couponatlas.

Гуру Грантх Сахиб (гурмукхи): Анг 750

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤੇਰੇ ਸੇਵਕ ਕਉ. ਭਉ ਕਿਛੁ ਨਾਹੀ; ਜਮੁ. ਨਹੀ ਆਵੈ ਨੇਰੇ ॥੧॥ ਰਹਾਉ ॥ ਜੋ ਤੇਰੈ ਰੰਗਿ ਰਾਤੇ ਸੁਆਮੀ; ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥ ਤੇਰੀ ਬਖਸ. ਨ ਮੇਟੈ ਕੋਈ; ਸਤਿਗੁਰ ਕਾ ਦਿਲਾਸਾ ॥੨॥ ਨਾਮੁ ਧਿਆਇਨਿ. ਸੁਖ ਫਲ ਪਾਇਨਿ; ਆਠ ਪਹਰ ਆਰਾਧਹਿ ॥ ਤੇਰੀ ਸਰਣਿ ਤੇਰੈ ਭਰਵਾਸੈ; ਪੰਚ ਦੁਸਟ ਲੈ ਸਾਧਹਿ ॥੩॥ ਗਿਆਨੁ ਧਿਆਨੁ ਕਿਛੁ ਕਰਮੁ. ਨ ਜਾਣਾ; ਸਾਰ. ਨ ਜਾਣਾ ਤੇਰੀ ॥ ਸਭ ਤੇ ਵਡਾ ਸਤਿਗੁਰੁ ਨਾਨਕੁ; ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥ ਸੂਹੀ ਮਹਲਾ ੫ ॥ ਸਗਲ ਤਿਆਗਿ. ਗੁਰ ਸਰਣੀ ਆਇਆ; ਰਾਖਹੁ ਰਾਖਨਹਾਰੇ ॥ ਜਿਤੁ ਤੂ ਲਾਵਹਿ. ਤਿਤੁ ਹਮ ਲਾਗਹ; ਕਿਆ ਏਹਿ ਜੰਤ ਵਿਚਾਰੇ ॥੧॥ ਮੇਰੇ ਰਾਮ ਜੀ; ਤੂੰ ਪ੍ਰਭ ਅੰਤਰਜਾਮੀ ॥ ਕਰਿ ਕਿਰਪਾ ਗੁਰਦੇਵ ਦਇਆਲਾ; ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥ ਆਠ ਪਹਰ ਪ੍ਰਭੁ ਅਪਨਾ ਧਿਆਈਐ; ਗੁਰ ਪ੍ਰਸਾਦਿ. ਭਉ ਤਰੀਐ ॥ ਆਪੁ ਤਿਆਗਿ. ਹੋਈਐ ਸਭ ਰੇਣਾ; ਜੀਵਤਿਆ ਇਉ ਮਰੀਐ ॥੨॥ ਸਫਲ ਜਨਮੁ ਤਿਸ ਕਾ ਜਗ ਭੀਤਰਿ; ਸਾਧਸੰਗਿ ਨਾਉ ਜਾਪੇ ॥ ਸਗਲ ਮਨੋਰਥ ਤਿਸ ਕੇ ਪੂਰਨ; ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ; ਤੇਰੀ ਸਰਣਿ ਦਇਆਲਾ ॥ ਕਰਿ ਕਿਰਪਾ ਅਪਨਾ ਨਾਮੁ ਦੀਜੈ; ਨਾਨਕ ਸਾਧ ਰਵਾਲਾ ॥੪॥੧੧॥੫੮॥ ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਸਭਿ ਅਵਗਣ; ਮੈ. ਗੁਣੁ ਨਹੀ ਕੋਈ ॥ ਕਿਉ ਕਰਿ; ਕੰਤ ਮਿਲਾਵਾ ਹੋਈ ॥੧॥ ਨਾ ਮੈ ਰੂਪੁ; ਨ ਬੰਕੇ ਨੈਣਾ ॥ ਨਾ ਕੁਲ ਢੰਗੁ; ਨ ਮੀਠੇ ਬੈਣਾ ॥੧॥ ਰਹਾਉ ॥ ਸਹਜਿ ਸੀਗਾਰ; ਕਾਮਣਿ ਕਰਿ ਆਵੈ ॥ ਤਾ ਸੋਹਾਗਣਿ; ਜਾ ਕੰਤੈ ਭਾਵੈ ॥੨॥ ਨਾ ਤਿਸੁ ਰੂਪੁ; ਨ ਰੇਖਿਆ ਕਾਈ ॥ ਅੰਤਿ ਨ; ਸਾਹਿਬੁ ਸਿਮਰਿਆ ਜਾਈ ॥੩॥ ਸੁਰਤਿ ਮਤਿ ਨਾਹੀ ਚਤੁਰਾਈ ॥ ਕਰਿ ਕਿਰਪਾ ਪ੍ਰਭ; ਲਾਵਹੁ ਪਾਈ ॥੪॥ ਖਰੀ ਸਿਆਣੀ; ਕੰਤ. ਨ ਭਾਣੀ ॥ ਮਾਇਆ ਲਾਗੀ; ਭਰਮਿ ਭੁਲਾਣੀ ॥੫॥ ਹਉਮੈ ਜਾਈ; ਤਾ ਕੰਤ ਸਮਾਈ ॥ ਤਉ ਕਾਮਣਿ ਪਿਆਰੇ; ਨਵ ਨਿਧਿ ਪਾਈ ॥੬॥ ਅਨਿਕ ਜਨਮ ਬਿਛੁਰਤ; ਦੁਖੁ ਪਾਇਆ ॥ ਕਰੁ ਗਹਿ ਲੇਹੁ; ਪ੍ਰੀਤਮ ਪ੍ਰਭ ਰਾਇਆ ॥੭॥ ਭਣਤਿ ਨਾਨਕੁ; ਸਹੁ ਹੈ ਭੀ ਹੋਸੀ ॥ ਜੈ ਭਾਵੈ ਪਿਆਰਾ; ਤੈ ਰਾਵੇਸੀ ॥੮॥੧॥
Источники и права