couponatlas.

Гуру Грантх Сахиб (гурмукхи): Анг 726

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ ਗੁਰਸਿਖ ਗੁਰੁ ਸੇਵਦੇ; ਸੇ ਪੁੰਨ ਪਰਾਣੀ ॥ ਜਨੁ ਨਾਨਕੁ. ਤਿਨ ਕਉ ਵਾਰਿਆ; ਸਦਾ ਸਦਾ ਕੁਰਬਾਣੀ ॥੧੦॥ ਗੁਰਮੁਖਿ ਸਖੀ ਸਹੇਲੀਆ; ਸੇ ਆਪਿ ਹਰਿ ਭਾਈਆ ॥ ਹਰਿ ਦਰਗਹ ਪੈਨਾਈਆ; ਹਰਿ ਆਪਿ ਗਲਿ ਲਾਈਆ ॥੧੧॥ ਜੋ ਗੁਰਮੁਖਿ ਨਾਮੁ ਧਿਆਇਦੇ; ਤਿਨ ਦਰਸਨੁ ਦੀਜੈ ॥ ਹਮ ਤਿਨ ਕੇ ਚਰਣ ਪਖਾਲਦੇ; ਧੂੜਿ ਘੋਲਿ ਘੋਲਿ ਪੀਜੈ ॥੧੨॥ ਪਾਨ ਸੁਪਾਰੀ ਖਾਤੀਆ; ਮੁਖਿ ਬੀੜੀਆ ਲਾਈਆ ॥ ਹਰਿ ਹਰਿ. ਕਦੇ ਨ ਚੇਤਿਓ; ਜਮਿ ਪਕੜਿ ਚਲਾਈਆ ॥੧੩॥ ਜਿਨ ਹਰਿ ਨਾਮਾ ਹਰਿ ਚੇਤਿਆ; ਹਿਰਦੈ ਉਰਿ ਧਾਰੇ ॥ ਤਿਨ ਜਮੁ. ਨੇੜਿ ਨ ਆਵਈ; ਗੁਰਸਿਖ ਗੁਰ ਪਿਆਰੇ ॥੧੪॥ ਹਰਿ ਕਾ ਨਾਮੁ ਨਿਧਾਨੁ ਹੈ; ਕੋਈ ਗੁਰਮੁਖਿ ਜਾਣੈ ॥ ਨਾਨਕ. ਜਿਨ ਸਤਿਗੁਰੁ ਭੇਟਿਆ; ਰੰਗਿ ਰਲੀਆ ਮਾਣੈ ॥੧੫॥ ਸਤਿਗੁਰੁ ਦਾਤਾ ਆਖੀਐ; ਤੁਸਿ ਕਰੇ ਪਸਾਓ ॥ ਹਉ. ਗੁਰ ਵਿਟਹੁ ਸਦ ਵਾਰਿਆ; ਜਿਨਿ ਦਿਤੜਾ ਨਾਓ ॥੧੬॥ ਸੋ ਧੰਨੁ ਗੁਰੂ ਸਾਬਾਸਿ ਹੈ; ਹਰਿ ਦੇਇ ਸਨੇਹਾ ॥ ਹਉ ਵੇਖਿ ਵੇਖਿ ਗੁਰੂ ਵਿਗਸਿਆ; ਗੁਰ ਸਤਿਗੁਰ ਦੇਹਾ ॥੧੭॥ ਗੁਰ ਰਸਨਾ ਅੰਮ੍ਰਿਤੁ ਬੋਲਦੀ; ਹਰਿ ਨਾਮਿ ਸੁਹਾਵੀ ॥ ਜਿਨ ਸੁਣਿ ਸਿਖਾ. ਗੁਰੁ ਮੰਨਿਆ; ਤਿਨਾ ਭੁਖ ਸਭ ਜਾਵੀ ॥