couponatlas.

Гуру Грантх Сахиб (гурмукхи): Анг 753

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪੇ ਥਾਪਿ ਉਥਾਪਿ; ਸਬਦਿ ਨਿਵਾਜਿਆ ॥੫॥ ਦੇਹੀ ਭਸਮ ਰੁਲਾਇ; ਨ ਜਾਪੀ ਕਹ ਗਇਆ ॥ ਆਪੇ ਰਹਿਆ ਸਮਾਇ; ਸੋ ਵਿਸਮਾਦੁ ਭਇਆ ॥੬॥ ਤੂੰ. ਨਾਹੀ ਪ੍ਰਭ ਦੂਰਿ; ਜਾਣਹਿ ਸਭ ਤੂ ਹੈ ॥ ਗੁਰਮੁਖਿ ਵੇਖਿ ਹਦੂਰਿ; ਅੰਤਰਿ ਭੀ ਤੂ ਹੈ ॥੭॥ ਮੈ ਦੀਜੈ ਨਾਮ ਨਿਵਾਸੁ; ਅੰਤਰਿ ਸਾਂਤਿ ਹੋਇ ॥ ਗੁਣ ਗਾਵੈ ਨਾਨਕ ਦਾਸੁ; ਸਤਿਗੁਰੁ ਮਤਿ ਦੇਇ ॥੮॥੩॥੫॥ ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ ॥ ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ. ਸਭੁ ਕਿਛੁ ਹੋਆ; ਬਿਨੁ ਸਤਿਗੁਰ. ਨਾਮੁ ਨ ਜਾਪੈ ॥ ਗੁਰ ਕਾ ਸਬਦੁ. ਮਹਾ ਰਸੁ ਮੀਠਾ; ਬਿਨੁ ਚਾਖੇ. ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ; ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ; ਹਉਮੈ ਦੁਖੁ. ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ; ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨੑਿ ਆਤਮੁ ਪਰਗਾਸਿਆ; ਸਹਜੇ ਰਹਿਆ ਸਮਾਈ ॥੧॥ ਰਹਾਉ ॥ ਗੁਰਮੁਖਿ ਗਾਵੈ ਗੁਰਮੁਖਿ ਬੂਝੈ; ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ; ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ. ਅੰਧੁ ਕਮਾਵੈ; ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ; ਬਿਨੁ ਗੁਰ ਅਤਿ ਪਿਆਰੇ ॥੨॥ ਸੋਈ ਸੇਵਕੁ. ਜੇ ਸਤਿਗੁਰ ਸੇਵੇ; ਚਾਲੈ ਸਤਿਗੁਰ ਭਾਏ ॥ ਸਾਚਾ ਸਬਦੁ ਸਿਫਤਿ ਹੈ ਸਾਚੀ; ਸਾਚਾ ਮੰਨਿ ਵਸਾਏ ॥ ਸਚੀ ਬਾਣੀ ਗੁਰਮੁਖਿ ਆਖੈ; ਹਉਮੈ ਵਿਚਹੁ ਜਾਏ ॥ ਆਪੇ ਦਾਤਾ ਕਰਮੁ ਹੈ ਸਾਚਾ; ਸਾਚਾ ਸਬਦੁ ਸੁਣਾਏ ॥੩॥ ਗੁਰਮੁਖਿ ਘਾਲੇ ਗੁਰਮੁਖਿ ਖਟੇ; ਗੁਰਮੁਖਿ ਨਾਮੁ ਜਪਾਏ ॥ ਸਦਾ ਅਲਿਪਤੁ. ਸਾਚੈ ਰੰਗਿ ਰਾਤਾ; ਗੁਰ ਕੈ ਸਹਜਿ ਸੁਭਾਏ ॥ ਮਨਮੁਖੁ ਸਦ ਹੀ ਕੂੜੋ ਬੋਲੈ; ਬਿਖੁ ਬੀਜੈ ਬਿਖੁ ਖਾਏ ॥ ਜਮਕਾਲਿ ਬਾਧਾ ਤ੍ਰਿਸਨਾ ਦਾਧਾ; ਬਿਨੁ ਗੁਰ. ਕਵਣੁ ਛਡਾਏ ॥੪॥ ਸਚਾ ਤੀਰਥੁ. ਜਿਤੁ ਸਤ ਸਰਿ ਨਾਵਣੁ; ਗੁਰਮੁਖਿ ਆਪਿ ਬੁਝਾਏ ॥ ਅਠਸਠਿ ਤੀਰਥ ਗੁਰ ਸਬਦਿ ਦਿਖਾਏ; ਤਿਤੁ ਨਾਤੈ. ਮਲੁ ਜਾਏ ॥ ਸਚਾ ਸਬਦੁ. ਸਚਾ ਹੈ ਨਿਰਮਲੁ; ਨਾ ਮਲੁ ਲਗੈ. ਨ ਲਾਏ ॥ ਸਚੀ ਸਿਫਤਿ ਸਚੀ ਸਾਲਾਹ; ਪੂਰੇ ਗੁਰ ਤੇ ਪਾਏ ॥੫॥ ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ; ਦੁਰਮਤਿ ਕਹਣੁ ਨ ਜਾਏ ॥ ਹੁਕਮੁ ਹੋਵੈ ਤਾ ਨਿਰਮਲੁ ਹੋਵੈ; ਹਉਮੈ ਵਿਚਹੁ ਜਾਏ ॥ ਗੁਰ ਕੀ ਸਾਖੀ. ਸਹਜੇ ਚਾਖੀ; ਤ੍ਰਿਸਨਾ ਅਗਨਿ ਬੁਝਾਏ ॥ ਗੁਰ ਕੈ ਸਬਦਿ ਰਾਤਾ. ਸਹਜੇ ਮਾਤਾ; ਸਹਜੇ ਰਹਿਆ ਸਮਾਏ ॥੬॥
Источники и права