couponatlas.

Гуру Грантх Сахиб (гурмукхи): Анг 723

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਖੂਨ ਕੇ ਸੋਹਿਲੇ ਗਾਵੀਅਹਿ ਨਾਨਕ; ਰਤੁ ਕਾ ਕੁੰਗੂ ਪਾਇ. ਵੇ ਲਾਲੋ ॥੧॥ ਸਾਹਿਬ ਕੇ ਗੁਣ ਨਾਨਕੁ ਗਾਵੈ; ਮਾਸ ਪੁਰੀ ਵਿਚਿ ਆਖੁ ਮਸੋਲਾ ॥ ਜਿਨਿ ਉਪਾਈ ਰੰਗਿ ਰਵਾਈ; ਬੈਠਾ ਵੇਖੈ ਵਖਿ ਇਕੇਲਾ ॥ ਸਚਾ ਸੋ ਸਾਹਿਬੁ. ਸਚੁ ਤਪਾਵਸੁ; ਸਚੜਾ ਨਿਆਉ ਕਰੇਗੁ. ਮਸੋਲਾ ॥ ਕਾਇਆ ਕਪੜੁ. ਟੁਕੁ ਟੁਕੁ ਹੋਸੀ; ਹਿਦੁਸਤਾਨੁ ਸਮਾਲਸੀ ਬੋਲਾ ॥ ਆਵਨਿ ਅਠਤਰੈ. ਜਾਨਿ ਸਤਾਨਵੈ; ਹੋਰੁ ਭੀ ਉਠਸੀ, ਮਰਦ ਕਾ ਚੇਲਾ ॥ ਸਚ ਕੀ ਬਾਣੀ. ਨਾਨਕੁ ਆਖੈ; ਸਚੁ ਸੁਣਾਇਸੀ. ਸਚ ਕੀ ਬੇਲਾ ॥੨॥੩॥੫॥ ਤਿਲੰਗ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਸਭਿ ਆਏ ਹੁਕਮਿ ਖਸਮਾਹੁ; ਹੁਕਮਿ ਸਭ ਵਰਤਨੀ ॥ ਸਚੁ ਸਾਹਿਬੁ, ਸਾਚਾ ਖੇਲੁ; ਸਭੁ ਹਰਿ ਧਨੀ ॥੧॥ ਸਾਲਾਹਿਹੁ ਸਚੁ; ਸਭ ਊਪਰਿ ਹਰਿ ਧਨੀ ॥ ਜਿਸੁ. ਨਾਹੀ ਕੋਇ ਸਰੀਕੁ; ਕਿਸੁ ਲੇਖੈ ਹਉ ਗਨੀ ॥ ਰਹਾਉ ॥ ਪਉਣ ਪਾਣੀ ਧਰਤੀ ਆਕਾਸੁ; ਘਰ ਮੰਦਰ ਹਰਿ ਬਨੀ ॥ ਵਿਚਿ ਵਰਤੈ ਨਾਨਕ ਆਪਿ; ਝੂਠੁ ਕਹੁ ਕਿਆ ਗਨੀ ॥੨॥੧॥ ਤਿਲੰਗ ਮਹਲਾ ੪ ॥ ਨਿਤ. ਨਿਹਫਲ ਕਰਮ ਕਮਾਇ; ਬਫਾਵੈ ਦੁਰਮਤੀਆ ॥ ਜਬ ਆਣੈ ਵਲਵੰਚ ਕਰਿ ਝੂਠੁ; ਤਬ ਜਾਣੈ. ਜਗੁ ਜਿਤੀਆ ॥੧॥ ਐਸਾ ਬਾਜੀ ਸੈਸਾਰੁ; ਨ ਚੇਤੈ ਹਰਿ ਨਾਮਾ ॥ ਖਿਨ ਮਹਿ ਬਿਨਸੈ ਸਭੁ ਝੂਠੁ; ਮੇਰੇ ਮਨ ਧਿਆਇ ਰਾਮਾ ॥ ਰਹਾਉ ॥ ਸਾ ਵੇਲਾ. ਚਿਤਿ ਨ ਆਵੈ; ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥ ਤਿਸੁ ਨਾਨਕ. ਲਏ ਛਡਾਇ; ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥ ਤਿਲੰਗ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਖਾਕ ਨੂਰ ਕਰਦੰ; ਆਲਮ ਦੁਨੀਆਇ ॥ ਅਸਮਾਨ ਜਿਮੀ ਦਰਖਤ ਆਬ; ਪੈਦਾਇਸਿ ਖੁਦਾਇ ॥੧॥ ਬੰਦੇ. ਚਸਮ ਦੀਦੰ; ਫਨਾਇ ॥ ਦੁਨਂ‍ੀਆ ਮੁਰਦਾਰ ਖੁਰਦਨੀ; ਗਾਫਲ ਹਵਾਇ ॥ ਰਹਾਉ ॥ ਗੈਬਾਨ ਹੈਵਾਨ. ਹਰਾਮ ਕੁਸਤਨੀ; ਮੁਰਦਾਰ ਬਖੋਰਾਇ ॥ ਦਿਲ ਕਬਜ ਕਬਜਾ; ਕਾਦਰੋ. ਦੋਜਕ ਸਜਾਇ ॥੨॥ ਵਲੀ ਨਿਆਮਤਿ, ਬਿਰਾਦਰਾ; ਦਰਬਾਰ ਮਿਲਕ. ਖਾਨਾਇ ॥ ਜਬ ਅਜਰਾਈਲੁ ਬਸਤਨੀ; ਤਬ ਚਿ ਕਾਰੇ. ਬਿਦਾਇ ॥੩॥ ਹਵਾਲ ਮਾਲੂਮੁ ਕਰਦੰ; ਪਾਕ ਅਲਾਹ ॥ ਬੁਗੋ ਨਾਨਕ ਅਰਦਾਸਿ; ਪੇਸਿ. ਦਰਵੇਸ ਬੰਦਾਹ ॥੪॥੧॥ ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ; ਦੂਜਾ ਨਾਹੀ ਕੋਇ ॥ ਤੂ ਕਰਤਾਰੁ; ਕਰਹਿ ਸੋ ਹੋਇ ॥ ਤੇਰਾ ਜੋਰੁ; ਤੇਰੀ ਮਨਿ ਟੇਕ ॥ ਸਦਾ ਸਦਾ ਜਪਿ; ਨਾਨਕ ਏਕ ॥੧॥ ਸਭ ਊਪਰਿ; ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ; ਤੇਰਾ ਆਧਾਰੁ ॥ ਰਹਾਉ ॥
Источники и права