couponatlas.

Гуру Грантх Сахиб (гурмукхи): Анг 757

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉ ਤਿਨ ਕੈ ਬਲਿਹਾਰਣੈ; ਮਨਿ. ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥ ਗੁਰੁ ਸਰਵਰੁ ਮਾਨ ਸਰੋਵਰੁ ਹੈ; ਵਡਭਾਗੀ ਪੁਰਖ ਲਹੰਨੑਿ ॥ ਸੇਵਕ ਗੁਰਮੁਖਿ ਖੋਜਿਆ; ਸੇ ਹੰਸੁਲੇ ਨਾਮੁ ਲਹੰਨਿ ॥੨॥ ਨਾਮੁ ਧਿਆਇਨੑਿ ਰੰਗ ਸਿਉ; ਗੁਰਮੁਖਿ ਨਾਮਿ ਲਗੰਨੑਿ ॥ ਧੁਰਿ ਪੂਰਬਿ ਹੋਵੈ ਲਿਖਿਆ; ਗੁਰ ਭਾਣਾ ਮੰਨਿ ਲਏਨੑਿ ॥੩॥ ਵਡਭਾਗੀ ਘਰੁ ਖੋਜਿਆ; ਪਾਇਆ ਨਾਮੁ ਨਿਧਾਨੁ ॥ ਗੁਰਿ ਪੂਰੈ. ਵੇਖਾਲਿਆ; ਪ੍ਰਭੁ ਆਤਮ ਰਾਮੁ ਪਛਾਨੁ ॥੪॥ ਸਭਨਾ ਕਾ ਪ੍ਰਭੁ ਏਕੁ ਹੈ; ਦੂਜਾ ਅਵਰੁ. ਨ ਕੋਇ ॥ ਗੁਰ ਪਰਸਾਦੀ ਮਨਿ ਵਸੈ; ਤਿਤੁ ਘਟਿ ਪਰਗਟੁ ਹੋਇ ॥੫॥ ਸਭੁ ਅੰਤਰਜਾਮੀ ਬ੍ਰਹਮੁ ਹੈ; ਬ੍ਰਹਮੁ ਵਸੈ ਸਭ ਥਾਇ ॥ ਮੰਦਾ ਕਿਸ ਨੋ ਆਖੀਐ; ਸਬਦਿ ਵੇਖਹੁ ਲਿਵ ਲਾਇ ॥੬॥ ਬੁਰਾ ਭਲਾ ਤਿਚਰੁ ਆਖਦਾ; ਜਿਚਰੁ ਹੈ ਦੁਹੁ ਮਾਹਿ ॥ ਗੁਰਮੁਖਿ ਏਕੋ ਬੁਝਿਆ; ਏਕਸੁ ਮਾਹਿ ਸਮਾਇ ॥੭॥ ਸੇਵਾ ਸਾ ਪ੍ਰਭ ਭਾਵਸੀ; ਜੋ ਪ੍ਰਭੁ ਪਾਏ ਥਾਇ ॥ ਜਨ ਨਾਨਕ. ਹਰਿ ਆਰਾਧਿਆ; ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥ ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਕੋਈ ਆਣਿ ਮਿਲਾਵੈ. ਮੇਰਾ ਪ੍ਰੀਤਮੁ ਪਿਆਰਾ; ਹਉ ਤਿਸੁ ਪਹਿ. ਆਪੁ ਵੇਚਾਈ ॥੧॥ ਦਰਸਨੁ ਹਰਿ; ਦੇਖਣ ਕੈ ਤਾਈ ॥ ਕ੍ਰਿਪਾ ਕਰਹਿ. ਤਾ ਸਤਿਗੁਰੁ ਮੇਲਹਿ; ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥ ਜੇ ਸੁਖੁ ਦੇਹਿ. ਤ ਤੁਝਹਿ ਅਰਾਧੀ; ਦੁਖਿ ਭੀ. ਤੁਝੈ ਧਿਆਈ ॥੨॥ ਜੇ ਭੁਖ ਦੇਹਿ. ਤ ਇਤ ਹੀ ਰਾਜਾ; ਦੁਖ ਵਿਚਿ. ਸੂਖ ਮਨਾਈ ॥੩॥ ਤਨੁ ਮਨੁ ਕਾਟਿ ਕਾਟਿ ਸਭੁ ਅਰਪੀ; ਵਿਚਿ ਅਗਨੀ ਆਪੁ ਜਲਾਈ ॥੪॥ ਪਖਾ ਫੇਰੀ ਪਾਣੀ ਢੋਵਾ; ਜੋ ਦੇਵਹਿ ਸੋ ਖਾਈ ॥੫॥ ਨਾਨਕੁ ਗਰੀਬੁ. ਢਹਿ ਪਇਆ ਦੁਆਰੈ; ਹਰਿ ਮੇਲਿ ਲੈਹੁ ਵਡਿਆਈ ॥੬॥ ਅਖੀ ਕਾਢਿ. ਧਰੀ ਚਰਣਾ ਤਲਿ; ਸਭ ਧਰਤੀ ਫਿਰਿ, ਮਤ ਪਾਈ ॥੭॥ ਜੇ ਪਾਸਿ ਬਹਾਲਹਿ. ਤਾ ਤੁਝਹਿ ਅਰਾਧੀ; ਜੇ ਮਾਰਿ ਕਢਹਿ. ਭੀ ਧਿਆਈ ॥੮॥ ਜੇ ਲੋਕੁ ਸਲਾਹੇ. ਤਾ ਤੇਰੀ ਉਪਮਾ; ਜੇ ਨਿੰਦੈ ਤ ਛੋਡਿ. ਨ ਜਾਈ ॥੯॥ ਜੇ ਤੁਧੁ ਵਲਿ ਰਹੈ. ਤਾ ਕੋਈ ਕਿਹੁ ਆਖਉ; ਤੁਧੁ ਵਿਸਰਿਐ. ਮਰਿ ਜਾਈ ॥੧੦॥ ਵਾਰਿ ਵਾਰਿ ਜਾਈ ਗੁਰ ਊਪਰਿ; ਪੈ ਪੈਰੀ ਸੰਤ ਮਨਾਈ ॥੧੧॥ ਨਾਨਕੁ ਵਿਚਾਰਾ ਭਇਆ ਦਿਵਾਨਾ; ਹਰਿ ਤਉ ਦਰਸਨ ਕੈ ਤਾਈ ॥੧੨॥ ਝਖੜੁ ਝਾਗੀ. ਮੀਹੁ ਵਰਸੈ; ਭੀ ਗੁਰੁ ਦੇਖਣ ਜਾਈ ॥੧੩॥ ਸਮੁੰਦੁ ਸਾਗਰੁ. ਹੋਵੈ ਬਹੁ ਖਾਰਾ; ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥ ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ; ਤਿਉ ਸਿਖੁ. ਗੁਰ ਬਿਨੁ ਮਰਿ ਜਾਈ ॥੧੫॥
Источники и права