couponatlas.

Гуру Грантх Сахиб (гурмукхи): Анг 733

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੇ ਸਉ ਲੋਚੈ; ਰੰਗੁ. ਨ ਹੋਵੈ ਕੋਇ ॥੩॥ ਨਦਰਿ ਕਰੇ; ਤਾ ਸਤਿਗੁਰੁ ਪਾਵੈ ॥ ਨਾਨਕ ਹਰਿ ਰਸਿ; ਹਰਿ ਰੰਗਿ ਸਮਾਵੈ ॥੪॥੨॥੬॥ ਸੂਹੀ ਮਹਲਾ ੪ ॥ ਜਿਹਵਾ ਹਰਿ ਰਸਿ; ਰਹੀ ਅਘਾਇ ॥ ਗੁਰਮੁਖਿ ਪੀਵੈ ਸਹਜਿ ਸਮਾਇ ॥੧॥ ਹਰਿ ਰਸੁ; ਜਨ ਚਾਖਹੁ ਜੇ ਭਾਈ ॥ ਤਉ ਕਤ; ਅਨਤ ਸਾਦਿ ਲੋਭਾਈ ॥੧॥ ਰਹਾਉ ॥ ਗੁਰਮਤਿ ਰਸੁ; ਰਾਖਹੁ ਉਰ ਧਾਰਿ ॥ ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥ ਮਨਮੁਖਿ; ਹਰਿ ਰਸੁ ਚਾਖਿਆ. ਨ ਜਾਇ ॥ ਹਉਮੈ ਕਰੈ; ਬਹੁਤੀ ਮਿਲੈ ਸਜਾਇ ॥੩॥ ਨਦਰਿ ਕਰੇ; ਤਾ ਹਰਿ ਰਸੁ ਪਾਵੈ ॥ ਨਾਨਕ ਹਰਿ ਰਸਿ; ਹਰਿ ਗੁਣ ਗਾਵੈ ॥੪॥੩॥੭॥ ਸੂਹੀ ਮਹਲਾ ੪ ਘਰੁ ੬ ॥ ੴ ਸਤਿਗੁਰ ਪ੍ਰਸਾਦਿ ॥ ਨੀਚ ਜਾਤਿ. ਹਰਿ ਜਪਤਿਆ; ਉਤਮ ਪਦਵੀ ਪਾਇ ॥ ਪੂਛਹੁ ਬਿਦਰ. ਦਾਸੀ ਸੁਤੈ; ਕਿਸਨੁ ਉਤਰਿਆ. ਘਰਿ ਜਿਸੁ ਜਾਇ ॥੧॥ ਹਰਿ ਕੀ ਅਕਥ ਕਥਾ; ਸੁਨਹੁ ਜਨ ਭਾਈ; ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥ ਰਵਿਦਾਸੁ ਚਮਾਰੁ. ਉਸਤਤਿ ਕਰੇ; ਹਰਿ ਕੀਰਤਿ ਨਿਮਖ ਇਕ ਗਾਇ ॥ ਪਤਿਤ ਜਾਤਿ. ਉਤਮੁ ਭਇਆ; ਚਾਰਿ ਵਰਨ ਪਏ ਪਗਿ ਆਇ ॥੨॥ ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ; ਲੋਕੁ ਛੀਪਾ ਕਹੈ ਬੁਲਾਇ ॥ ਖਤ੍ਰੀ ਬ੍ਰਾਹਮਣ. ਪਿਠਿ ਦੇ ਛੋਡੇ; ਹਰਿ. ਨਾਮਦੇਉ ਲੀਆ ਮੁਖਿ ਲਾਇ ॥੩॥ ਜਿਤਨੇ ਭਗਤ ਹਰਿ ਸੇਵਕਾ; ਮੁਖਿ ਅਠਸਠਿ ਤੀਰਥ. ਤਿਨ ਤਿਲਕੁ ਕਢਾਇ ॥ ਜਨੁ ਨਾਨਕੁ. ਤਿਨ ਕਉ ਅਨਦਿਨੁ ਪਰਸੇ; ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥ ਸੂਹੀ ਮਹਲਾ ੪ ॥ ਤਿਨੑੀ ਅੰਤਰਿ ਹਰਿ ਆਰਾਧਿਆ; ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥ ਤਿਨ ਕੀ ਬਖੀਲੀ ਕੋਈ ਕਿਆ ਕਰੇ; ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥ ਹਰਿ ਹਰਿ ਧਿਆਇ ਮਨ ਮੇਰੇ, ਮਨ ਧਿਆਇ ਹਰਿ; ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥ ਧੁਰਿ ਭਗਤ ਜਨਾ ਕਉ ਬਖਸਿਆ; ਹਰਿ ਅੰਮ੍ਰਿਤ ਭਗਤਿ ਭੰਡਾਰਾ ॥ ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ; ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥ ਸੇ ਭਗਤ ਸੇ ਸੇਵਕਾ; ਜਿਨਾ ਹਰਿ ਨਾਮੁ ਪਿਆਰਾ ॥ ਤਿਨ ਕੀ ਸੇਵਾ ਤੇ ਹਰਿ ਪਾਈਐ; ਸਿਰਿ ਨਿੰਦਕ ਕੈ ਪਵੈ ਛਾਰਾ ॥੩॥ ਜਿਸੁ ਘਰਿ ਵਿਰਤੀ. ਸੋਈ ਜਾਣੈ; ਜਗਤ ਗੁਰ ਨਾਨਕ ਪੂਛਿ, ਕਰਹੁ ਬੀਚਾਰਾ ॥ ਚਹੁ ਪੀੜੀ ਆਦਿ ਜੁਗਾਦਿ ਬਖੀਲੀ, ਕਿਨੈ. ਨ ਪਾਇਓ; ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥ ਸੂਹੀ ਮਹਲਾ ੪ ॥ ਜਿਥੈ ਹਰਿ ਆਰਾਧੀਐ; ਤਿਥੈ ਹਰਿ ਮਿਤੁ ਸਹਾਈ ॥
Источники и права