਹਿ ਕਤੇਬਾ; ਕਸਟ ਮਹਿ ਕਰਹਿ ਖੁਦਾਇ. ਵੇ ਲਾਲੋ ॥ ਜਾਤਿ ਸਨਾਤੀ ਹੋਰਿ ਹਿਦਵਾਣੀਆ; ਏਹਿ ਭੀ ਲੇਖੈ ਲਾਇ. ਵੇ ਲਾਲੋ ॥
Источники и права