couponatlas.

Гуру Грантх Сахиб (гурмукхи): Анг 759

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਤਿਗੁਰੁ ਸਾਗਰੁ ਗੁਣ ਨਾਮ ਕਾ; ਮੈ ਤਿਸੁ ਦੇਖਣ ਕਾ ਚਾਉ ॥ ਹਉ ਤਿਸੁ ਬਿਨੁ. ਘੜੀ ਨ ਜੀਵਊ; ਬਿਨੁ ਦੇਖੇ. ਮਰਿ ਜਾਉ ॥੬॥ ਜਿਉ ਮਛੁਲੀ. ਵਿਣੁ ਪਾਣੀਐ; ਰਹੈ ਨ. ਕਿਤੈ ਉਪਾਇ ॥ ਤਿਉ ਹਰਿ ਬਿਨੁ ਸੰਤੁ. ਨ ਜੀਵਈ; ਬਿਨੁ ਹਰਿ ਨਾਮੈ. ਮਰਿ ਜਾਇ ॥੭॥ ਮੈ ਸਤਿਗੁਰ ਸੇਤੀ ਪਿਰਹੜੀ; ਕਿਉ. ਗੁਰ ਬਿਨੁ ਜੀਵਾ ਮਾਉ ॥ ਮੈ ਗੁਰਬਾਣੀ ਆਧਾਰੁ ਹੈ; ਗੁਰਬਾਣੀ ਲਾਗਿ ਰਹਾਉ ॥੮॥ ਹਰਿ ਹਰਿ ਨਾਮੁ ਰਤੰਨੁ ਹੈ; ਗੁਰੁ ਤੁਠਾ ਦੇਵੈ ਮਾਇ ॥ ਮੈ ਧਰ ਸਚੇ ਨਾਮ ਕੀ; ਹਰਿ ਨਾਮਿ ਰਹਾ ਲਿਵ ਲਾਇ ॥੯॥ ਗੁਰ ਗਿਆਨੁ ਪਦਾਰਥੁ ਨਾਮੁ ਹੈ; ਹਰਿ ਨਾਮੋ ਦੇਇ ਦ੍ਰਿੜਾਇ ॥ ਜਿਸੁ ਪਰਾਪਤਿ ਸੋ ਲਹੈ; ਗੁਰ ਚਰਣੀ ਲਾਗੈ ਆਇ ॥੧੦॥ ਅਕਥ ਕਹਾਣੀ ਪ੍ਰੇਮ ਕੀ; ਕੋ ਪ੍ਰੀਤਮੁ ਆਖੈ ਆਇ ॥ ਤਿਸੁ ਦੇਵਾ ਮਨੁ ਆਪਣਾ; ਨਿਵਿ ਨਿਵਿ ਲਾਗਾ ਪਾਇ ॥੧੧॥ ਸਜਣੁ ਮੇਰਾ ਏਕੁ ਤੂੰ; ਕਰਤਾ ਪੁਰਖੁ ਸੁਜਾਣੁ ॥ ਸਤਿਗੁਰਿ ਮੀਤਿ ਮਿਲਾਇਆ; ਮੈ ਸਦਾ ਸਦਾ ਤੇਰਾ ਤਾਣੁ ॥੧੨॥ ਸਤਿਗੁਰੁ ਮੇਰਾ ਸਦਾ; ਸਦਾ; ਨਾ ਆਵੈ. ਨਾ ਜਾਇ ॥ ਓਹੁ ਅਬਿਨਾਸੀ ਪੁਰਖੁ ਹੈ; ਸਭ ਮਹਿ ਰਹਿਆ ਸਮਾਇ ॥੧੩॥ ਰਾਮ ਨਾਮ ਧਨੁ ਸੰਚਿਆ; ਸਾਬਤੁ ਪੂੰਜੀ ਰਾਸਿ ॥ ਨਾਨਕ ਦਰਗਹ ਮੰਨਿਆ; ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥ ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਉਰਝਿ ਰਹਿਓ; ਬਿਖਿਆ ਕੈ ਸੰਗਾ ॥ ਮਨਹਿ ਬਿਆਪਤ. ਅਨਿਕ ਤਰੰਗਾ ॥੧॥ ਮੇਰੇ ਮਨ; ਅਗਮ ਅਗੋਚਰ ॥ ਕਤ ਪਾਈਐ; ਪੂਰਨ ਪਰਮੇਸਰ ॥੧॥ ਰਹਾਉ ॥ ਮੋਹ ਮਗਨ ਮਹਿ; ਰਹਿਆ ਬਿਆਪੇ ॥ ਅਤਿ ਤ੍ਰਿਸਨਾ; ਕਬਹੂ. ਨਹੀ ਧ੍ਰਾਪੇ ॥੨॥ ਬਸਇ ਕਰੋਧੁ; ਸਰੀਰਿ ਚੰਡਾਰਾ ॥ ਅਗਿਆਨਿ. ਨ ਸੂਝੈ; ਮਹਾ ਗੁਬਾਰਾ ॥੩॥ ਭ੍ਰਮਤ ਬਿਆਪਤ; ਜਰੇ ਕਿਵਾਰਾ ॥ ਜਾਣੁ. ਨ ਪਾਈਐ; ਪ੍ਰਭ ਦਰਬਾਰਾ ॥੪॥ ਆਸਾ ਅੰਦੇਸਾ; ਬੰਧਿ ਪਰਾਨਾ ॥ ਮਹਲੁ. ਨ ਪਾਵੈ; ਫਿਰਤ ਬਿਗਾਨਾ ॥੫॥ ਸਗਲ ਬਿਆਧਿ ਕੈ; ਵਸਿ ਕਰਿ ਦੀਨਾ ॥ ਫਿਰਤ ਪਿਆਸ; ਜਿਉ ਜਲ ਬਿਨੁ ਮੀਨਾ ॥੬॥ ਕਛੂ ਸਿਆਨਪ ਉਕਤਿ ਨ; ਮੋਰੀ ॥ ਏਕ ਆਸ; ਠਾਕੁਰ ਪ੍ਰਭ ਤੋਰੀ ॥੭॥ ਕਰਉ ਬੇਨਤੀ; ਸੰਤਨ ਪਾਸੇ ॥ ਮੇਲਿ ਲੈਹੁ; ਨਾਨਕ ਅਰਦਾਸੇ ॥੮॥ ਭਇਓ ਕ੍ਰਿਪਾਲੁ; ਸਾਧਸੰਗੁ ਪਾਇਆ ॥ ਨਾਨਕ ਤ੍ਰਿਪਤੇ; ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥
Источники и права