couponatlas.

Гуру Грантх Сахиб (гурмукхи): Анг 751

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਹੀ ਮਹਲਾ ੧ ਘਰੁ ੯ ॥ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ; ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ. ਭ੍ਰਮਿ ਭੁਲੀਆ; ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ; ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ. ਕਿਆ ਰੰਗੀਐ; ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ; ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥ ਚਾਰੇ ਕੁੰਡਾ ਜੇ ਭਵਹਿ; ਬਿਨੁ ਭਾਗਾ. ਧਨੁ ਨਾਹਿ ਜੀਉ ॥ ਅਵਗਣਿ ਮੁਠੀ. ਜੇ ਫਿਰਹਿ; ਬਧਿਕ ਥਾਇ. ਨ ਪਾਹਿ ਜੀਉ ॥ ਗੁਰਿ ਰਾਖੇ ਸੇ ਉਬਰੇ; ਸਬਦਿ ਰਤੇ ਮਨ ਮਾਹਿ ਜੀਉ ॥੨॥ ਚਿਟੇ ਜਿਨ ਕੇ ਕਪੜੇ; ਮੈਲੇ ਚਿਤ ਕਠੋਰ ਜੀਉ ॥ ਤਿਨ ਮੁਖਿ ਨਾਮੁ. ਨ ਊਪਜੈ; ਦੂਜੈ ਵਿਆਪੇ ਚੋਰ ਜੀਉ ॥ ਮੂਲੁ. ਨ ਬੂਝਹਿ ਆਪਣਾ; ਸੇ ਪਸੂਆ ਸੇ ਢੋਰ ਜੀਉ ॥੩॥ ਨਿਤ ਨਿਤ ਖੁਸੀਆ ਮਨੁ ਕਰੇ; ਨਿਤ ਨਿਤ ਮੰਗੈ ਸੁਖ ਜੀਉ ॥ ਕਰਤਾ ਚਿਤਿ. ਨ ਆਵਈ; ਫਿਰਿ ਫਿਰਿ ਲਗਹਿ ਦੁਖ ਜੀਉ ॥ ਸੁਖ ਦੁਖ ਦਾਤਾ ਮਨਿ ਵਸੈ; ਤਿਤੁ ਤਨਿ ਕੈਸੀ ਭੁਖ ਜੀਉ ॥੪॥ ਬਾਕੀ ਵਾਲਾ ਤਲਬੀਐ; ਸਿਰਿ ਮਾਰੇ ਜੰਦਾਰੁ ਜੀਉ ॥ ਲੇਖਾ ਮੰਗੈ ਦੇਵਣਾ; ਪੁਛੈ ਕਰਿ ਬੀਚਾਰੁ ਜੀਉ ॥ ਸਚੇ ਕੀ ਲਿਵ ਉਬਰੈ; ਬਖਸੇ ਬਖਸਣਹਾਰੁ ਜੀਉ ॥੫॥ ਅਨ ਕੋ ਕੀਜੈ ਮਿਤੜਾ; ਖਾਕੁ ਰਲੈ. ਮਰਿ ਜਾਇ ਜੀਉ ॥ ਬਹੁ ਰੰਗ ਦੇਖਿ ਭੁਲਾਇਆ; ਭੁਲਿ ਭੁਲਿ ਆਵੈ ਜਾਇ ਜੀਉ ॥ ਨਦਰਿ ਪ੍ਰਭੂ ਤੇ ਛੁਟੀਐ; ਨਦਰੀ ਮੇਲਿ ਮਿਲਾਇ ਜੀਉ ॥੬॥ ਗਾਫਲ ਗਿਆਨ ਵਿਹੂਣਿਆ; ਗੁਰ ਬਿਨੁ ਗਿਆਨੁ. ਨ ਭਾਲਿ ਜੀਉ ॥ ਖਿੰਚੋਤਾਣਿ ਵਿਗੁਚੀਐ; ਬੁਰਾ ਭਲਾ ਦੁਇ. ਨਾਲਿ ਜੀਉ ॥ ਬਿਨੁ ਸਬਦੈ ਭੈ ਰਤਿਆ; ਸਭ ਜੋਹੀ ਜਮਕਾਲਿ ਜੀਉ ॥੭॥ ਜਿਨਿ ਕਰਿ ਕਾਰਣੁ ਧਾਰਿਆ; ਸਭਸੈ ਦੇਇ ਆਧਾਰੁ ਜੀਉ ॥ ਸੋ ਕਿਉ ਮਨਹੁ ਵਿਸਾਰੀਐ; ਸਦਾ ਸਦਾ ਦਾਤਾਰੁ ਜੀਉ ॥ ਨਾਨਕ. ਨਾਮੁ, ਨ ਵੀਸਰੈ; ਨਿਧਾਰਾ ਆਧਾਰੁ ਜੀਉ ॥੮॥੧॥੨॥ ਸੂਹੀ ਮਹਲਾ ੧ ਕਾਫੀ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਮਾਣਸ ਜਨਮੁ ਦੁਲੰਭੁ; ਗੁਰਮੁਖਿ ਪਾਇਆ ॥ ਮਨੁ ਤਨੁ ਹੋਇ ਚੁਲੰਭੁ; ਜੇ ਸਤਿਗੁਰ ਭਾਇਆ ॥੧॥ ਚਲੈ ਜਨਮੁ ਸਵਾਰਿ; ਵਖਰੁ ਸਚੁ ਲੈ ॥ ਪਤਿ ਪਾਏ ਦਰਬਾਰਿ; ਸਤਿਗੁਰ ਸਬਦਿ ਭੈ ॥੧॥ ਰਹਾਉ ॥ ਮਨਿ ਤਨਿ ਸਚੁ ਸਲਾਹਿ; ਸਾਚੇ ਮਨਿ ਭਾਇਆ ॥
Источники и права