couponatlas.

Гуру Грантх Сахиб (гурмукхи): Анг 754

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਕਾ ਨਾਮੁ ਸਤਿ ਕਰਿ ਜਾਣੈ; ਗੁਰ ਕੈ ਭਾਇ ਪਿਆਰੇ ॥ ਸਚੀ ਵਡਿਆਈ. ਗੁਰ ਤੇ ਪਾਈ; ਸਚੈ ਨਾਇ ਪਿਆਰੇ ॥ ਏਕੋ ਸਚਾ ਸਭ ਮਹਿ ਵਰਤੈ; ਵਿਰਲਾ ਕੋ ਵੀਚਾਰੇ ॥ ਆਪੇ ਮੇਲਿ ਲਏ ਤਾ ਬਖਸੇ; ਸਚੀ ਭਗਤਿ ਸਵਾਰੇ ॥੭॥ ਸਭੋ ਸਚੁ ਸਚੁ ਸਚੁ ਵਰਤੈ; ਗੁਰਮੁਖਿ ਕੋਈ ਜਾਣੈ ॥ ਜੰਮਣ ਮਰਣਾ ਹੁਕਮੋ ਵਰਤੈ; ਗੁਰਮੁਖਿ ਆਪੁ ਪਛਾਣੈ ॥ ਨਾਮੁ ਧਿਆਏ. ਤਾ ਸਤਿਗੁਰੁ ਭਾਏ; ਜੋ ਇਛੈ. ਸੋ ਫਲੁ ਪਾਏ ॥ ਨਾਨਕ. ਤਿਸ ਦਾ ਸਭੁ ਕਿਛੁ ਹੋਵੈ; ਜਿ ਵਿਚਹੁ ਆਪੁ ਗਵਾਏ ॥੮॥੧॥ ਸੂਹੀ ਮਹਲਾ ੩ ॥ ਕਾਇਆ ਕਾਮਣਿ. ਅਤਿ ਸੁਆਲੑਿਉ; ਪਿਰੁ ਵਸੈ ਜਿਸੁ ਨਾਲੇ ॥ ਪਿਰ ਸਚੇ ਤੇ ਸਦਾ ਸੁਹਾਗਣਿ; ਗੁਰ ਕਾ ਸਬਦੁ ਸਮੑਾਲੇ ॥ ਹਰਿ ਕੀ ਭਗਤਿ. ਸਦਾ ਰੰਗਿ ਰਾਤਾ; ਹਉਮੈ ਵਿਚਹੁ ਜਾਲੇ ॥੧॥ ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥ ਪੂਰੇ ਗੁਰ ਤੇ ਉਪਜੀ; ਸਾਚਿ ਸਮਾਣੀ ॥੧॥ ਰਹਾਉ ॥ ਕਾਇਆ ਅੰਦਰਿ ਸਭੁ ਕਿਛੁ ਵਸੈ; ਖੰਡ ਮੰਡਲ ਪਾਤਾਲਾ ॥ ਕਾਇਆ ਅੰਦਰਿ ਜਗਜੀਵਨ ਦਾਤਾ ਵਸੈ; ਸਭਨਾ ਕਰੇ ਪ੍ਰਤਿਪਾਲਾ ॥ ਕਾਇਆ ਕਾਮਣਿ ਸਦਾ ਸੁਹੇਲੀ; ਗੁਰਮੁਖਿ ਨਾਮੁ ਸਮੑਾਲਾ ॥੨॥ ਕਾਇਆ ਅੰਦਰਿ ਆਪੇ ਵਸੈ; ਅਲਖੁ. ਨ ਲਖਿਆ ਜਾਈ ॥ ਮਨਮੁਖੁ ਮੁਗਧੁ. ਬੂਝੈ ਨਾਹੀ; ਬਾਹਰਿ ਭਾਲਣਿ ਜਾਈ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ; ਸਤਿਗੁਰਿ. ਅਲਖੁ ਦਿਤਾ ਲਖਾਈ ॥੩॥ ਕਾਇਆ ਅੰਦਰਿ ਰਤਨ ਪਦਾਰਥ; ਭਗਤਿ ਭਰੇ ਭੰਡਾਰਾ ॥ ਇਸੁ ਕਾਇਆ ਅੰਦਰਿ. ਨਉਖੰਡ ਪ੍ਰਿਥਮੀ; ਹਾਟ ਪਟਣ ਬਾਜਾਰਾ ॥ ਇਸੁ ਕਾਇਆ ਅੰਦਰਿ. ਨਾਮੁ ਨਉ ਨਿਧਿ; ਪਾਈਐ. ਗੁਰ ਕੈ ਸਬਦਿ ਵੀਚਾਰਾ ॥੪॥ ਕਾਇਆ ਅੰਦਰਿ ਤੋਲਿ ਤੁਲਾਵੈ; ਆਪੇ ਤੋਲਣਹਾਰਾ ॥ ਇਹੁ ਮਨੁ ਰਤਨੁ ਜਵਾਹਰ ਮਾਣਕੁ; ਤਿਸ ਕਾ ਮੋਲੁ ਅਫਾਰਾ ॥ ਮੋਲਿ ਕਿਤ ਹੀ, ਨਾਮੁ ਪਾਈਐ ਨਾਹੀ; ਨਾਮੁ ਪਾਈਐ. ਗੁਰ ਬੀਚਾਰਾ ॥੫॥ ਗੁਰਮੁਖਿ ਹੋਵੈ. ਸੁ ਕਾਇਆ ਖੋਜੈ; ਹੋਰ ਸਭ ਭਰਮਿ ਭੁਲਾਈ ॥ ਜਿਸ ਨੋ ਦੇਇ ਸੋਈ ਜਨੁ ਪਾਵੈ; ਹੋਰ ਕਿਆ ਕੋ ਕਰੇ ਚਤੁਰਾਈ ॥ ਕਾਇਆ ਅੰਦਰਿ ਭਉ ਭਾਉ ਵਸੈ; ਗੁਰ ਪਰਸਾਦੀ ਪਾਈ ॥੬॥ ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ; ਸਭ ਓਪਤਿ ਜਿਤੁ ਸੰਸਾਰਾ ॥ ਸਚੈ ਆਪਣਾ ਖੇਲੁ ਰਚਾਇਆ; ਆਵਾ ਗਉਣੁ ਪਾਸਾਰਾ ॥ ਪੂਰੈ ਸਤਿਗੁਰਿ ਆਪਿ ਦਿਖਾਇਆ; ਸਚਿ ਨਾਮਿ ਨਿਸਤਾਰਾ ॥੭॥ ਸਾ ਕਾਇਆ ਜੋ ਸਤਿਗੁਰੁ ਸੇਵੈ; ਸਚੈ ਆਪਿ ਸਵਾਰੀ ॥ ਵਿਣੁ ਨਾਵੈ. ਦਰਿ ਢੋਈ ਨਾਹੀ; ਤਾ ਜਮੁ ਕਰੇ ਖੁਆਰੀ ॥ ਨਾਨਕ. ਸਚੁ ਵਡਿਆਈ ਪਾਏ; ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥
Источники и права