couponatlas.

Гуру Грантх Сахиб (гурмукхи): Анг 735

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਹੀ ਮਹਲਾ ੪ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਤੇਰੇ ਕਵਨ ਕਵਨ ਗੁਣ. ਕਹਿ ਕਹਿ ਗਾਵਾ; ਤੂ ਸਾਹਿਬ ਗੁਣੀ ਨਿਧਾਨਾ ॥ ਤੁਮਰੀ ਮਹਿਮਾ ਬਰਨਿ. ਨ ਸਾਕਉ; ਤੂੰ ਠਾਕੁਰ ਊਚ ਭਗਵਾਨਾ ॥੧॥ ਮੈ; ਹਰਿ ਹਰਿ ਨਾਮੁ ਧਰ ਸੋਈ ॥ ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ; ਮੈ ਤੁਝ ਬਿਨੁ ਅਵਰੁ. ਨ ਕੋਈ ॥੧॥ ਰਹਾਉ ॥ ਮੈ. ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ; ਮੈ. ਤੁਧੁ ਆਗੈ ਅਰਦਾਸਿ ॥ ਮੈ ਹੋਰੁ ਥਾਉ ਨਾਹੀ. ਜਿਸੁ ਪਹਿ ਕਰਉ ਬੇਨੰਤੀ; ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥ ਵਿਚੇ ਧਰਤੀ ਵਿਚੇ ਪਾਣੀ; ਵਿਚਿ ਕਾਸਟ ਅਗਨਿ ਧਰੀਜੈ ॥ ਬਕਰੀ ਸਿੰਘੁ. ਇਕਤੈ ਥਾਇ ਰਾਖੇ; ਮਨ ਹਰਿ ਜਪਿ. ਭ੍ਰਮੁ ਭਉ ਦੂਰਿ ਕੀਜੈ ॥੩॥ ਹਰਿ ਕੀ ਵਡਿਆਈ ਦੇਖਹੁ ਸੰਤਹੁ; ਹਰਿ ਨਿਮਾਣਿਆ ਮਾਣੁ ਦੇਵਾਏ ॥ ਜਿਉ ਧਰਤੀ ਚਰਣ ਤਲੇ ਤੇ. ਊਪਰਿ ਆਵੈ; ਤਿਉ ਨਾਨਕ. ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥ ਸੂਹੀ ਮਹਲਾ ੪ ॥ ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ; ਕਿਆ ਤੁਧੁ ਪਹਿ ਆਖਿ ਸੁਣਾਈਐ ॥ ਬੁਰਾ ਭਲਾ. ਤੁਧੁ ਸਭੁ ਕਿਛੁ ਸੂਝੈ; ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥ ਮੇਰੇ ਸਾਹਿਬ; ਤੂੰ ਅੰਤਰ ਕੀ ਬਿਧਿ ਜਾਣਹਿ ॥ ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ; ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥ ਸਭੁ ਮੋਹੁ ਮਾਇਆ ਸਰੀਰੁ, ਹਰਿ ਕੀਆ; ਵਿਚਿ ਦੇਹੀ ਮਾਨੁਖ. ਭਗਤਿ ਕਰਾਈ ॥ ਇਕਨਾ ਸਤਿਗੁਰੁ ਮੇਲਿ. ਸੁਖੁ ਦੇਵਹਿ; ਇਕਿ ਮਨਮੁਖਿ ਧੰਧੁ ਪਿਟਾਈ ॥੨॥ ਸਭੁ ਕੋ ਤੇਰਾ. ਤੂੰ ਸਭਨਾ ਕਾ ਮੇਰੇ ਕਰਤੇ; ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥ ਜੇਹੀ ਤੂੰ ਨਦਰਿ ਕਰਹਿ. ਤੇਹਾ ਕੋ ਹੋਵੈ; ਬਿਨੁ ਨਦਰੀ. ਨਾਹੀ ਕੋ ਭੇਖੁ ॥੩॥ ਤੇਰੀ ਵਡਿਆਈ. ਤੂੰਹੈ ਜਾਣਹਿ; ਸਭ ਤੁਧਨੋ ਨਿਤ ਧਿਆਏ ॥ ਜਿਸ ਨੋ ਤੁਧੁ ਭਾਵੈ. ਤਿਸ ਨੋ ਤੂੰ ਮੇਲਹਿ; ਜਨ ਨਾਨਕ. ਸੋ ਥਾਇ ਪਾਏ ॥੪॥੨॥੧੩॥ ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ. ਮੇਰਾ ਹਰਿ ਹਰਿ; ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ. ਜਿਨ ਹਰਿ ਨਾਮੁ ਧਿਆਇਆ; ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ; ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ; ਹਰਿ; ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ; ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ. ਤਿਸਹਿ, ਨ ਚੇਤਹਿ ਬਪੁੜੇ; ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ; ਤਿਨ ਕਉ ਜਨਮ ਮਰਣ ਦੁਖੁ ਭਾਰੀ ॥
Источники и права