couponatlas.

Гуру Грантх Сахиб (гурмукхи): Анг 749

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭਾਗਠੜੇ ਹਰਿ ਸੰਤ ਤੁਮੑਾਰੇ; ਜਿਨੑ ਘਰਿ ਧਨੁ ਹਰਿ ਨਾਮਾ ॥ ਪਰਵਾਣੁ ਗਣੀ ਸੇਈ ਇਹ ਆਏ; ਸਫਲ ਤਿਨਾ ਕੇ ਕਾਮਾ ॥੧॥ ਮੇਰੇ ਰਾਮ; ਹਰਿ ਜਨ ਕੈ ਹਉ ਬਲਿ ਜਾਈ ॥ ਕੇਸਾ ਕਾ ਕਰਿ ਚਵਰੁ ਢੁਲਾਵਾ; ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥ ਜਨਮ ਮਰਣ ਦੁਹਹੂ ਮਹਿ ਨਾਹੀ; ਜਨ ਪਰਉਪਕਾਰੀ ਆਏ ॥ ਜੀਅ ਦਾਨੁ ਦੇ ਭਗਤੀ ਲਾਇਨਿ; ਹਰਿ ਸਿਉ ਲੈਨਿ ਮਿਲਾਏ ॥੨॥ ਸਚਾ ਅਮਰੁ ਸਚੀ ਪਾਤਿਸਾਹੀ; ਸਚੇ ਸੇਤੀ ਰਾਤੇ ॥ ਸਚਾ ਸੁਖੁ ਸਚੀ ਵਡਿਆਈ; ਜਿਸ ਕੇ ਸੇ ਤਿਨਿ ਜਾਤੇ ॥੩॥ ਪਖਾ ਫੇਰੀ ਪਾਣੀ ਢੋਵਾ; ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥ ਨਾਨਕ ਕੀ ਪ੍ਰਭ ਪਾਸਿ ਬੇਨੰਤੀ; ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥ ਸੂਹੀ ਮਹਲਾ ੫ ॥ ਪਾਰਬ੍ਰਹਮ ਪਰਮੇਸਰ ਸਤਿਗੁਰ; ਆਪੇ ਕਰਣੈਹਾਰਾ ॥ ਚਰਣ ਧੂੜਿ ਤੇਰੀ ਸੇਵਕੁ ਮਾਗੈ; ਤੇਰੇ ਦਰਸਨ ਕਉ ਬਲਿਹਾਰਾ ॥੧॥ ਮੇਰੇ ਰਾਮ ਰਾਇ; ਜਿਉ ਰਾਖਹਿ ਤਿਉ ਰਹੀਐ ॥ ਤੁਧੁ ਭਾਵੈ. ਤਾ ਨਾਮੁ ਜਪਾਵਹਿ; ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥ ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ; ਜਿਸੁ ਤੂੰ ਆਪਿ ਕਰਾਇਹਿ ॥ ਤਹਾ ਬੈਕੁੰਠੁ. ਜਹ ਕੀਰਤਨੁ ਤੇਰਾ; ਤੂੰ ਆਪੇ ਸਰਧਾ ਲਾਇਹਿ ॥੨॥ ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ; ਤਨੁ ਮਨੁ ਹੋਇ ਨਿਹਾਲਾ ॥ ਚਰਣ ਕਮਲ ਤੇਰੇ ਧੋਇ ਧੋਇ ਪੀਵਾ; ਮੇਰੇ ਸਤਿਗੁਰ ਦੀਨ ਦਇਆਲਾ ॥੩॥ ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ; ਜਿਤੁ ਤੁਮਰੈ ਦੁਆਰੈ ਆਇਆ ॥ ਨਾਨਕ ਕਉ. ਪ੍ਰਭ ਭਏ ਕ੍ਰਿਪਾਲਾ; ਸਤਿਗੁਰੁ ਪੂਰਾ ਪਾਇਆ ॥੪॥੮॥੫੫॥ ਸੂਹੀ ਮਹਲਾ ੫ ॥ ਤੁਧੁ ਚਿਤਿ ਆਏ. ਮਹਾ ਅਨੰਦਾ; ਜਿਸੁ ਵਿਸਰਹਿ. ਸੋ ਮਰਿ ਜਾਏ ॥ ਦਇਆਲੁ ਹੋਵਹਿ ਜਿਸੁ ਊਪਰਿ ਕਰਤੇ; ਸੋ ਤੁਧੁ ਸਦਾ ਧਿਆਏ ॥੧॥ ਮੇਰੇ ਸਾਹਿਬ. ਤੂੰ, ਮੈ ਮਾਣੁ ਨਿਮਾਣੀ ॥ ਅਰਦਾਸਿ ਕਰੀ ਪ੍ਰਭ ਅਪਨੇ ਆਗੈ; ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥ ਚਰਣ ਧੂੜਿ ਤੇਰੇ ਜਨ ਕੀ ਹੋਵਾ; ਤੇਰੇ ਦਰਸਨ ਕਉ ਬਲਿ ਜਾਈ ॥ ਅੰਮ੍ਰਿਤ ਬਚਨ ਰਿਦੈ ਉਰਿ ਧਾਰੀ; ਤਉ ਕਿਰਪਾ ਤੇ ਸੰਗੁ ਪਾਈ ॥੨॥ ਅੰਤਰ ਕੀ ਗਤਿ. ਤੁਧੁ ਪਹਿ ਸਾਰੀ; ਤੁਧੁ ਜੇਵਡੁ. ਅਵਰੁ ਨ ਕੋਈ ॥ ਜਿਸ ਨੋ ਲਾਇ ਲੈਹਿ ਸੋ ਲਾਗੈ; ਭਗਤੁ ਤੁਹਾਰਾ ਸੋਈ ॥੩॥ ਦੁਇ ਕਰ ਜੋੜਿ. ਮਾਗਉ ਇਕੁ ਦਾਨਾ; ਸਾਹਿਬਿ ਤੁਠੈ ਪਾਵਾ ॥ ਸਾਸਿ ਸਾਸਿ ਨਾਨਕੁ ਆਰਾਧੇ; ਆਠ ਪਹਰ ਗੁਣ ਗਾਵਾ ॥੪॥੯॥੫੬॥ ਸੂਹੀ ਮਹਲਾ ੫ ॥ ਜਿਸ ਕੇ ਸਿਰ ਊਪਰਿ. ਤੂੰ ਸੁਆਮੀ; ਸੋ ਦੁਖੁ ਕੈਸਾ ਪਾਵੈ ॥ ਬੋਲਿ. ਨ ਜਾਣੈ, ਮਾਇਆ ਮਦਿ ਮਾਤਾ; ਮਰਣਾ ਚੀਤਿ. ਨ ਆਵੈ ॥੧॥ ਮੇਰੇ ਰਾਮ ਰਾਇ; ਤੂੰ ਸੰਤਾ ਕਾ. ਸੰਤ ਤੇਰੇ ॥
Источники и права