couponatlas.

Гуру Грантх Сахиб (гурмукхи): Анг 739

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਰਿ ਕਿਰਪਾ; ਮੋਹਿ ਸਾਧਸੰਗੁ ਦੀਜੈ ॥੪॥ ਤਉ ਕਿਛੁ ਪਾਈਐ; ਜਉ ਹੋਈਐ ਰੇਨਾ ॥ ਜਿਸਹਿ ਬੁਝਾਏ; ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥ ਸੂਹੀ ਮਹਲਾ ੫ ॥ ਘਰ ਮਹਿ ਠਾਕੁਰੁ; ਨਦਰਿ. ਨ ਆਵੈ ॥ ਗਲ ਮਹਿ; ਪਾਹਣੁ ਲੈ ਲਟਕਾਵੈ ॥੧॥ ਭਰਮੇ ਭੂਲਾ; ਸਾਕਤੁ ਫਿਰਤਾ ॥ ਨੀਰੁ ਬਿਰੋਲੈ; ਖਪਿ ਖਪਿ ਮਰਤਾ ॥੧॥ ਰਹਾਉ ॥ ਜਿਸੁ ਪਾਹਣ ਕਉ; ਠਾਕੁਰੁ ਕਹਤਾ ॥ ਓਹੁ ਪਾਹਣੁ; ਲੈ ਉਸ ਕਉ ਡੁਬਤਾ ॥੨॥ ਗੁਨਹਗਾਰ ਲੂਣ ਹਰਾਮੀ ॥ ਪਾਹਣ ਨਾਵ; ਨ ਪਾਰਗਿਰਾਮੀ ॥੩॥ ਗੁਰ ਮਿਲਿ ਨਾਨਕ; ਠਾਕੁਰੁ ਜਾਤਾ ॥ ਜਲਿ ਥਲਿ ਮਹੀਅਲਿ; ਪੂਰਨ ਬਿਧਾਤਾ ॥੪॥੩॥੯॥ ਸੂਹੀ ਮਹਲਾ ੫ ॥ ਲਾਲਨੁ ਰਾਵਿਆ; ਕਵਨ ਗਤੀ ਰੀ ॥ ਸਖੀ ਬਤਾਵਹੁ; ਮੁਝਹਿ ਮਤੀ ਰੀ ॥੧॥ ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥ ਪਾਵ ਮਲੋਵਉ; ਸੰਗਿ ਨੈਨ ਭਤੀਰੀ ॥ ਜਹਾ ਪਠਾਵਹੁ; ਜਾਂਉ ਤਤੀ ਰੀ ॥੨॥ ਜਪ ਤਪ ਸੰਜਮ; ਦੇਉ ਜਤੀ ਰੀ ॥ ਇਕ ਨਿਮਖ ਮਿਲਾਵਹੁ; ਮੋਹਿ ਪ੍ਰਾਨਪਤੀ ਰੀ ॥੩॥ ਮਾਣੁ ਤਾਣੁ ਅਹੰਬੁਧਿ; ਹਤੀ ਰੀ ॥ ਸਾ ਨਾਨਕ; ਸੋਹਾਗਵਤੀ ਰੀ ॥੪॥੪॥੧੦॥ ਸੂਹੀ ਮਹਲਾ ੫ ॥ ਤੂੰ ਜੀਵਨੁ; ਤੂੰ ਪ੍ਰਾਨ ਅਧਾਰਾ ॥ ਤੁਝ ਹੀ ਪੇਖਿ ਪੇਖਿ; ਮਨੁ ਸਾਧਾਰਾ ॥