couponatlas.

Гуру Грантх Сахиб (гурмукхи): Анг 756

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਚਾ ਸਾਹੁ ਸਚੇ ਵਣਜਾਰੇ; ਓਥੈ ਕੂੜੇ. ਨਾ ਟਿਕੰਨਿ ॥ ਓਨਾ ਸਚੁ. ਨ ਭਾਵਈ; ਦੁਖ ਹੀ ਮਾਹਿ ਪਚੰਨਿ ॥੧੮॥ ਹਉਮੈ ਮੈਲਾ ਜਗੁ ਫਿਰੈ; ਮਰਿ ਜੰਮੈ ਵਾਰੋ ਵਾਰ ॥ ਪਇਐ ਕਿਰਤਿ ਕਮਾਵਣਾ; ਕੋਇ. ਨ ਮੇਟਣਹਾਰ ॥੧੯॥ ਸੰਤਾ ਸੰਗਤਿ ਮਿਲਿ ਰਹੈ; ਤਾ ਸਚਿ ਲਗੈ ਪਿਆਰੁ ॥ ਸਚੁ ਸਲਾਹੀ ਸਚੁ ਮਨਿ; ਦਰਿ ਸਚੈ ਸਚਿਆਰੁ ॥੨੦॥ ਗੁਰ ਪੂਰੇ ਪੂਰੀ ਮਤਿ ਹੈ; ਅਹਿਨਿਸਿ ਨਾਮੁ ਧਿਆਇ ॥ ਹਉਮੈ ਮੇਰਾ ਵਡ ਰੋਗੁ ਹੈ; ਵਿਚਹੁ ਠਾਕਿ ਰਹਾਇ ॥੨੧॥ ਗੁਰੁ ਸਾਲਾਹੀ ਆਪਣਾ; ਨਿਵਿ ਨਿਵਿ ਲਾਗਾ ਪਾਇ ॥ ਤਨੁ ਮਨੁ ਸਉਪੀ ਆਗੈ ਧਰੀ; ਵਿਚਹੁ ਆਪੁ ਗਵਾਇ ॥੨੨॥ ਖਿੰਚੋਤਾਣਿ ਵਿਗੁਚੀਐ; ਏਕਸੁ ਸਿਉ ਲਿਵ ਲਾਇ ॥ ਹਉਮੈ ਮੇਰਾ ਛਡਿ ਤੂ; ਤਾ ਸਚਿ ਰਹੈ ਸਮਾਇ ॥੨੩॥ ਸਤਿਗੁਰ ਨੋ ਮਿਲੇ. ਸਿ ਭਾਇਰਾ; ਸਚੈ ਸਬਦਿ ਲਗੰਨਿ ॥ ਸਚਿ ਮਿਲੇ. ਸੇ, ਨ ਵਿਛੁੜਹਿ; ਦਰਿ ਸਚੈ ਦਿਸੰਨਿ ॥੨੪॥ ਸੇ ਭਾਈ ਸੇ ਸਜਣਾ; ਜੋ ਸਚਾ ਸੇਵੰਨਿ ॥ ਅਵਗਣ ਵਿਕਣਿ ਪਲੑਰਨਿ; ਗੁਣ ਕੀ ਸਾਝ ਕਰੰਨੑਿ ॥੨੫॥ ਗੁਣ ਕੀ ਸਾਝ ਸੁਖੁ ਊਪਜੈ; ਸਚੀ ਭਗਤਿ ਕਰੇਨਿ ॥ ਸਚੁ ਵਣੰਜਹਿ ਗੁਰਸਬਦ ਸਿਉ; ਲਾਹਾ ਨਾਮੁ ਲਏਨਿ ॥੨੬॥ ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ; ਚਲੈ ਨ. ਚਲਦਿਆ ਨਾਲਿ ॥ ਵਿਣੁ ਨਾਵੈ ਨਾਲਿ, ਨ ਚਲਸੀ; ਸਭ ਮੁਠੀ ਜਮਕਾਲਿ ॥੨੭॥ ਮਨ ਕਾ ਤੋਸਾ ਹਰਿ ਨਾਮੁ ਹੈ; ਹਿਰਦੈ ਰਖਹੁ ਸਮੑਾਲਿ ॥ ਏਹੁ ਖਰਚੁ ਅਖੁਟੁ ਹੈ; ਗੁਰਮੁਖਿ ਨਿਬਹੈ ਨਾਲਿ ॥੨੮॥ ਏ ਮਨ ਮੂਲਹੁ ਭੁਲਿਆ; ਜਾਸਹਿ ਪਤਿ ਗਵਾਇ ॥ ਇਹੁ ਜਗਤੁ ਮੋਹਿ ਦੂਜੈ ਵਿਆਪਿਆ; ਗੁਰਮਤੀ ਸਚੁ ਧਿਆਇ ॥੨੯॥ ਹਰਿ ਕੀ ਕੀਮਤਿ. ਨਾ ਪਵੈ; ਹਰਿ ਜਸੁ ਲਿਖਣੁ. ਨ ਜਾਇ ॥ ਗੁਰ ਕੈ ਸਬਦਿ ਮਨੁ ਤਨੁ ਰਪੈ; ਹਰਿ ਸਿਉ ਰਹੈ ਸਮਾਇ ॥੩੦॥ ਸੋ ਸਹੁ ਮੇਰਾ ਰੰਗੁਲਾ; ਰੰਗੇ ਸਹਜਿ ਸੁਭਾਇ ॥ ਕਾਮਣਿ ਰੰਗੁ ਤਾ ਚੜੈ; ਜਾ ਪਿਰ ਕੈ ਅੰਕਿ ਸਮਾਇ ॥੩੧॥ ਚਿਰੀ ਵਿਛੁੰਨੇ ਭੀ ਮਿਲਨਿ; ਜੋ ਸਤਿਗੁਰੁ ਸੇਵੰਨਿ ॥ ਅੰਤਰਿ ਨਵ ਨਿਧਿ ਨਾਮੁ ਹੈ, ਖਾਨਿ ਖਰਚਨਿ. ਨ ਨਿਖੁਟਈ; ਹਰਿ ਗੁਣ ਸਹਜਿ ਰਵੰਨਿ ॥੩੨॥ ਨਾ ਓਇ ਜਨਮਹਿ. ਨਾ ਮਰਹਿ; ਨਾ ਓਇ ਦੁਖ ਸਹੰਨਿ ॥ ਗੁਰਿ ਰਾਖੇ ਸੇ ਉਬਰੇ; ਹਰਿ ਸਿਉ ਕੇਲ ਕਰੰਨਿ ॥੩੩॥ ਸਜਣ ਮਿਲੇ. ਨ ਵਿਛੁੜਹਿ; ਜਿ ਅਨਦਿਨੁ ਮਿਲੇ ਰਹੰਨਿ ॥ ਇਸੁ ਜਗ ਮਹਿ ਵਿਰਲੇ ਜਾਣੀਅਹਿ; ਨਾਨਕ. ਸਚੁ ਲਹੰਨਿ ॥੩੪॥੧॥੩॥ ਸੂਹੀ ਮਹਲਾ ੩ ॥ ਹਰਿ ਜੀ ਸੂਖਮੁ ਅਗਮੁ ਹੈ; ਕਿਤੁ ਬਿਧਿ ਮਿਲਿਆ ਜਾਇ ॥ ਗੁਰ ਕੈ ਸਬਦਿ ਭ੍ਰਮੁ ਕਟੀਐ; ਅਚਿੰਤੁ ਵਸੈ ਮਨਿ ਆਇ ॥੧॥ ਗੁਰਮੁਖਿ; ਹਰਿ ਹਰਿ ਨਾਮੁ ਜਪੰਨਿ ॥
Источники и права