couponatlas.

Гуру Грантх Сахиб (гурмукхи): Анг 75

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਦੂਜੈ ਪਹਰੈ. ਰੈਣਿ ਕੈ ਵਣਜਾਰਿਆ ਮਿਤ੍ਰਾ; ਵਿਸਰਿ ਗਇਆ ਧਿਆਨੁ ॥ ਹਥੋ ਹਥਿ ਨਚਾਈਐ, ਵਣਜਾਰਿਆ ਮਿਤ੍ਰਾ; ਜਿਉ ਜਸੁਦਾ ਘਰਿ ਕਾਨੁ ॥ ਹਥੋ ਹਥਿ ਨਚਾਈਐ ਪ੍ਰਾਣੀ; ਮਾਤ ਕਹੈ ਸੁਤੁ ਮੇਰਾ ॥ ਚੇਤਿ ਅਚੇਤ ਮੂੜ ਮਨ ਮੇਰੇ; ਅੰਤਿ ਨਹੀ ਕਛੁ ਤੇਰਾ ॥ ਜਿਨਿ ਰਚਿ ਰਚਿਆ. ਤਿਸਹਿ ਨ ਜਾਣੈ; ਮਨ ਭੀਤਰਿ ਧਰਿ ਗਿਆਨੁ ॥ ਕਹੁ ਨਾਨਕ. ਪ੍ਰਾਣੀ ਦੂਜੈ ਪਹਰੈ; ਵਿਸਰਿ ਗਇਆ ਧਿਆਨੁ ॥੨॥ ਤੀਜੈ ਪਹਰੈ ਰੈਣਿ ਕੈ, ਵਣਜਾਰਿਆ ਮਿਤ੍ਰਾ; ਧਨ ਜੋਬਨ ਸਿਉ ਚਿਤੁ ॥ ਹਰਿ ਕਾ ਨਾਮੁ. ਨ ਚੇਤਹੀ, ਵਣਜਾਰਿਆ ਮਿਤ੍ਰਾ; ਬਧਾ ਛੁਟਹਿ ਜਿਤੁ ॥ ਹਰਿ ਕਾ ਨਾਮੁ. ਨ ਚੇਤੈ ਪ੍ਰਾਣੀ; ਬਿਕਲੁ ਭਇਆ ਸੰਗਿ ਮਾਇਆ ॥ ਧਨ ਸਿਉ ਰਤਾ, ਜੋਬਨਿ ਮਤਾ; ਅਹਿਲਾ ਜਨਮੁ ਗਵਾਇਆ ॥ ਧਰਮ ਸੇਤੀ. ਵਾਪਾਰੁ ਨ ਕੀਤੋ; ਕਰਮੁ. ਨ ਕੀਤੋ ਮਿਤੁ ॥ ਕਹੁ ਨਾਨਕ. ਤੀਜੈ ਪਹਰੈ ਪ੍ਰਾਣੀ; ਧਨ ਜੋਬਨ ਸਿਉ ਚਿਤੁ ॥੩॥ ਚਉਥੈ ਪਹਰੈ ਰੈਣਿ ਕੈ. ਵਣਜਾਰਿਆ ਮਿਤ੍ਰਾ; ਲਾਵੀ ਆਇਆ ਖੇਤੁ ॥ ਜਾ ਜਮਿ ਪਕੜਿ ਚਲਾਇਆ, ਵਣਜਾਰਿਆ ਮਿਤ੍ਰਾ; ਕਿਸੈ. ਨ ਮਿਲਿਆ ਭੇਤੁ ॥ ਭੇਤੁ ਚੇਤੁ ਹਰਿ. ਕਿਸੈ ਨ ਮਿਲਿਓ; ਜਾ ਜਮਿ ਪਕੜਿ ਚਲਾਇਆ ॥ ਝੂਠਾ ਰੁਦਨੁ ਹੋਆ ਦੋੁਆਲੈ; ਖਿਨ ਮਹਿ ਭਇਆ ਪਰਾਇਆ ॥ ਸਾਈ ਵਸਤੁ ਪਰਾਪਤਿ ਹੋਈ; ਜਿਸੁ ਸਿਉ ਲਾਇਆ ਹੇਤੁ ॥ ਕਹੁ ਨਾਨਕ. ਪ੍ਰਾਣੀ ਚਉਥੈ ਪਹਰੈ; ਲਾਵੀ ਲੁਣਿਆ ਖੇਤੁ ॥੪॥੧॥ ਸਿਰੀਰਾਗੁ ਮਹਲਾ ੧ ॥ ਪਹਿਲੈ ਪਹਰੈ ਰੈਣਿ ਕੈ. ਵਣਜਾਰਿਆ ਮਿਤ੍ਰਾ; ਬਾਲਕ ਬੁਧਿ ਅਚੇਤੁ ॥ ਖੀਰੁ ਪੀਐ ਖੇਲਾਈਐ, ਵਣਜਾਰਿਆ ਮਿਤ੍ਰਾ; ਮਾਤ ਪਿਤਾ ਸੁਤ ਹੇਤੁ ॥ ਮਾਤ ਪਿਤਾ ਸੁਤ ਨੇਹੁ ਘਨੇਰਾ; ਮਾਇਆ ਮੋਹੁ ਸਬਾਈ ॥ ਸੰਜੋਗੀ ਆਇਆ ਕਿਰਤੁ ਕਮਾਇਆ; ਕਰਣੀ ਕਾਰ ਕਰਾਈ ॥ ਰਾਮ ਨਾਮ ਬਿਨੁ. ਮੁਕਤਿ ਨ ਹੋਈ; ਬੂਡੀ ਦੂਜੈ ਹੇਤਿ ॥ ਕਹੁ ਨਾਨਕ. ਪ੍ਰਾਣੀ ਪਹਿਲੈ ਪਹਰੈ; ਛੂਟਹਿਗਾ ਹਰਿ ਚੇਤਿ ॥੧॥ ਦੂਜੈ ਪਹਰੈ ਰੈਣਿ ਕੈ, ਵਣਜਾਰਿਆ ਮਿਤ੍ਰਾ; ਭਰਿ ਜੋਬਨਿ ਮੈ ਮਤਿ ॥ ਅਹਿਨਿਸਿ ਕਾਮਿ ਵਿਆਪਿਆ. ਵਣਜਾਰਿਆ ਮਿਤ੍ਰਾ; ਅੰਧੁਲੇ. ਨਾਮੁ ਨ ਚਿਤਿ ॥ ਰਾਮ ਨਾਮੁ. ਘਟ ਅੰਤਰਿ ਨਾਹੀ; ਹੋਰਿ ਜਾਣੈ ਰਸ ਕਸ ਮੀਠੇ ॥ ਗਿਆਨੁ ਧਿਆਨੁ ਗੁਣ ਸੰਜਮੁ ਨਾਹੀ; ਜਨਮਿ ਮਰਹੁਗੇ ਝੂਠੇ ॥ ਤੀਰਥ ਵਰਤ. ਸੁਚਿ ਸੰਜਮੁ ਨਾਹੀ; ਕਰਮੁ ਧਰਮੁ ਨਹੀ ਪੂਜਾ ॥ ਨਾਨਕ. ਭਾਇ ਭਗਤਿ ਨਿਸਤਾਰਾ; ਦੁਬਿਧਾ ਵਿਆਪੈ ਦੂਜਾ ॥੨॥ ਤੀਜੈ ਪਹਰੈ ਰੈਣਿ ਕੈ, ਵਣਜਾਰਿਆ ਮਿਤ੍ਰਾ; ਸਰਿ ਹੰਸ ਉਲਥੜੇ ਆਇ ॥ ਜੋਬਨੁ ਘਟੈ ਜਰੂਆ ਜਿਣੈ, ਵਣਜਾਰਿਆ ਮਿਤ੍ਰਾ; ਆਵ ਘਟੈ. ਦਿਨੁ ਜਾਇ ॥
Источники и права