couponatlas.

Гуру Грантх Сахиб (гурмукхи): Анг 725

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਜਾਣੈ ਕਰੇ ਆਪਿ; ਜਿਨਿ ਵਾੜੀ ਹੈ ਲਾਈ ॥੧॥ ਰਾਇਸਾ ਪਿਆਰੇ ਕਾ ਰਾਇਸਾ; ਜਿਤੁ ਸਦਾ ਸੁਖੁ ਹੋਈ ॥ ਰਹਾਉ ॥ ਜਿਨਿ ਰੰਗਿ. ਕੰਤੁ ਨ ਰਾਵਿਆ; ਸਾ ਪਛੋ ਰੇ ਤਾਣੀ ॥ ਹਾਥ ਪਛੋੜੈ ਸਿਰੁ ਧੁਣੈ; ਜਬ ਰੈਣਿ ਵਿਹਾਣੀ ॥੨॥ ਪਛੋਤਾਵਾ. ਨਾ ਮਿਲੈ; ਜਬ ਚੂਕੈਗੀ ਸਾਰੀ ॥ ਤਾ ਫਿਰਿ ਪਿਆਰਾ ਰਾਵੀਐ; ਜਬ ਆਵੈਗੀ ਵਾਰੀ ॥੩॥ ਕੰਤੁ ਲੀਆ ਸੋਹਾਗਣੀ; ਮੈ ਤੇ ਵਧਵੀ ਏਹ ॥ ਸੇ ਗੁਣ. ਮੁਝੈ ਨ ਆਵਨੀ; ਕੈ ਜੀ ਦੋਸੁ ਧਰੇਹ ॥੪॥ ਜਿਨੀ ਸਖੀ. ਸਹੁ ਰਾਵਿਆ; ਤਿਨ ਪੂਛਉਗੀ ਜਾਏ ॥ ਪਾਇ ਲਗਉ. ਬੇਨਤੀ ਕਰਉ; ਲੇਉਗੀ ਪੰਥੁ ਬਤਾਏ ॥੫॥ ਹੁਕਮੁ ਪਛਾਣੈ ਨਾਨਕਾ; ਭਉ ਚੰਦਨੁ ਲਾਵੈ ॥ ਗੁਣ ਕਾਮਣ ਕਾਮਣਿ ਕਰੈ; ਤਉ ਪਿਆਰੇ ਕਉ ਪਾਵੈ ॥੬॥ ਜੋ ਦਿਲਿ ਮਿਲਿਆ. ਸੁ ਮਿਲਿ ਰਹਿਆ; ਮਿਲਿਆ ਕਹੀਐ ਰੇ ਸੋਈ ॥ ਜੇ ਬਹੁਤੇਰਾ ਲੋਚੀਐ; ਬਾਤੀ ਮੇਲੁ. ਨ ਹੋਈ ॥੭॥ ਧਾਤੁ ਮਿਲੈ ਫੁਨਿ ਧਾਤੁ ਕਉ; ਲਿਵ ਲਿਵੈ ਕਉ ਧਾਵੈ ॥ ਗੁਰ ਪਰਸਾਦੀ ਜਾਣੀਐ; ਤਉ ਅਨਭਉ ਪਾਵੈ ॥੮॥ ਪਾਨਾ ਵਾੜੀ ਹੋਇ ਘਰਿ; ਖਰੁ ਸਾਰ. ਨ ਜਾਣੈ ॥ ਰਸੀਆ ਹੋਵੈ ਮੁਸਕ ਕਾ; ਤਬ ਫੂਲੁ ਪਛਾਣੈ ॥੯॥ ਅਪਿਉ ਪੀਵੈ ਜੋ ਨਾਨਕਾ; ਭ੍ਰਮੁ ਭ੍ਰਮਿ ਸਮਾਵੈ ॥ ਸਹਜੇ ਸਹਜੇ ਮਿਲਿ ਰਹੈ; ਅਮਰਾ ਪਦੁ ਪਾਵੈ ॥੧੦॥੧॥ ਤਿਲੰਗ ਮਹਲਾ ੪ ॥ ਹਰਿ ਕੀਆ. ਕਥਾ ਕਹਾਣੀਆ; ਗੁਰਿ. ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ; ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ. ਆਇ ਮਿਲੁ; ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ. ਹਰਿ ਭਾਵਦੇ; ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ; ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ ਪਿਆਰਾ ਦੇਖਿਆ; ਤਿਨ ਕਉ ਹਉ ਵਾਰੀ ॥ ਜਿਨ ਗੁਰ ਕੀ ਕੀਤੀ ਚਾਕਰੀ; ਤਿਨ ਸਦ ਬਲਿਹਾਰੀ ॥੩॥ ਹਰਿ ਹਰਿ ਤੇਰਾ ਨਾਮੁ ਹੈ; ਦੁਖ ਮੇਟਣਹਾਰਾ ॥ ਗੁਰ ਸੇਵਾ ਤੇ ਪਾਈਐ; ਗੁਰਮੁਖਿ ਨਿਸਤਾਰਾ ॥੪॥ ਜੋ ਹਰਿ ਨਾਮੁ ਧਿਆਇਦੇ; ਤੇ ਜਨ ਪਰਵਾਨਾ ॥ ਤਿਨ ਵਿਟਹੁ ਨਾਨਕੁ ਵਾਰਿਆ; ਸਦਾ ਸਦਾ ਕੁਰਬਾਨਾ ॥੫॥ ਸਾ ਹਰਿ ਤੇਰੀ ਉਸਤਤਿ ਹੈ; ਜੋ ਹਰਿ ਪ੍ਰਭ ਭਾਵੈ ॥ ਜੋ ਗੁਰਮੁਖਿ ਪਿਆਰਾ ਸੇਵਦੇ; ਤਿਨ ਹਰਿ ਫਲੁ ਪਾਵੈ ॥੬॥ ਜਿਨਾ ਹਰਿ ਸੇਤੀ ਪਿਰਹੜੀ; ਤਿਨਾ ਜੀਅ ਪ੍ਰਭ ਨਾਲੇ ॥ ਓਇ ਜਪਿ ਜਪਿ ਪਿਆਰਾ ਜੀਵਦੇ; ਹਰਿ ਨਾਮੁ ਸਮਾਲੇ ॥੭॥ ਜਿਨ ਗੁਰਮੁਖਿ ਪਿਆਰਾ ਸੇਵਿਆ; ਤਿਨ ਕਉ ਘੁਮਿ ਜਾਇਆ ॥ ਓਇ ਆਪਿ ਛੁਟੇ. ਪਰਵਾਰ ਸਿਉ; ਸਭੁ ਜਗਤੁ ਛਡਾਇਆ ॥੮॥ ਗੁਰਿ ਪਿਆਰੈ. ਹਰਿ ਸੇਵਿਆ; ਗੁਰੁ ਧੰਨੁ ਗੁਰੁ ਧੰਨੋ ॥ ਗੁਰਿ. ਹਰਿ ਮਾਰਗੁ ਦਸਿਆ; ਗੁਰ ਪੁੰਨੁ ਵਡ ਪੁੰਨੋ ॥੯॥
Источники и права