couponatlas.

Гуру Грантх Сахиб (гурмукхи): Анг 729

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਹੀ ਮਹਲਾ ੧ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ, ਚਿਲਕਣਾ; ਘੋਟਿਮ ਕਾਲੜੀ ਮਸੁ ॥ ਧੋਤਿਆ. ਜੂਠਿ ਨ ਉਤਰੈ; ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ; ਚਲਦਿਆ ਨਾਲਿ ਚਲੰਨੑਿ ॥ ਜਿਥੈ ਲੇਖਾ ਮੰਗੀਐ; ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ; ਪਾਸਹੁ ਚਿਤਵੀਆਹਾ ॥ ਢਠੀਆ ਕੰਮਿ. ਨ ਆਵਨੑੀ; ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ; ਤੀਰਥ ਮੰਝਿ ਵਸੰਨੑਿ ॥ ਘੁਟਿ ਘੁਟਿ ਜੀਆ ਖਾਵਣੇ; ਬਗੇ. ਨਾ ਕਹੀਅਨੑਿ ॥੩॥ ਸਿੰਮਲ ਰੁਖੁ ਸਰੀਰੁ ਮੈ; ਮੈਜਨ, ਦੇਖਿ ਭੁਲੰਨੑਿ ॥ ਸੇ ਫਲ. ਕੰਮਿ ਨ ਆਵਨੑੀ; ਤੇ ਗੁਣ. ਮੈ ਤਨਿ ਹੰਨੑਿ ॥੪॥ ਅੰਧੁਲੈ ਭਾਰੁ ਉਠਾਇਆ; ਡੂਗਰ ਵਾਟ ਬਹੁਤੁ ॥ ਅਖੀ ਲੋੜੀ. ਨਾ ਲਹਾ; ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ; ਅਵਰ ਸਿਆਣਪ ਕਿਤੁ ॥ ਨਾਨਕ. ਨਾਮੁ ਸਮਾਲਿ ਤੂੰ; ਬਧਾ ਛੁਟਹਿ ਜਿਤੁ ॥੬॥੧॥੩॥ ਸੂਹੀ ਮਹਲਾ ੧ ॥ ਜਪ ਤਪ ਕਾ ਬੰਧੁ ਬੇੜੁਲਾ; ਜਿਤੁ ਲੰਘਹਿ ਵਹੇਲਾ ॥ ਨਾ ਸਰਵਰੁ. ਨਾ ਊਛਲੈ; ਐਸਾ ਪੰਥੁ ਸੁਹੇਲਾ ॥੧॥ ਤੇਰਾ ਏਕੋ ਨਾਮੁ ਮੰਜੀਠੜਾ; ਰਤਾ ਮੇਰਾ ਚੋਲਾ. ਸਦ ਰੰਗ ਢੋਲਾ ॥੧॥ ਰਹਾਉ ॥ ਸਾਜਨ ਚਲੇ ਪਿਆਰਿਆ; ਕਿਉ. ਮੇਲਾ ਹੋਈ ॥ ਜੇ ਗੁਣ ਹੋਵਹਿ ਗੰਠੜੀਐ; ਮੇਲੇਗਾ ਸੋਈ ॥੨॥ ਮਿਲਿਆ ਹੋਇ. ਨ ਵੀਛੁੜੈ; ਜੇ ਮਿਲਿਆ ਹੋਈ ॥ ਆਵਾ ਗਉਣੁ ਨਿਵਾਰਿਆ; ਹੈ ਸਾਚਾ ਸੋਈ ॥੩॥ ਹਉਮੈ ਮਾਰਿ ਨਿਵਾਰਿਆ; ਸੀਤਾ ਹੈ ਚੋਲਾ ॥ ਗੁਰ ਬਚਨੀ ਫਲੁ ਪਾਇਆ; ਸਹ ਕੇ ਅੰਮ੍ਰਿਤ ਬੋਲਾ ॥੪॥ ਨਾਨਕੁ ਕਹੈ ਸਹੇਲੀਹੋ; ਸਹੁ ਖਰਾ ਪਿਆਰਾ ॥ ਹਮ. ਸਹ ਕੇਰੀਆ ਦਾਸੀਆ; ਸਾਚਾ ਖਸਮੁ ਹਮਾਰਾ ॥੫॥੨॥੪॥ ਸੂਹੀ ਮਹਲਾ ੧ ॥ ਜਿਨ ਕਉ ਭਾਂਡੈ ਭਾਉ; ਤਿਨਾ ਸਵਾਰਸੀ ॥ ਸੂਖੀ ਕਰੈ ਪਸਾਉ; ਦੂਖ ਵਿਸਾਰਸੀ ॥ ਸਹਸਾ ਮੂਲੇ ਨਾਹਿ; ਸਰਪਰ ਤਾਰਸੀ ॥੧॥ ਤਿਨੑਾ ਮਿਲਿਆ ਗੁਰੁ ਆਇ; ਜਿਨ ਕਉ ਲੀਖਿਆ ॥ ਅੰਮ੍ਰਿਤੁ ਹਰਿ ਕਾ ਨਾਉ; ਦੇਵੈ ਦੀਖਿਆ ॥ ਚਾਲਹਿ ਸਤਿਗੁਰ ਭਾਇ; ਭਵਹਿ. ਨ ਭੀਖਿਆ ॥੨॥ ਜਾ ਕਉ ਮਹਲੁ ਹਜੂਰਿ; ਦੂਜੇ ਨਿਵੈ ਕਿਸੁ ॥ ਦਰਿ ਦਰਵਾਣੀ; ਨਾਹਿ ਮੂਲੇ ਪੁਛ ਤਿਸੁ ॥ ਛੁਟੈ ਤਾ ਕੈ ਬੋਲਿ; ਸਾਹਿਬ ਨਦਰਿ ਜਿਸੁ ॥੩॥ ਘਲੇ ਆਣੇ ਆਪਿ; ਜਿਸੁ. ਨਾਹੀ ਦੂਜਾ ਮਤੈ ਕੋਇ ॥ ਢਾਹਿ ਉਸਾਰੇ ਸਾਜਿ; ਜਾਣੈ ਸਭ ਸੋਇ ॥ ਨਾਉ ਨਾਨਕ ਬਖਸੀਸ; ਨਦਰੀ ਕਰਮੁ ਹੋਇ ॥੪॥੩॥੫॥
Источники и права