couponatlas.

Гуру Грантх Сахиб (гурмукхи): Анг 762

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਵਹਿ ਜਾਹਿ ਅਨੇਕ; ਮਰਿ ਮਰਿ ਜਨਮਤੇ ॥ ਬਿਨੁ ਬੂਝੇ. ਸਭੁ ਵਾਦਿ; ਜੋਨੀ ਭਰਮਤੇ ॥੫॥ ਜਿਨੑ ਕਉ ਭਏ ਦਇਆਲ; ਤਿਨੑ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ; ਤਿਨੑੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ; ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ; ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ. ਦਾਤਾਰ; ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ; ਨਾਨਕ ਚਾਉ ਏਹੁ ॥੮॥੨॥੫॥੧੬॥ ਰਾਗੁ ਸੂਹੀ ਮਹਲਾ ੧ ਕੁਚਜੀ ॥ ੴ ਸਤਿਗੁਰ ਪ੍ਰਸਾਦਿ ॥ ਮੰਞੁ ਕੁਚਜੀ. ਅੰਮਾਵਣਿ ਡੋਸੜੇ; ਹਉ. ਕਿਉ ਸਹੁ ਰਾਵਣਿ ਜਾਉ ਜੀਉ ॥ ਇਕ ਦੂ ਇਕਿ ਚੜੰਦੀਆ; ਕਉਣੁ ਜਾਣੈ. ਮੇਰਾ ਨਾਉ ਜੀਉ ॥ ਜਿਨੑੀ ਸਖੀ. ਸਹੁ ਰਾਵਿਆ; ਸੇ ਅੰਬੀ ਛਾਵੜੀਏਹਿ ਜੀਉ ॥ ਸੇ ਗੁਣ ਮੰਞੁ. ਨ ਆਵਨੀ; ਹਉ. ਕੈ ਜੀ ਦੋਸ ਧਰੇਉ ਜੀਉ ॥ ਕਿਆ ਗੁਣ ਤੇਰੇ ਵਿਥਰਾ; ਹਉ ਕਿਆ ਕਿਆ ਘਿਨਾ, ਤੇਰਾ ਨਾਉ ਜੀਉ ॥ ਇਕਤੁ ਟੋਲਿ. ਨ ਅੰਬੜਾ; ਹਉ ਸਦ ਕੁਰਬਾਣੈ ਤੇਰੈ. ਜਾਉ ਜੀਉ ॥ ਸੁਇਨਾ ਰੁਪਾ ਰੰਗੁਲਾ; ਮੋਤੀ ਤੈ ਮਾਣਿਕੁ ਜੀਉ ॥ ਸੇ ਵਸਤੂ ਸਹਿ ਦਿਤੀਆ; ਮੈ ਤਿਨੑ ਸਿਉ ਲਾਇਆ ਚਿਤੁ ਜੀਉ ॥ ਮੰਦਰ ਮਿਟੀ ਸੰਦੜੇ; ਪਥਰ ਕੀਤੇ ਰਾਸਿ ਜੀਉ ॥ ਹਉ ਏਨੀ ਟੋਲੀ. ਭੁਲੀਅਸੁ; ਤਿਸੁ ਕੰਤ. ਨ ਬੈਠੀ ਪਾਸਿ ਜੀਉ ॥ ਅੰਬਰਿ ਕੂੰਜਾ ਕੁਰਲੀਆ; ਬਗ ਬਹਿਠੇ ਆਇ ਜੀਉ ॥ ਸਾ ਧਨ. ਚਲੀ ਸਾਹੁਰੈ; ਕਿਆ ਮੁਹੁ ਦੇਸੀ. ਅਗੈ ਜਾਇ ਜੀਉ ॥ ਸੁਤੀ ਸੁਤੀ ਝਾਲੁ ਥੀਆ; ਭੁਲੀ ਵਾਟੜੀਆਸੁ ਜੀਉ ॥ ਤੈ ਸਹ ਨਾਲਹੁ. ਮੁਤੀਅਸੁ; ਦੁਖਾ ਕੂੰ ਧਰੀਆਸੁ ਜੀਉ ॥ ਤੁਧੁ ਗੁਣ. ਮੈ ਸਭਿ ਅਵਗਣਾ; ਇਕ ਨਾਨਕ ਕੀ ਅਰਦਾਸਿ ਜੀਉ ॥ ਸਭਿ ਰਾਤੀ ਸੋਹਾਗਣੀ; ਮੈ ਡੋਹਾਗਣਿ. ਕਾਈ ਰਾਤਿ ਜੀਉ ॥੧॥ ਸੂਹੀ ਮਹਲਾ ੧ ਸੁਚਜੀ ॥ ਜਾ ਤੂ. ਤਾ ਮੈ ਸਭੁ ਕੋ; ਤੂ ਸਾਹਿਬੁ. ਮੇਰੀ ਰਾਸਿ ਜੀਉ ॥ ਤੁਧੁ ਅੰਤਰਿ. ਹਉ ਸੁਖਿ ਵਸਾ; ਤੂੰ ਅੰਤਰਿ ਸਾਬਾਸਿ ਜੀਉ ॥ ਭਾਣੈ ਤਖਤਿ ਵਡਾਈਆ; ਭਾਣੈ ਭੀਖ ਉਦਾਸਿ ਜੀਉ ॥ ਭਾਣੈ. ਥਲ ਸਿਰਿ, ਸਰੁ ਵਹੈ; ਕਮਲੁ ਫੁਲੈ ਆਕਾਸਿ ਜੀਉ ॥ ਭਾਣੈ. ਭਵਜਲੁ ਲੰਘੀਐ; ਭਾਣੈ. ਮੰਝਿ ਭਰੀਆਸਿ ਜੀਉ ॥ ਭਾਣੈ. ਸੋ ਸਹੁ ਰੰਗੁਲਾ; ਸਿਫਤਿ ਰਤਾ ਗੁਣਤਾਸਿ ਜੀਉ ॥ ਭਾਣੈ. ਸਹੁ ਭੀਹਾਵਲਾ; ਹਉ ਆਵਣਿ ਜਾਣਿ ਮੁਈਆਸਿ ਜੀਉ ॥ ਤੂ ਸਹੁ ਅਗਮੁ ਅਤੋਲਵਾ; ਹਉ ਕਹਿ ਕਹਿ ਢਹਿ ਪਈਆਸਿ ਜੀਉ ॥ ਕਿਆ ਮਾਗਉ. ਕਿਆ ਕਹਿ ਸੁਣੀ; ਮੈ ਦਰਸਨ ਭੂਖ ਪਿਆਸਿ ਜੀਉ ॥ ਗੁਰਸਬਦੀ ਸਹੁ ਪਾਇਆ; ਸਚੁ ਨਾਨਕ ਕੀ ਅਰਦਾਸਿ ਜੀਉ ॥੨॥
Источники и права