੧॥ ਤੂੰ ਸਾਜਨੁ; ਤੂੰ ਪ੍ਰੀਤਮੁ ਮੇਰਾ ॥ ਚਿਤਹਿ. ਨ ਬਿਸਰਹਿ; ਕਾਹੂ ਬੇਰਾ ॥੧॥ ਰਹਾਉ ॥ ਬੈ ਖਰੀਦੁ; ਹਉ ਦਾਸਰੋ ਤੇਰਾ ॥ ਤੂੰ ਭਾਰੋ ਠਾਕੁਰੁ; ਗੁਣੀ ਗਹੇਰਾ ॥੨॥ ਕੋਟਿ ਦਾਸ; ਜਾ ਕੈ ਦਰਬਾਰੇ ॥ ਨਿਮਖ ਨਿਮਖ ਵਸੈ. ਤਿਨੑ ਨਾਲੇ ॥੩॥ ਹਉ ਕਿਛੁ ਨਾਹੀ; ਸਭੁ ਕਿਛੁ ਤੇਰਾ ॥ ਓਤਿ ਪੋਤਿ; ਨਾਨਕ ਸੰਗਿ ਬਸੇਰਾ ॥੪॥੫॥੧੧॥ ਸੂਹੀ ਮਹਲਾ ੫ ॥ ਸੂਖ ਮਹਲ; ਜਾ ਕੇ ਊਚ ਦੁਆਰੇ ॥ ਤਾ ਮਹਿ ਵਾਸਹਿ; ਭਗਤ ਪਿਆਰੇ ॥੧॥ ਸਹਜ ਕਥਾ; ਪ੍ਰਭ ਕੀ ਅਤਿ ਮੀਠੀ ॥ ਵਿਰਲੈ ਕਾਹੂ; ਨੇਤ੍ਰਹੁ ਡੀਠੀ ॥੧॥ ਰਹਾਉ ॥ ਤਹ ਗੀਤ ਨਾਦ; ਅਖਾਰੇ ਸੰਗਾ ॥ ਊਹਾ ਸੰਤ, ਕਰਹਿ ਹਰਿ ਰੰਗਾ ॥੨॥ ਤਹ. ਮਰਣੁ ਨ ਜੀਵਣੁ; ਸੋਗੁ ਨ ਹਰਖਾ ॥ ਸਾਚ ਨਾਮ ਕੀ. ਅੰਮ੍ਰਿਤ ਵਰਖਾ ॥੩॥ ਗੁਹਜ ਕਥਾ ਇਹ; ਗੁਰ ਤੇ ਜਾਣੀ ॥ ਨਾਨਕੁ ਬੋਲੈ; ਹਰਿ ਹਰਿ ਬਾਣੀ ॥੪॥੬॥੧੨॥ ਸੂਹੀ ਮਹਲਾ ੫ ॥ ਜਾ ਕੈ ਦਰਸਿ; ਪਾਪ ਕੋਟਿ ਉਤਾਰੇ ॥ ਭੇਟਤ ਸੰਗਿ; ਇਹੁ ਭਵਜਲੁ ਤਾਰੇ ॥੧॥ ਓਇ ਸਾਜਨ; ਓਇ ਮੀਤ ਪਿਆਰੇ ॥ ਜੋ ਹਮ ਕਉ; ਹਰਿ ਨਾਮੁ ਚਿਤਾਰੇ ॥੧॥ ਰਹਾਉ ॥ ਜਾ ਕਾ ਸਬਦੁ ਸੁਨਤ; ਸੁਖ ਸਾਰੇ ॥ ਜਾ ਕੀ ਟਹਲ; ਜਮਦੂਤ ਬਿਦਾਰੇ ॥੨॥ ਜਾ ਕੀ ਧੀਰਕ; ਇਸੁ ਮਨਹਿ ਸਧਾਰੇ ॥ ਜਾ ਕੈ ਸਿਮਰਣਿ; ਮੁਖ ਉਜਲਾਰੇ ॥੩॥ ਪ੍ਰਭ ਕੇ ਸੇਵਕ; ਪ੍ਰਭਿ ਆਪਿ ਸਵਾਰੇ ॥ ਸਰਣਿ ਨਾਨਕ; ਤਿਨੑ ਸਦ ਬਲਿਹਾਰੇ ॥੪॥੭॥੧੩॥
Источники и права