couponatlas.

Гуру Грантх Сахиб (гурмукхи): Анг 730

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਹੀ ਮਹਲਾ ੧ ॥ ਭਾਂਡਾ ਹਛਾ ਸੋਇ; ਜੋ ਤਿਸੁ ਭਾਵਸੀ ॥ ਭਾਂਡਾ ਅਤਿ ਮਲੀਣੁ; ਧੋਤਾ ਹਛਾ. ਨ ਹੋਇਸੀ ॥ ਗੁਰੂ ਦੁਆਰੈ ਹੋਇ; ਸੋਝੀ ਪਾਇਸੀ ॥ ਏਤੁ ਦੁਆਰੈ ਧੋਇ; ਹਛਾ ਹੋਇਸੀ ॥ ਮੈਲੇ ਹਛੇ ਕਾ ਵੀਚਾਰੁ; ਆਪਿ ਵਰਤਾਇਸੀ ॥ ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥ ਜੇਹੇ ਕਰਮ ਕਮਾਇ; ਤੇਹਾ ਹੋਇਸੀ ॥ ਅੰਮ੍ਰਿਤੁ ਹਰਿ ਕਾ ਨਾਉ; ਆਪਿ ਵਰਤਾਇਸੀ ॥ ਚਲਿਆ ਪਤਿ ਸਿਉ ਜਨਮੁ ਸਵਾਰਿ; ਵਾਜਾ ਵਾਇਸੀ ॥ ਮਾਣਸੁ ਕਿਆ ਵੇਚਾਰਾ; ਤਿਹੁ ਲੋਕ ਸੁਣਾਇਸੀ ॥ ਨਾਨਕ ਆਪਿ ਨਿਹਾਲ; ਸਭਿ ਕੁਲ ਤਾਰਸੀ ॥੧॥੪॥੬॥ ਸੂਹੀ ਮਹਲਾ ੧ ॥ ਜੋਗੀ ਹੋਵੈ ਜੋਗਵੈ; ਭੋਗੀ ਹੋਵੈ ਖਾਇ ॥ ਤਪੀਆ ਹੋਵੈ ਤਪੁ ਕਰੇ; ਤੀਰਥਿ ਮਲਿ ਮਲਿ ਨਾਇ ॥੧॥ ਤੇਰਾ ਸਦੜਾ ਸੁਣੀਜੈ ਭਾਈ; ਜੇ ਕੋ ਬਹੈ ਅਲਾਇ ॥੧॥ ਰਹਾਉ ॥ ਜੈਸਾ ਬੀਜੈ ਸੋ ਲੁਣੇ; ਜੋ ਖਟੇ ਸੋੁ ਖਾਇ ॥ ਅਗੈ. ਪੁਛ ਨ ਹੋਵਈ; ਜੇ. ਸਣੁ ਨੀਸਾਣੈ ਜਾਇ ॥੨॥ ਤੈਸੋ ਜੈਸਾ ਕਾਢੀਐ; ਜੈਸੀ ਕਾਰ ਕਮਾਇ ॥ ਜੋ ਦਮੁ. ਚਿਤਿ ਨ ਆਵਈ; ਸੋ ਦਮੁ ਬਿਰਥਾ ਜਾਇ ॥੩॥ ਇਹੁ ਤਨੁ ਵੇਚੀ ਬੈ ਕਰੀ; ਜੇ ਕੋ ਲਏ ਵਿਕਾਇ ॥ ਨਾਨਕ. ਕੰਮਿ ਨ ਆਵਈ; ਜਿਤੁ ਤਨਿ. ਨਾਹੀ ਸਚਾ ਨਾਉ ॥੪॥੫॥੭॥ ਸੂਹੀ ਮਹਲਾ ੧ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਜੋਗੁ ਨ. ਖਿੰਥਾ, ਜੋਗੁ ਨ. ਡੰਡੈ; ਜੋਗੁ ਨ. ਭਸਮ ਚੜਾਈਐ ॥ ਜੋਗੁ ਨ. ਮੁੰਦੀ ਮੂੰਡਿ ਮੁਡਾਇਐ; ਜੋਗੁ ਨ. ਸਿੰਙੀ ਵਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ; ਜੋਗ ਜੁਗਤਿ ਇਵ ਪਾਈਐ ॥੧॥ ਗਲੀ ਜੋਗੁ; ਨ ਹੋਈ ॥ ਏਕ ਦ੍ਰਿਸਟਿ ਕਰਿ ਸਮਸਰਿ ਜਾਣੈ; ਜੋਗੀ ਕਹੀਐ ਸੋਈ ॥੧॥ ਰਹਾਉ ॥ ਜੋਗੁ ਨ. ਬਾਹਰਿ ਮੜੀ ਮਸਾਣੀ; ਜੋਗੁ ਨ. ਤਾੜੀ ਲਾਈਐ ॥ ਜੋਗੁ ਨ. ਦੇਸਿ ਦਿਸੰਤਰਿ ਭਵਿਐ; ਜੋਗੁ ਨ. ਤੀਰਥਿ ਨਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ; ਜੋਗ ਜੁਗਤਿ ਇਵ ਪਾਈਐ ॥੨॥ ਸਤਿਗੁਰੁ ਭੇਟੈ ਤਾ ਸਹਸਾ ਤੂਟੈ; ਧਾਵਤੁ ਵਰਜਿ ਰਹਾਈਐ ॥ ਨਿਝਰੁ ਝਰੈ. ਸਹਜ ਧੁਨਿ ਲਾਗੈ; ਘਰ ਹੀ ਪਰਚਾ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ; ਜੋਗ ਜੁਗਤਿ ਇਵ ਪਾਈਐ ॥੩॥ ਨਾਨਕ. ਜੀਵਤਿਆ ਮਰਿ ਰਹੀਐ; ਐਸਾ ਜੋਗੁ ਕਮਾਈਐ ॥ ਵਾਜੇ ਬਾਝਹੁ ਸਿੰਙੀ ਵਾਜੈ; ਤਉ ਨਿਰਭਉ ਪਦੁ ਪਾਈਐ ॥ ਅੰਜਨ ਮਾਹਿ ਨਿਰੰਜਨਿ ਰਹੀਐ; ਜੋਗ ਜੁਗਤਿ ਤਉ ਪਾਈਐ ॥੪॥੧॥੮॥ ਸੂਹੀ ਮਹਲਾ ੧ ॥ ਕਉਣ ਤਰਾਜੀ. ਕਵਣੁ ਤੁਲਾ; ਤੇਰਾ ਕਵਣੁ ਸਰਾਫੁ ਬੁਲਾਵਾ ॥ ਕਉਣੁ ਗੁਰੂ. ਕੈ ਪਹਿ ਦੀਖਿਆ ਲੇਵਾ; ਕੈ ਪਹਿ ਮੁਲੁ ਕਰਾਵਾ ॥੧॥
Источники и права