couponatlas.

Гуру Грантх Сахиб (гурмукхи): Анг 734

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕਿਰਪਾ ਤੇ. ਹਰਿ ਮਨਿ ਵਸੈ; ਹੋਰਤੁ ਬਿਧਿ ਲਇਆ. ਨ ਜਾਈ ॥੧॥ ਹਰਿ ਧਨੁ ਸੰਚੀਐ ਭਾਈ ॥ ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥ ਸਤਸੰਗਤੀ ਸੰਗਿ. ਹਰਿ ਧਨੁ ਖਟੀਐ; ਹੋਰ ਥੈ ਹੋਰਤੁ ਉਪਾਇ, ਹਰਿ ਧਨੁ ਕਿਤੈ. ਨ ਪਾਈ ॥ ਹਰਿ ਰਤਨੈ ਕਾ ਵਾਪਾਰੀਆ, ਹਰਿ ਰਤਨ ਧਨੁ ਵਿਹਾਝੇ; ਕਚੈ ਕੇ ਵਾਪਾਰੀਏ. ਵਾਕਿ ਹਰਿ ਧਨੁ ਲਇਆ. ਨ ਜਾਈ ॥੨॥ ਹਰਿ ਧਨੁ. ਰਤਨੁ ਜਵੇਹਰੁ ਮਾਣਕੁ, ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ; ਹਰਿ ਭਗਤੀ. ਹਰਿ ਲਿਵ ਲਾਈ ॥ ਹਰਿ ਧਨੁ. ਅੰਮ੍ਰਿਤ ਵੇਲੈ ਵਤੈ ਕਾ ਬੀਜਿਆ; ਭਗਤ; ਖਾਇ ਖਰਚਿ ਰਹੇ, ਨਿਖੁਟੈ, ਨਾਹੀ ॥ ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥ ਹਰਿ ਧਨੁ ਨਿਰਭਉ, ਸਦਾ ਸਦਾ ਅਸਥਿਰੁ ਹੈ ਸਾਚਾ; ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ; ਕਿਸੈ ਕਾ ਗਵਾਇਆ. ਨ ਜਾਈ ॥ ਹਰਿ ਧਨ ਕਉ ਉਚਕਾ ਨੇੜਿ. ਨ ਆਵਈ; ਜਮੁ ਜਾਗਾਤੀ ਡੰਡੁ. ਨ ਲਗਾਈ ॥੪॥ ਸਾਕਤੀ ਪਾਪ ਕਰਿ ਕੈ, ਬਿਖਿਆ ਧਨੁ ਸੰਚਿਆ; ਤਿਨਾ ਇਕ ਵਿਖ ਨਾਲਿ. ਨ ਜਾਈ ॥ ਹਲਤੈ ਵਿਚਿ. ਸਾਕਤ ਦੁਹੇਲੇ ਭਏ, ਹਥਹੁ ਛੁੜਕਿ ਗਇਆ; ਅਗੈ ਪਲਤਿ ਸਾਕਤੁ, ਹਰਿ ਦਰਗਹ ਢੋਈ. ਨ ਪਾਈ ॥੫॥ ਇਸੁ ਹਰਿ ਧਨ ਕਾ ਸਾਹੁ. ਹਰਿ ਆਪਿ ਹੈ ਸੰਤਹੁ; ਜਿਸ ਨੋ ਦੇਇ. ਸੁ ਹਰਿ ਧਨੁ ਲਦਿ ਚਲਾਈ ॥ ਇਸੁ ਹਰਿ ਧਨੈ ਕਾ ਤੋਟਾ. ਕਦੇ ਨ ਆਵਈ; ਜਨ ਨਾਨਕ ਕਉ. ਗੁਰਿ ਸੋਝੀ ਪਾਈ ॥੬॥੩॥੧੦॥ ਸੂਹੀ ਮਹਲਾ ੪ ॥ ਜਿਸ ਨੋ ਹਰਿ ਸੁਪ੍ਰਸੰਨੁ ਹੋਇ, ਸੋ ਹਰਿ ਗੁਣਾ ਰਵੈ; ਸੋ ਭਗਤੁ ਸੋ ਪਰਵਾਨੁ ॥ ਤਿਸ ਕੀ ਮਹਿਮਾ ਕਿਆ ਵਰਨੀਐ; ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥ ਗੋਵਿੰਦ ਗੁਣ ਗਾਈਐ ਜੀਉ; ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥ ਸੋ ਸਤਿਗੁਰੂ. ਸਾ ਸੇਵਾ ਸਤਿਗੁਰ ਕੀ ਸਫਲ ਹੈ; ਜਿਸ ਤੇ ਪਾਈਐ ਪਰਮ ਨਿਧਾਨੁ ॥ ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ. ਦੁਰਗੰਧ ਸਰੇਵਦੇ; ਸੋ ਨਿਹਫਲ ਸਭੁ ਅਗਿਆਨੁ ॥੨॥ ਜਿਸ ਨੋ ਪਰਤੀਤਿ ਹੋਵੈ. ਤਿਸ ਕਾ ਗਾਵਿਆ ਥਾਇ ਪਵੈ; ਸੋ ਪਾਵੈ ਦਰਗਹ ਮਾਨੁ ॥ ਜੋ ਬਿਨੁ ਪਰਤੀਤੀ. ਕਪਟੀ ਕੂੜੀ ਕੂੜੀ ਅਖੀ ਮੀਟਦੇ; ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥ ਜੇਤਾ ਜੀਉ ਪਿੰਡੁ ਸਭੁ ਤੇਰਾ; ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥ ਦਾਸਨਿ ਦਾਸੁ ਕਹੈ ਜਨੁ ਨਾਨਕੁ; ਜੇਹਾ ਤੂੰ ਕਰਾਇਹਿ. ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥
Источники и права