couponatlas.

Гуру Грантх Сахиб (гурмукхи): Анг 744

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੈ ਜਗਦੀਸ ਕੀ ਗਤਿ; ਨਹੀ ਜਾਣੀ ॥੩॥ ਸਰਣਿ ਸਮਰਥ ਅਗੋਚਰ ਸੁਆਮੀ ॥ ਉਧਰੁ ਨਾਨਕ; ਪ੍ਰਭ ਅੰਤਰਜਾਮੀ ॥੪॥੨੭॥੩੩॥ ਸੂਹੀ ਮਹਲਾ ੫ ॥ ਸਾਧਸੰਗਿ; ਤਰੈ ਭੈ ਸਾਗਰੁ ॥ ਹਰਿ ਹਰਿ ਨਾਮੁ; ਸਿਮਰਿ ਰਤਨਾਗਰੁ ॥੧॥ ਸਿਮਰਿ ਸਿਮਰਿ; ਜੀਵਾ ਨਾਰਾਇਣ ॥ ਦੂਖ ਰੋਗ ਸੋਗ ਸਭਿ ਬਿਨਸੇ; ਗੁਰ ਪੂਰੇ ਮਿਲਿ. ਪਾਪ ਤਜਾਇਣ ॥੧॥ ਰਹਾਉ ॥ ਜੀਵਨ ਪਦਵੀ, ਹਰਿ ਕਾ ਨਾਉ ॥ ਮਨੁ ਤਨੁ ਨਿਰਮਲੁ; ਸਾਚੁ ਸੁਆਉ ॥੨॥ ਆਠ ਪਹਰ ਪਾਰਬ੍ਰਹਮੁ ਧਿਆਈਐ ॥ ਪੂਰਬਿ ਲਿਖਤੁ ਹੋਇ; ਤਾ ਪਾਈਐ ॥੩॥ ਸਰਣਿ ਪਏ; ਜਪਿ ਦੀਨ ਦਇਆਲਾ ॥ ਨਾਨਕੁ ਜਾਚੈ; ਸੰਤ ਰਵਾਲਾ ॥੪॥੨੮॥੩੪॥ ਸੂਹੀ ਮਹਲਾ ੫ ॥ ਘਰ ਕਾ ਕਾਜੁ; ਨ ਜਾਣੀ. ਰੂੜਾ ॥ ਝੂਠੈ ਧੰਧੈ ਰਚਿਓ, ਮੂੜਾ ॥੧॥ ਜਿਤੁ ਤੂੰ ਲਾਵਹਿ; ਤਿਤੁ ਤਿਤੁ ਲਗਨਾ ॥ ਜਾ ਤੂੰ ਦੇਹਿ; ਤੇਰਾ ਨਾਉ ਜਪਨਾ ॥੧॥ ਰਹਾਉ ॥ ਹਰਿ ਕੇ ਦਾਸ; ਹਰਿ ਸੇਤੀ ਰਾਤੇ ॥ ਰਾਮ ਰਸਾਇਣਿ; ਅਨਦਿਨੁ ਮਾਤੇ ॥੨॥ ਬਾਹ ਪਕਰਿ; ਪ੍ਰਭਿ ਆਪੇ ਕਾਢੇ ॥ ਜਨਮ ਜਨਮ ਕੇ ਟੂਟੇ ਗਾਢੇ ॥੩॥ ਉਧਰੁ ਸੁਆਮੀ; ਪ੍ਰਭ ਕਿਰਪਾ ਧਾਰੇ ॥ ਨਾਨਕ ਦਾਸ; ਹਰਿ ਸਰਣਿ ਦੁਆਰੇ ॥੪॥੨੯॥੩੫॥ ਸੂਹੀ ਮਹਲਾ ੫ ॥ ਸੰਤ ਪ੍ਰਸਾਦਿ; ਨਿਹਚਲੁ ਘਰੁ ਪਾਇਆ ॥ ਸਰਬ ਸੂਖ; ਫਿਰਿ. ਨਹੀ ਡੋੁਲਾਇਆ ॥੧॥ ਗੁਰੂ ਧਿਆਇ; ਹਰਿ ਚਰਨ ਮਨਿ ਚੀਨੑੇ ॥ ਤਾ ਤੇ ਕਰਤੈ; ਅਸਥਿਰੁ ਕੀਨੑੇ ॥੧॥ ਰਹਾਉ ॥ ਗੁਣ ਗਾਵਤ; ਅਚੁਤ ਅਬਿਨਾਸੀ ॥ ਤਾ ਤੇ ਕਾਟੀ; ਜਮ ਕੀ ਫਾਸੀ ॥੨॥ ਕਰਿ ਕਿਰਪਾ; ਲੀਨੇ ਲੜਿ ਲਾਏ ॥ ਸਦਾ ਅਨਦੁ; ਨਾਨਕ ਗੁਣ ਗਾਏ ॥੩॥੩੦॥੩੬॥ ਸੂਹੀ ਮਹਲਾ ੫ ॥ ਅੰਮ੍ਰਿਤ ਬਚਨ; ਸਾਧ ਕੀ ਬਾਣੀ ॥ ਜੋ ਜੋ ਜਪੈ. ਤਿਸ ਕੀ ਗਤਿ ਹੋਵੈ; ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥ ਕਲੀ ਕਾਲ ਕੇ; ਮਿਟੇ ਕਲੇਸਾ ॥ ਏਕੋ ਨਾਮੁ; ਮਨ ਮਹਿ ਪਰਵੇਸਾ ॥੧॥ ਸਾਧੂ ਧੂਰਿ; ਮੁਖਿ ਮਸਤਕਿ ਲਾਈ ॥ ਨਾਨਕ ਉਧਰੇ; ਹਰਿ ਗੁਰ ਸਰਣਾਈ ॥੨॥੩੧॥੩੭॥ ਸੂਹੀ ਮਹਲਾ ੫ ਘਰੁ ੩ ॥ ਗੋਬਿੰਦਾ ਗੁਣ ਗਾਉ ਦਇਆਲਾ ॥ ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥ ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥ ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥ ਅੰਮ੍ਰਿਤ ਨਾਮੁ; ਚਲੈ ਜਪਿ ਨਾਲਾ ॥ ਨਾਨਕੁ ਜਾਚੈ, ਸੰਤ ਰਵਾਲਾ ॥੨॥੩੨॥੩੮॥ ਸੂਹੀ ਮਹਲਾ ੫ ॥ ਤਿਸੁ ਬਿਨੁ; ਦੂਜਾ ਅਵਰੁ. ਨ ਕੋਈ ॥ ਆਪੇ ਥੰਮੈ; ਸਚਾ ਸੋਈ ॥੧॥ ਹਰਿ ਹਰਿ ਨਾਮੁ; ਮੇਰਾ ਆਧਾਰੁ ॥ ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ ॥ ਸਭ ਰੋਗ ਮਿਟਾਵੇ; ਨਵਾ ਨਿਰੋਆ ॥ ਨਾਨਕ; ਰਖਾ ਆਪੇ ਹੋਆ ॥੨॥੩੩॥੩੯॥
Источники и права