couponatlas.

Гуру Грантх Сахиб (гурмукхи): Анг 73

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੁਧੁ; ਆਪੇ ਆਪੁ ਉਪਾਇਆ ॥ ਦੂਜਾ ਖੇਲੁ ਕਰਿ; ਦਿਖਲਾਇਆ ॥ ਸਭੁ ਸਚੋ ਸਚੁ ਵਰਤਦਾ; ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥ ਗੁਰ ਪਰਸਾਦੀ; ਪਾਇਆ ॥ ਤਿਥੈ; ਮਾਇਆ ਮੋਹੁ ਚੁਕਾਇਆ ॥ ਕਿਰਪਾ ਕਰਿ ਕੈ ਆਪਣੀ; ਆਪੇ ਲਏ ਸਮਾਇ ਜੀਉ ॥੨੧॥ ਗੋਪੀ ਨੈ; ਗੋਆਲੀਆ ॥ ਤੁਧੁ ਆਪੇ; ਗੋਇ ਉਠਾਲੀਆ ॥ ਹੁਕਮੀ ਭਾਂਡੇ ਸਾਜਿਆ; ਤੂੰ ਆਪੇ. ਭੰਨਿ ਸਵਾਰਿ ਜੀਉ ॥੨੨॥ ਜਿਨ ਸਤਿਗੁਰ ਸਿਉ; ਚਿਤੁ ਲਾਇਆ ॥ ਤਿਨੀ; ਦੂਜਾ ਭਾਉ ਚੁਕਾਇਆ ॥ ਨਿਰਮਲ ਜੋਤਿ ਤਿਨ ਪ੍ਰਾਣੀਆ; ਓਇ ਚਲੇ ਜਨਮੁ ਸਵਾਰਿ ਜੀਉ ॥੨੩॥ ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ; ਵਡਿਆਈਆਂ ॥ ਅਣਮੰਗਿਆ ਦਾਨੁ ਦੇਵਣਾ; ਕਹੁ ਨਾਨਕ. ਸਚੁ ਸਮਾਲਿ ਜੀਉ ॥੨੪॥੧॥ ਸਿਰੀਰਾਗੁ ਮਹਲਾ ੫ ॥ ਪੈ ਪਾਇ; ਮਨਾਈ ਸੋਇ ਜੀਉ ॥ ਸਤਿਗੁਰ ਪੁਰਖਿ ਮਿਲਾਇਆ; ਤਿਸੁ ਜੇਵਡੁ. ਅਵਰੁ ਨ ਕੋਇ ਜੀਉ ॥੧॥ ਰਹਾਉ ॥ ਗੋਸਾਈ; ਮਿਹੰਡਾ ਇਠੜਾ ॥ ਅੰਮ ਅਬੇ ਥਾਵਹੁ; ਮਿਠੜਾ ॥ ਭੈਣ ਭਾਈ ਸਭਿ ਸਜਣਾ; ਤੁਧੁ ਜੇਹਾ. ਨਾਹੀ ਕੋਇ ਜੀਉ ॥੧॥ ਤੇਰੈ ਹੁਕਮੇ; ਸਾਵਣੁ ਆਇਆ ॥ ਮੈ; ਸਤ ਕਾ ਹਲੁ ਜੋਆਇਆ ॥ ਨਾਉ ਬੀਜਣ ਲਗਾ ਆਸ ਕਰਿ; ਹਰਿ ਬੋਹਲ ਬਖਸ ਜਮਾਇ ਜੀਉ ॥੨॥ ਹਉ. ਗੁਰ ਮਿਲਿ; ਇਕੁ ਪਛਾਣਦਾ ॥ ਦੁਯਾ ਕਾਗਲੁ; ਚਿਤਿ. ਨ ਜਾਣਦਾ ॥ ਹਰਿ ਇਕਤੈ ਕਾਰੈ ਲਾਇਓਨੁ; ਜਿਉ ਭਾਵੈ. ਤਿਂਵੈ ਨਿਬਾਹਿ ਜੀਉ ॥੩॥ ਤੁਸੀ ਭੋਗਿਹੁ. ਭੁੰਚਹੁ ਭਾਈਹੋ ॥ ਗੁਰਿ ਦੀਬਾਣਿ; ਕਵਾਇ ਪੈਨਾਈਓ ॥ ਹਉ ਹੋਆ ਮਾਹਰੁ ਪਿੰਡ ਦਾ; ਬੰਨਿ ਆਦੇ. ਪੰਜਿ ਸਰੀਕ ਜੀਉ ॥੪॥ ਹਉ ਆਇਆ; ਸਾਮੑੈ ਤਿਹੰਡੀਆ ॥ ਪੰਜਿ ਕਿਰਸਾਣ; ਮੁਜੇਰੇ ਮਿਹਡਿਆ ॥ ਕੰਨੁ ਕੋਈ ਕਢਿ. ਨ ਹੰਘਈ; ਨਾਨਕ. ਵੁਠਾ ਘੁਘਿ ਗਿਰਾਉ ਜੀਉ ॥੫॥ ਹਉ; ਵਾਰੀ ਘੁੰਮਾ ਜਾਵਦਾ ॥ ਇਕ ਸਾਹਾ; ਤੁਧੁ ਧਿਆਇਦਾ ॥ ਉਜੜੁ ਥੇਹੁ ਵਸਾਇਓ; ਹਉ. ਤੁਧ ਵਿਟਹੁ ਕੁਰਬਾਣੁ ਜੀਉ ॥੬॥ ਹਰਿ ਇਠੈ; ਨਿਤ ਧਿਆਇਦਾ ॥ ਮਨਿ ਚਿੰਦੀ; ਸੋ ਫਲੁ ਪਾਇਦਾ ॥ ਸਭੇ ਕਾਜ ਸਵਾਰਿਅਨੁ; ਲਾਹੀਅਨੁ ਮਨ ਕੀ ਭੁਖ ਜੀਉ ॥੭॥ ਮੈ ਛਡਿਆ ਸਭੋ ਧੰਧੜਾ ॥ ਗੋਸਾਈ ਸੇਵੀ; ਸਚੜਾ ॥ ਨਉ ਨਿਧਿ ਨਾਮੁ ਨਿਧਾਨੁ ਹਰਿ; ਮੈ ਪਲੈ ਬਧਾ ਛਿਕਿ ਜੀਉ ॥੮॥ ਮੈ ਸੁਖੀ ਹੂੰ; ਸੁਖੁ ਪਾਇਆ ॥ ਗੁਰਿ; ਅੰਤਰਿ ਸਬਦੁ ਵਸਾਇਆ ॥ ਸਤਿਗੁਰਿ ਪੁਰਖਿ ਵਿਖਾਲਿਆ; ਮਸਤਕਿ ਧਰਿ ਕੈ ਹਥੁ ਜੀਉ ॥੯॥ ਮੈ ਬਧੀ; ਸਚੁ ਧਰਮ ਸਾਲ ਹੈ ॥ ਗੁਰਸਿਖਾ ਲਹਦਾ; ਭਾਲਿ ਕੈ ॥ ਪੈਰ ਧੋਵਾ. ਪਖਾ ਫੇਰਦਾ; ਤਿਸੁ. ਨਿਵਿ ਨਿਵਿ ਲਗਾ ਪਾਇ ਜੀਉ ॥੧੦॥
Источники и права