couponatlas.

Гуру Грантх Сахиб (гурмукхи): Анг 737

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸ ਨੋ ਲਾਇ ਲਏ; ਸੋ ਲਾਗੈ ॥ ਗਿਆਨ ਰਤਨੁ; ਅੰਤਰਿ ਤਿਸੁ ਜਾਗੈ ॥ ਦੁਰਮਤਿ ਜਾਇ; ਪਰਮ ਪਦੁ ਪਾਏ ॥ ਗੁਰ ਪਰਸਾਦੀ; ਨਾਮੁ ਧਿਆਏ ॥੩॥ ਦੁਇ ਕਰ ਜੋੜਿ; ਕਰਉ ਅਰਦਾਸਿ ॥ ਤੁਧੁ ਭਾਵੈ; ਤਾ ਆਣਹਿ ਰਾਸਿ ॥ ਕਰਿ ਕਿਰਪਾ; ਅਪਨੀ ਭਗਤੀ ਲਾਇ ॥ ਜਨ ਨਾਨਕ; ਪ੍ਰਭੁ ਸਦਾ ਧਿਆਇ ॥੪॥੨॥ ਸੂਹੀ ਮਹਲਾ ੫ ॥ ਧਨੁ ਸੋਹਾਗਨਿ; ਜੋ ਪ੍ਰਭੂ ਪਛਾਨੈ ॥ ਮਾਨੈ ਹੁਕਮੁ; ਤਜੈ ਅਭਿਮਾਨੈ ॥ ਪ੍ਰਿਅ ਸਿਉ ਰਾਤੀ; ਰਲੀਆ ਮਾਨੈ ॥੧॥ ਸੁਨਿ ਸਖੀਏ; ਪ੍ਰਭ ਮਿਲਣ ਨੀਸਾਨੀ ॥ ਮਨੁ ਤਨੁ ਅਰਪਿ; ਤਜਿ ਲਾਜ ਲੋਕਾਨੀ ॥੧॥ ਰਹਾਉ ॥ ਸਖੀ ਸਹੇਲੀ ਕਉ ਸਮਝਾਵੈ ॥ ਸੋਈ ਕਮਾਵੈ; ਜੋ ਪ੍ਰਭ ਭਾਵੈ ॥ ਸਾ ਸੋਹਾਗਣਿ ਅੰਕਿ ਸਮਾਵੈ ॥੨॥ ਗਰਬਿ ਗਹੇਲੀ; ਮਹਲੁ. ਨ ਪਾਵੈ ॥ ਫਿਰਿ ਪਛੁਤਾਵੈ; ਜਬ ਰੈਣਿ ਬਿਹਾਵੈ ॥ ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥ ਬਿਨਉ ਕਰੀ ਜੇ ਜਾਣਾ ਦੂਰਿ ॥ ਪ੍ਰਭੁ ਅਬਿਨਾਸੀ; ਰਹਿਆ ਭਰਪੂਰਿ ॥ ਜਨੁ ਨਾਨਕੁ ਗਾਵੈ; ਦੇਖਿ ਹਦੂਰਿ ॥੪॥੩॥ ਸੂਹੀ ਮਹਲਾ ੫ ॥ ਗ੍ਰਿਹੁ ਵਸਿ. ਗੁਰਿ ਕੀਨਾ; ਹਉ ਘਰ ਕੀ ਨਾਰਿ ॥ ਦਸ ਦਾਸੀ ਕਰਿ ਦੀਨੀ; ਭਤਾਰਿ ॥ ਸਗਲ ਸਮਗ੍ਰੀ; ਮੈ ਘਰ ਕੀ ਜੋੜੀ ॥ ਆਸ ਪਿਆਸੀ; ਪਿਰ ਕਉ ਲੋੜੀ ॥੧॥ ਕਵਨ ਕਹਾ ਗੁਨ; ਕੰਤ ਪਿਆਰੇ ॥ ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥ ਸਤੁ ਸੀਗਾਰੁ; ਭਉ ਅੰਜਨੁ ਪਾਇਆ ॥ ਅੰਮ੍ਰਿਤ ਨਾਮੁ; ਤੰਬੋਲੁ ਮੁਖਿ ਖਾਇਆ ॥ ਕੰਗਨ ਬਸਤ੍ਰ ਗਹਨੇ; ਬਨੇ ਸੁਹਾਵੇ ॥ ਧਨ ਸਭ ਸੁਖ ਪਾਵੈ; ਜਾਂ ਪਿਰੁ ਘਰਿ ਆਵੈ ॥੨॥ ਗੁਣ ਕਾਮਣ ਕਰਿ; ਕੰਤੁ ਰੀਝਾਇਆ ॥ ਵਸਿ ਕਰਿ ਲੀਨਾ; ਗੁਰਿ. ਭਰਮੁ ਚੁਕਾਇਆ ॥ ਸਭ ਤੇ ਊਚਾ; ਮੰਦਰੁ ਮੇਰਾ ॥ ਸਭ ਕਾਮਣਿ ਤਿਆਗੀ; ਪ੍ਰਿਉ ਪ੍ਰੀਤਮੁ ਮੇਰਾ ॥੩॥ ਪ੍ਰਗਟਿਆ ਸੂਰੁ; ਜੋਤਿ ਉਜੀਆਰਾ ॥ ਸੇਜ ਵਿਛਾਈ; ਸਰਧ ਅਪਾਰਾ ॥ ਨਵ ਰੰਗ ਲਾਲੁ; ਸੇਜ ਰਾਵਣ ਆਇਆ ॥ ਜਨ ਨਾਨਕ. ਪਿਰ ਧਨ ਮਿਲਿ; ਸੁਖੁ ਪਾਇਆ ॥੪॥੪॥ ਸੂਹੀ ਮਹਲਾ ੫ ॥ ਉਮਕਿਓ ਹੀਉ; ਮਿਲਨ ਪ੍ਰਭ ਤਾਈ ॥ ਖੋਜਤ ਚਰਿਓ; ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ; ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ; ਤਉ ਨਦਰਿ. ਨ ਪਾਈ ॥੧॥ ਕਿਨ ਬਿਧਿ; ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ; ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ; ਧਨ ਕੰਤਾ ॥ ਧਨ ਸੂਤੀ; ਪਿਰੁ ਸਦ ਜਾਗੰਤਾ ॥ ਪੀਓ ਮਦਰੋ; ਧਨ ਮਤਵੰਤਾ ॥ ਧਨ ਜਾਗੈ; ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ; ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ; ਮੈ ਸਗਲੇ ਝਾਗੇ ॥
Источники и права