couponatlas.

Гуру Грантх Сахиб (гурмукхи): Анг 755

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਸੂਹੀ ਮਹਲਾ ੩ ਘਰੁ ੧੦ ॥ ੴ ਸਤਿਗੁਰ ਪ੍ਰਸਾਦਿ ॥ ਦੁਨੀਆ. ਨ ਸਾਲਾਹਿ; ਜੋ ਮਰਿ ਵੰਞਸੀ ॥ ਲੋਕਾ. ਨ ਸਾਲਾਹਿ; ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ; ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ; ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ; ਵੇਲਾ. ਨ ਲਾਹੰਨਿ ॥੨॥ ਗੁਰਮੁਖਿ ਜਨਮੁ ਸਕਾਰਥਾ; ਸਚੈ ਸਬਦਿ ਲਗੰਨਿ ॥ ਆਤਮ ਰਾਮੁ ਪ੍ਰਗਾਸਿਆ; ਸਹਜੇ ਸੁਖਿ ਰਹੰਨਿ ॥੩॥ ਗੁਰ ਕਾ ਸਬਦੁ ਵਿਸਾਰਿਆ; ਦੂਜੈ ਭਾਇ ਰਚੰਨਿ ॥ ਤਿਸਨਾ ਭੁਖ. ਨ ਉਤਰੈ; ਅਨਦਿਨੁ ਜਲਤ ਫਿਰੰਨਿ ॥੪॥ ਦੁਸਟਾ ਨਾਲਿ ਦੋਸਤੀ; ਨਾਲਿ ਸੰਤਾ. ਵੈਰੁ ਕਰੰਨਿ ॥ ਆਪਿ ਡੁਬੇ ਕੁਟੰਬ ਸਿਉ; ਸਗਲੇ ਕੁਲ ਡੋਬੰਨਿ ॥੫॥ ਨਿੰਦਾ ਭਲੀ ਕਿਸੈ ਕੀ ਨਾਹੀ; ਮਨਮੁਖ ਮੁਗਧ ਕਰੰਨਿ ॥ ਮੁਹ ਕਾਲੇ ਤਿਨ ਨਿੰਦਕਾ; ਨਰਕੇ ਘੋਰਿ ਪਵੰਨਿ ॥੬॥ ਏ ਮਨ ਜੈਸਾ ਸੇਵਹਿ. ਤੈਸਾ ਹੋਵਹਿ; ਤੇਹੇ ਕਰਮ ਕਮਾਇ ॥ ਆਪਿ ਬੀਜਿ ਆਪੇ ਹੀ ਖਾਵਣਾ; ਕਹਣਾ ਕਿਛੂ. ਨ ਜਾਇ ॥੭॥ ਮਹਾ ਪੁਰਖਾ ਕਾ ਬੋਲਣਾ; ਹੋਵੈ ਕਿਤੈ ਪਰਥਾਇ ॥ ਓਇ ਅੰਮ੍ਰਿਤ ਭਰੇ ਭਰਪੂਰ ਹਹਿ; ਓਨਾ. ਤਿਲੁ ਨ ਤਮਾਇ ॥੮॥ ਗੁਣਕਾਰੀ ਗੁਣ ਸੰਘਰੈ; ਅਵਰਾ ਉਪਦੇਸੇਨਿ ॥ ਸੇ ਵਡਭਾਗੀ. ਜਿ ਓਨਾ ਮਿਲਿ ਰਹੇ; ਅਨਦਿਨੁ ਨਾਮੁ ਲਏਨਿ ॥੯॥ ਦੇਸੀ ਰਿਜਕੁ ਸੰਬਾਹਿ; ਜਿਨਿ ਉਪਾਈ ਮੇਦਨੀ ॥ ਏਕੋ ਹੈ ਦਾਤਾਰੁ; ਸਚਾ ਆਪਿ ਧਣੀ ॥੧੦॥ ਸੋ ਸਚੁ ਤੇਰੈ ਨਾਲਿ ਹੈ; ਗੁਰਮੁਖਿ ਨਦਰਿ ਨਿਹਾਲਿ ॥ ਆਪੇ ਬਖਸੇ ਮੇਲਿ ਲਏ; ਸੋ ਪ੍ਰਭੁ ਸਦਾ ਸਮਾਲਿ ॥੧੧॥ ਮਨੁ ਮੈਲਾ. ਸਚੁ ਨਿਰਮਲਾ; ਕਿਉ ਕਰਿ ਮਿਲਿਆ ਜਾਇ ॥ ਪ੍ਰਭੁ ਮੇਲੇ. ਤਾ ਮਿਲਿ ਰਹੈ; ਹਉਮੈ ਸਬਦਿ ਜਲਾਇ ॥੧੨॥ ਸੋ ਸਹੁ ਸਚਾ ਵੀਸਰੈ; ਧ੍ਰਿਗੁ ਜੀਵਣੁ ਸੰਸਾਰਿ ॥ ਨਦਰਿ ਕਰੇ. ਨਾ ਵੀਸਰੈ; ਗੁਰਮਤੀ ਵੀਚਾਰਿ ॥੧੩॥ ਸਤਿਗੁਰੁ ਮੇਲੇ. ਤਾ ਮਿਲਿ ਰਹਾ; ਸਾਚੁ ਰਖਾ ਉਰ ਧਾਰਿ ॥ ਮਿਲਿਆ ਹੋਇ. ਨ ਵੀਛੁੜੈ; ਗੁਰ ਕੈ ਹੇਤਿ ਪਿਆਰਿ ॥੧੪॥ ਪਿਰੁ ਸਾਲਾਹੀ ਆਪਣਾ; ਗੁਰ ਕੈ ਸਬਦਿ ਵੀਚਾਰਿ ॥ ਮਿਲਿ ਪ੍ਰੀਤਮ ਸੁਖੁ ਪਾਇਆ; ਸੋਭਾਵੰਤੀ ਨਾਰਿ ॥੧੫॥ ਮਨਮੁਖ ਮਨੁ. ਨ ਭਿਜਈ; ਅਤਿ ਮੈਲੇ ਚਿਤਿ ਕਠੋਰ ॥ ਸਪੈ. ਦੁਧੁ ਪੀਆਈਐ; ਅੰਦਰਿ ਵਿਸੁ ਨਿਕੋਰ ॥੧੬॥ ਆਪਿ ਕਰੇ. ਕਿਸੁ ਆਖੀਐ; ਆਪੇ ਬਖਸਣਹਾਰੁ ॥ ਗੁਰਸਬਦੀ. ਮੈਲੁ ਉਤਰੈ; ਤਾ ਸਚੁ ਬਣਿਆ ਸੀਗਾਰੁ ॥੧੭॥
Источники и права