couponatlas.

Гуру Грантх Сахиб (гурмукхи): Анг 728

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ॥ ਭਾਂਡਾ ਧੋਇ. ਬੈਸਿ ਧੂਪੁ ਦੇਵਹੁ; ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ; ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ; ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ. ਹਾਥਿ ਕਰਹੁ ਫੁਨਿ; ਨੇਤ੍ਰਉ. ਨੀਦ ਨ ਆਵੈ ॥ ਰਸਨਾ ਨਾਮੁ ਜਪਹੁ, ਤਬ ਮਥੀਐ; ਇਨ ਬਿਧਿ. ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ. ਜਿਤੁ ਸਤ ਸਰਿ ਨਾਵਣੁ; ਭਾਵਨ ਪਾਤੀ. ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ; ਇਨੑ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ. ਕਹੇ ਕਹਿ ਜਾਵਹਿ; ਤੁਮ ਸਰਿ. ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ; ਹਉ ਸਾਲਾਹੀ ਸਚਾ ਸੋਈ ॥੪॥੧॥ ਸੂਹੀ ਮਹਲਾ ੧ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਅੰਤਰਿ ਵਸੈ; ਨ ਬਾਹਰਿ ਜਾਇ ॥ ਅੰਮ੍ਰਿਤੁ ਛੋਡਿ; ਕਾਹੇ ਬਿਖੁ ਖਾਇ ॥੧॥ ਐਸਾ ਗਿਆਨੁ; ਜਪਹੁ ਮਨ ਮੇਰੇ ॥ ਹੋਵਹੁ ਚਾਕਰ; ਸਾਚੇ ਕੇਰੇ ॥੧॥ ਰਹਾਉ ॥ ਗਿਆਨੁ ਧਿਆਨੁ; ਸਭੁ ਕੋਈ ਰਵੈ ॥ ਬਾਂਧਨਿ ਬਾਂਧਿਆ; ਸਭੁ ਜਗੁ ਭਵੈ ॥੨॥ ਸੇਵਾ ਕਰੇ; ਸੁ ਚਾਕਰੁ ਹੋਇ ॥ ਜਲਿ ਥਲਿ ਮਹੀਅਲਿ; ਰਵਿ ਰਹਿਆ ਸੋਇ ॥੩॥ ਹਮ ਨਹੀ ਚੰਗੇ; ਬੁਰਾ ਨਹੀ ਕੋਇ ॥ ਪ੍ਰਣਵਤਿ ਨਾਨਕੁ; ਤਾਰੇ ਸੋਇ ॥੪॥੧॥੨॥
Источники и права