੧੮॥ ਹਰਿ ਕਾ ਮਾਰਗੁ ਆਖੀਐ; ਕਹੁ ਕਿਤੁ ਬਿਧਿ ਜਾਈਐ ॥ ਹਰਿ ਹਰਿ ਤੇਰਾ ਨਾਮੁ ਹੈ; ਹਰਿ ਖਰਚੁ ਲੈ ਜਾਈਐ ॥੧੯॥ ਜਿਨ ਗੁਰਮੁਖਿ ਹਰਿ ਆਰਾਧਿਆ; ਸੇ ਸਾਹ ਵਡ ਦਾਣੇ ॥ ਹਉ. ਸਤਿਗੁਰ ਕਉ ਸਦ ਵਾਰਿਆ; ਗੁਰ ਬਚਨਿ ਸਮਾਣੇ ॥੨੦॥ ਤੂ ਠਾਕੁਰੁ. ਤੂ ਸਾਹਿਬੋ; ਤੂਹੈ ਮੇਰਾ ਮੀਰਾ ॥ ਤੁਧੁ ਭਾਵੈ ਤੇਰੀ ਬੰਦਗੀ; ਤੂ ਗੁਣੀ ਗਹੀਰਾ ॥੨੧॥ ਆਪੇ ਹਰਿ. ਇਕ ਰੰਗੁ ਹੈ; ਆਪੇ ਬਹੁ ਰੰਗੀ ॥ ਜੋ ਤਿਸੁ ਭਾਵੈ ਨਾਨਕਾ; ਸਾਈ ਗਲ ਚੰਗੀ ॥੨੨॥੨॥ ਤਿਲੰਗ ਮਹਲਾ ੯ ਕਾਫੀ ॥ ੴ ਸਤਿਗੁਰ ਪ੍ਰਸਾਦਿ ॥ ਚੇਤਨਾ ਹੈ. ਤਉ ਚੇਤ ਲੈ; ਨਿਸਿ ਦਿਨਿ ਮੈ. ਪ੍ਰਾਨੀ ॥ ਛਿਨੁ ਛਿਨੁ ਅਉਧ ਬਿਹਾਤੁ ਹੈ; ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥ ਹਰਿ ਗੁਨ. ਕਾਹਿ ਨ ਗਾਵਹੀ; ਮੂਰਖ ਅਗਿਆਨਾ ॥ ਝੂਠੈ ਲਾਲਚਿ ਲਾਗਿ ਕੈ; ਨਹਿ ਮਰਨੁ ਪਛਾਨਾ ॥੧॥ ਅਜਹੂ ਕਛੁ ਬਿਗਰਿਓ ਨਹੀ; ਜੋ ਪ੍ਰਭ ਗੁਨ ਗਾਵੈ ॥ ਕਹੁ ਨਾਨਕ. ਤਿਹ ਭਜਨ ਤੇ; ਨਿਰਭੈ ਪਦੁ ਪਾਵੈ ॥੨॥੧॥ ਤਿਲੰਗ ਮਹਲਾ ੯ ॥ ਜਾਗ ਲੇਹੁ ਰੇ ਮਨਾ; ਜਾਗ ਲੇਹੁ ਕਹਾ ਗਾਫਲ ਸੋਇਆ ॥ ਜੋ ਤਨੁ ਉਪਜਿਆ ਸੰਗ. ਹੀ; ਸੋ ਭੀ ਸੰਗਿ. ਨ ਹੋਇਆ ॥੧॥ ਰਹਾਉ ॥ ਮਾਤ ਪਿਤਾ ਸੁਤ ਬੰਧ ਜਨ; ਹਿਤੁ ਜਾ ਸਿਉ ਕੀਨਾ ॥ ਜੀਉ ਛੂਟਿਓ ਜਬ ਦੇਹ ਤੇ; ਡਾਰਿ ਅਗਨਿ ਮੈ ਦੀਨਾ ॥੧॥
Источники и права