couponatlas.

Гуру Грантх Сахиб (гурмукхи): Анг 747

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਭੇ ਇਛਾ ਪੂਰੀਆ; ਜਾ ਪਾਇਆ ਅਗਮ ਅਪਾਰਾ ॥ ਗੁਰੁ ਨਾਨਕੁ ਮਿਲਿਆ ਪਾਰਬ੍ਰਹਮੁ; ਤੇਰਿਆ ਚਰਣਾ ਕਉ ਬਲਿਹਾਰਾ ॥੪॥੧॥੪੭॥ ਰਾਗੁ ਸੂਹੀ ਮਹਲਾ ੫ ਘਰੁ ੭ ॥ ੴ ਸਤਿਗੁਰ ਪ੍ਰਸਾਦਿ ॥ ਤੇਰਾ ਭਾਣਾ. ਤੂਹੈ ਮਨਾਇਹਿ; ਜਿਸ ਨੋ ਹੋਹਿ ਦਇਆਲਾ ॥ ਸਾਈ ਭਗਤਿ. ਜੋ ਤੁਧੁ ਭਾਵੈ; ਤੂੰ ਸਰਬ ਜੀਆ ਪ੍ਰਤਿਪਾਲਾ ॥੧॥ ਮੇਰੇ ਰਾਮ ਰਾਇ; ਸੰਤਾ ਟੇਕ ਤੁਮੑਾਰੀ ॥ ਜੋ ਤੁਧੁ ਭਾਵੈ ਸੋ ਪਰਵਾਣੁ; ਮਨਿ ਤਨਿ ਤੂਹੈ ਅਧਾਰੀ ॥੧॥ ਰਹਾਉ ॥ ਤੂੰ ਦਇਆਲੁ ਕ੍ਰਿਪਾਲੁ ਕ੍ਰਿਪਾ ਨਿਧਿ; ਮਨਸਾ ਪੂਰਣਹਾਰਾ ॥ ਭਗਤ ਤੇਰੇ ਸਭਿ ਪ੍ਰਾਣਪਤਿ ਪ੍ਰੀਤਮ; ਤੂੰ. ਭਗਤਨ ਕਾ ਪਿਆਰਾ ॥੨॥ ਤੂ ਅਥਾਹੁ ਅਪਾਰੁ ਅਤਿ ਊਚਾ; ਕੋਈ ਅਵਰੁ. ਨ ਤੇਰੀ ਭਾਤੇ ॥ ਇਹ ਅਰਦਾਸਿ ਹਮਾਰੀ ਸੁਆਮੀ; ਵਿਸਰੁ ਨਾਹੀ. ਸੁਖਦਾਤੇ ॥੩॥ ਦਿਨੁ ਰੈਣਿ ਸਾਸਿ ਸਾਸਿ ਗੁਣ ਗਾਵਾ; ਜੇ ਸੁਆਮੀ ਤੁਧੁ ਭਾਵਾ ॥ ਨਾਮੁ ਤੇਰਾ ਸੁਖੁ ਨਾਨਕੁ ਮਾਗੈ; ਸਾਹਿਬ ਤੁਠੈ ਪਾਵਾ ॥੪॥੧॥੪੮॥ ਸੂਹੀ ਮਹਲਾ ੫ ॥ ਵਿਸਰਹਿ ਨਾਹੀ. ਜਿਤੁ ਤੂ ਕਬਹੂ; ਸੋ ਥਾਨੁ ਤੇਰਾ ਕੇਹਾ ॥ ਆਠ ਪਹਰ ਜਿਤੁ ਤੁਧੁ ਧਿਆਈ; ਨਿਰਮਲ ਹੋਵੈ ਦੇਹਾ ॥੧॥ ਮੇਰੇ ਰਾਮ; ਹਉ ਸੋ ਥਾਨੁ ਭਾਲਣ ਆਇਆ ॥ ਖੋਜਤ ਖੋਜਤ ਭਇਆ ਸਾਧਸੰਗੁ; ਤਿਨੑ ਸਰਣਾਈ ਪਾਇਆ ॥੧॥ ਰਹਾਉ ॥ ਬੇਦ ਪੜੇ ਪੜਿ ਬ੍ਰਹਮੇ ਹਾਰੇ; ਇਕੁ ਤਿਲੁ. ਨਹੀ ਕੀਮਤਿ ਪਾਈ ॥ ਸਾਧਿਕ ਸਿਧ ਫਿਰਹਿ ਬਿਲਲਾਤੇ; ਤੇ ਭੀ ਮੋਹੇ ਮਾਈ ॥੨॥ ਦਸ ਅਉਤਾਰ. ਰਾਜੇ ਹੋਇ ਵਰਤੇ; ਮਹਾਦੇਵ ਅਉਧੂਤਾ ॥ ਤਿਨੑ ਭੀ ਅੰਤੁ. ਨ ਪਾਇਓ ਤੇਰਾ; ਲਾਇ ਥਕੇ ਬਿਭੂਤਾ ॥੩॥ ਸਹਜ ਸੂਖ ਆਨੰਦ ਨਾਮ ਰਸ; ਹਰਿ ਸੰਤੀ ਮੰਗਲੁ ਗਾਇਆ ॥ ਸਫਲ ਦਰਸਨੁ ਭੇਟਿਓ ਗੁਰ ਨਾਨਕ; ਤਾ ਮਨਿ ਤਨਿ ਹਰਿ ਹਰਿ ਧਿਆਇਆ ॥੪॥੨॥੪੯॥ ਸੂਹੀ ਮਹਲਾ ੫ ॥ ਕਰਮ ਧਰਮ ਪਾਖੰਡ. ਜੋ ਦੀਸਹਿ; ਤਿਨ ਜਮੁ ਜਾਗਾਤੀ ਲੂਟੈ ॥ ਨਿਰਬਾਣ ਕੀਰਤਨੁ ਗਾਵਹੁ ਕਰਤੇ ਕਾ; ਨਿਮਖ ਸਿਮਰਤ ਜਿਤੁ ਛੂਟੈ ॥੧॥ ਸੰਤਹੁ; ਸਾਗਰੁ ਪਾਰਿ ਉਤਰੀਐ ॥ ਜੇ ਕੋ ਬਚਨੁ ਕਮਾਵੈ ਸੰਤਨ ਕਾ; ਸੋ ਗੁਰ ਪਰਸਾਦੀ ਤਰੀਐ ॥੧॥ ਰਹਾਉ ॥ ਕੋਟਿ ਤੀਰਥ ਮਜਨ ਇਸਨਾਨਾ; ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ; ਸੋ ਨਿਰਮਲੁ ਕਰਿ ਲੀਜੈ ॥੨॥ ਬੇਦ ਕਤੇਬ ਸਿਮ੍ਰਿਤਿ ਸਭਿ ਸਾਸਤ; ਇਨੑ ਪੜਿਆ ਮੁਕਤਿ, ਨ ਹੋਈ ॥ ਏਕੁ ਅਖਰੁ. ਜੋ ਗੁਰਮੁਖਿ ਜਾਪੈ; ਤਿਸ ਕੀ ਨਿਰਮਲ ਸੋਈ ॥੩॥ ਖਤ੍ਰੀ ਬ੍ਰਾਹਮਣ ਸੂਦ ਵੈਸ; ਉਪਦੇਸੁ ਚਹੁ ਵਰਨਾ ਕਉ ਸਾਝਾ ॥
Источники и права