couponatlas.

Гуру Грантх Сахиб (гурмукхи): Анг 732

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੇਰੇ ਮਨ; ਹਰਿ ਰਾਮ ਨਾਮਿ ਕਰਿ ਰੰਙੁ ॥ ਗੁਰਿ ਤੁਠੈ. ਹਰਿ ਉਪਦੇਸਿਆ; ਹਰਿ ਭੇਟਿਆ ਰਾਉ ਨਿਸੰਙੁ ॥੧॥ ਰਹਾਉ ॥ ਮੁੰਧ ਇਆਣੀ ਮਨਮੁਖੀ; ਫਿਰਿ ਆਵਣ ਜਾਣਾ ਅੰਙੁ ॥ ਹਰਿ ਪ੍ਰਭੁ ਚਿਤਿ. ਨ ਆਇਓ; ਮਨਿ ਦੂਜਾ ਭਾਉ ਸਹਲੰਙੁ ॥੨॥ ਹਮ ਮੈਲੁ ਭਰੇ ਦੁਹਚਾਰੀਆ; ਹਰਿ ਰਾਖਹੁ ਅੰਗੀ ਅੰਙੁ ॥ ਗੁਰਿ ਅੰਮ੍ਰਿਤ ਸਰਿ ਨਵਲਾਇਆ; ਸਭਿ ਲਾਥੇ ਕਿਲਵਿਖ ਪੰਙੁ ॥੩॥ ਹਰਿ ਦੀਨਾ ਦੀਨ ਦਇਆਲ ਪ੍ਰਭੁ; ਸਤਸੰਗਤਿ ਮੇਲਹੁ ਸੰਙੁ ॥ ਮਿਲਿ ਸੰਗਤਿ. ਹਰਿ ਰੰਗੁ ਪਾਇਆ; ਜਨ ਨਾਨਕ. ਮਨਿ ਤਨਿ ਰੰਙੁ ॥੪॥੩॥ ਸੂਹੀ ਮਹਲਾ ੪ ॥ ਹਰਿ ਹਰਿ ਕਰਹਿ. ਨਿਤ ਕਪਟੁ ਕਮਾਵਹਿ; ਹਿਰਦਾ ਸੁਧੁ. ਨ ਹੋਈ ॥ ਅਨਦਿਨੁ ਕਰਮ ਕਰਹਿ ਬਹੁਤੇਰੇ; ਸੁਪਨੈ ਸੁਖੁ. ਨ ਹੋਈ ॥੧॥ ਗਿਆਨੀ ਗੁਰ ਬਿਨੁ; ਭਗਤਿ. ਨ ਹੋਈ ॥ ਕੋਰੈ. ਰੰਗੁ, ਕਦੇ ਨ ਚੜੈ; ਜੇ ਲੋਚੈ ਸਭੁ ਕੋਈ ॥੧॥ ਰਹਾਉ ॥ ਜਪੁ ਤਪ ਸੰਜਮ ਵਰਤ ਕਰੇ ਪੂਜਾ; ਮਨਮੁਖ ਰੋਗੁ. ਨ ਜਾਈ ॥ ਅੰਤਰਿ ਰੋਗੁ ਮਹਾ ਅਭਿਮਾਨਾ; ਦੂਜੈ ਭਾਇ ਖੁਆਈ ॥੨॥ ਬਾਹਰਿ ਭੇਖ ਬਹੁਤੁ ਚਤੁਰਾਈ; ਮਨੂਆ ਦਹ ਦਿਸਿ ਧਾਵੈ ॥ ਹਉਮੈ ਬਿਆਪਿਆ. ਸਬਦੁ, ਨ ਚੀਨੑੈ; ਫਿਰਿ ਫਿਰਿ ਜੂਨੀ ਆਵੈ ॥੩॥ ਨਾਨਕ ਨਦਰਿ ਕਰੇ ਸੋ ਬੂਝੈ; ਸੋ ਜਨੁ ਨਾਮੁ ਧਿਆਏ ॥ ਗੁਰ ਪਰਸਾਦੀ ਏਕੋ ਬੂਝੈ; ਏਕਸੁ ਮਾਹਿ ਸਮਾਏ ॥੪॥੪॥ ਸੂਹੀ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਗੁਰਮਤਿ ਨਗਰੀ; ਖੋਜਿ ਖੋਜਾਈ ॥ ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥ ਮੇਰੈ ਮਨਿ; ਹਰਿ ਹਰਿ ਸਾਂਤਿ ਵਸਾਈ ॥ ਤਿਸਨਾ ਅਗਨਿ ਬੁਝੀ ਖਿਨ ਅੰਤਰਿ; ਗੁਰਿ ਮਿਲਿਐ. ਸਭ ਭੁਖ ਗਵਾਈ ॥੧॥ ਰਹਾਉ ॥ ਹਰਿ ਗੁਣ ਗਾਵਾ; ਜੀਵਾ ਮੇਰੀ ਮਾਈ ॥ ਸਤਿਗੁਰਿ ਦਇਆਲਿ; ਗੁਣ ਨਾਮੁ ਦ੍ਰਿੜਾਈ ॥੨॥ ਹਉ. ਹਰਿ ਪ੍ਰਭੁ ਪਿਆਰਾ; ਢੂਢਿ ਢੂਢਾਈ ॥ ਸਤਸੰਗਤਿ ਮਿਲਿ; ਹਰਿ ਰਸੁ ਪਾਈ ॥੩॥ ਧੁਰਿ ਮਸਤਕਿ ਲੇਖ ਲਿਖੇ; ਹਰਿ ਪਾਈ ॥ ਗੁਰੁ ਨਾਨਕੁ ਤੁਠਾ; ਮੇਲੈ ਹਰਿ ਭਾਈ ॥੪॥੧॥੫॥ ਸੂਹੀ ਮਹਲਾ ੪ ॥ ਹਰਿ ਕ੍ਰਿਪਾ ਕਰੇ; ਮਨਿ ਹਰਿ ਰੰਗੁ ਲਾਏ ॥ ਗੁਰਮੁਖਿ; ਹਰਿ ਹਰਿ ਨਾਮਿ ਸਮਾਏ ॥੧॥ ਹਰਿ ਰੰਗਿ ਰਾਤਾ; ਮਨੁ ਰੰਗ ਮਾਣੇ ॥ ਸਦਾ ਅਨੰਦਿ ਰਹੈ ਦਿਨ ਰਾਤੀ; ਪੂਰੇ ਗੁਰ ਕੈ ਸਬਦਿ ਸਮਾਣੇ ॥੧॥ ਰਹਾਉ ॥ ਹਰਿ ਰੰਗ ਕਉ. ਲੋਚੈ ਸਭੁ ਕੋਈ ॥ ਗੁਰਮੁਖਿ; ਰੰਗੁ ਚਲੂਲਾ ਹੋਈ ॥੨॥ ਮਨਮੁਖਿ ਮੁਗਧੁ ਨਰੁ; ਕੋਰਾ ਹੋਇ ॥
Источники и права