couponatlas.

Гуру Грантх Сахиб (гурмукхи): Анг 763

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸੂਹੀ ਮਹਲਾ ੫ ਗੁਣਵੰਤੀ ॥ ਜੋ ਦੀਸੈ ਗੁਰਸਿਖੜਾ; ਤਿਸੁ. ਨਿਵਿ ਨਿਵਿ ਲਾਗਉ ਪਾਇ ਜੀਉ ॥ ਆਖਾ ਬਿਰਥਾ ਜੀਅ ਕੀ; ਗੁਰੁ ਸਜਣੁ ਦੇਹਿ ਮਿਲਾਇ ਜੀਉ ॥ ਸੋਈ ਦਸਿ ਉਪਦੇਸੜਾ; ਮੇਰਾ ਮਨੁ. ਅਨਤ, ਨ ਕਾਹੂ ਜਾਇ ਜੀਉ ॥ ਇਹੁ ਮਨੁ. ਤੈ ਕੂੰ ਡੇਵਸਾ; ਮੈ. ਮਾਰਗੁ ਦੇਹੁ ਬਤਾਇ ਜੀਉ ॥ ਹਉ ਆਇਆ. ਦੂਰਹੁ ਚਲਿ ਕੈ; ਮੈ ਤਕੀ. ਤਉ ਸਰਣਾਇ ਜੀਉ ॥ ਮੈ ਆਸਾ ਰਖੀ ਚਿਤਿ ਮਹਿ; ਮੇਰਾ ਸਭੋ ਦੁਖੁ ਗਵਾਇ ਜੀਉ ॥ ਇਤੁ ਮਾਰਗਿ ਚਲੇ ਭਾਈਅੜੇ; ਗੁਰੁ ਕਹੈ. ਸੁ ਕਾਰ ਕਮਾਇ ਜੀਉ ॥ ਤਿਆਗੇਂ ਮਨ ਕੀ ਮਤੜੀ; ਵਿਸਾਰੇਂ ਦੂਜਾ ਭਾਉ ਜੀਉ ॥ ਇਉ ਪਾਵਹਿ ਹਰਿ ਦਰਸਾਵੜਾ; ਨਹ ਲਗੈ. ਤਤੀ ਵਾਉ ਜੀਉ ॥ ਹਉ ਆਪਹੁ. ਬੋਲਿ ਨ ਜਾਣਦਾ; ਮੈ ਕਹਿਆ ਸਭੁ ਹੁਕਮਾਉ ਜੀਉ ॥ ਹਰਿ ਭਗਤਿ ਖਜਾਨਾ ਬਖਸਿਆ; ਗੁਰਿ ਨਾਨਕਿ. ਕੀਆ ਪਸਾਉ ਜੀਉ ॥ ਮੈ. ਬਹੁੜਿ, ਨ ਤ੍ਰਿਸਨਾ ਭੁਖੜੀ; ਹਉ ਰਜਾ ਤ੍ਰਿਪਤਿ ਅਘਾਇ ਜੀਉ ॥ ਜੋ ਗੁਰ ਦੀਸੈ ਸਿਖੜਾ; ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ॥ ੴ ਸਤਿਗੁਰ ਪ੍ਰਸਾਦਿ ॥ ਭਰਿ ਜੋਬਨਿ ਮੈ ਮਤ; ਪੇਈਅੜੈ ਘਰਿ ਪਾਹੁਣੀ, ਬਲਿ ਰਾਮ ਜੀਉ ॥ ਮੈਲੀ ਅਵਗਣਿ ਚਿਤਿ; ਬਿਨੁ ਗੁਰ. ਗੁਣ ਨ ਸਮਾਵਨੀ, ਬਲਿ ਰਾਮ ਜੀਉ ॥ ਗੁਣ ਸਾਰ. ਨ ਜਾਣੀ, ਭਰਮਿ ਭੁਲਾਣੀ; ਜੋਬਨੁ ਬਾਦਿ ਗਵਾਇਆ ॥ ਵਰੁ ਘਰੁ ਦਰੁ. ਦਰਸਨੁ ਨਹੀ ਜਾਤਾ; ਪਿਰ ਕਾ ਸਹਜੁ. ਨ ਭਾਇਆ ॥ ਸਤਿਗੁਰ ਪੂਛਿ. ਨ ਮਾਰਗਿ ਚਾਲੀ; ਸੂਤੀ ਰੈਣਿ ਵਿਹਾਣੀ ॥ ਨਾਨਕ. ਬਾਲਤਣਿ ਰਾਡੇਪਾ; ਬਿਨੁ ਪਿਰ. ਧਨ ਕੁਮਲਾਣੀ ॥੧॥ ਬਾਬਾ. ਮੈ ਵਰੁ ਦੇਹਿ; ਮੈ. ਹਰਿ ਵਰੁ ਭਾਵੈ, ਤਿਸ ਕੀ ਬਲਿ ਰਾਮ ਜੀਉ ॥ ਰਵਿ ਰਹਿਆ ਜੁਗ ਚਾਰਿ; ਤ੍ਰਿਭਵਣ ਬਾਣੀ ਜਿਸ ਕੀ. ਬਲਿ ਰਾਮ ਜੀਉ ॥ ਤ੍ਰਿਭਵਣ ਕੰਤੁ ਰਵੈ ਸੋਹਾਗਣਿ; ਅਵਗਣਵੰਤੀ ਦੂਰੇ ॥ ਜੈਸੀ ਆਸਾ ਤੈਸੀ ਮਨਸਾ; ਪੂਰਿ ਰਹਿਆ ਭਰਪੂਰੇ ॥ ਹਰਿ ਕੀ ਨਾਰਿ, ਸੁ ਸਰਬ ਸੁਹਾਗਣਿ; ਰਾਂਡ ਨ ਮੈਲੈ ਵੇਸੇ ॥ ਨਾਨਕ. ਮੈ ਵਰੁ ਸਾਚਾ ਭਾਵੈ; ਜੁਗਿ ਜੁਗਿ ਪ੍ਰੀਤਮ ਤੈਸੇ ॥੨॥ ਬਾਬਾ ਲਗਨੁ ਗਣਾਇ; ਹੰ ਭੀ ਵੰਞਾ ਸਾਹੁਰੈ, ਬਲਿ ਰਾਮ ਜੀਉ ॥ ਸਾਹਾ ਹੁਕਮੁ ਰਜਾਇ, ਸੋ ਨ ਟਲੈ; ਜੋ ਪ੍ਰਭੁ ਕਰੈ. ਬਲਿ ਰਾਮ ਜੀਉ ॥ ਕਿਰਤੁ ਪਇਆ. ਕਰਤੈ ਕਰਿ ਪਾਇਆ; ਮੇਟਿ. ਨ ਸਕੈ ਕੋਈ ॥ ਜਾਞੀ ਨਾਉ ਨਰਹ ਨਿਹਕੇਵਲੁ; ਰਵਿ ਰਹਿਆ ਤਿਹੁ ਲੋਈ ॥ ਮਾਇ ਨਿਰਾਸੀ ਰੋਇ ਵਿਛੁੰਨੀ; ਬਾਲੀ ਬਾਲੈ ਹੇਤੇ ॥ ਨਾਨਕ. ਸਾਚ ਸਬਦਿ ਸੁਖ ਮਹਲੀ; ਗੁਰ ਚਰਣੀ ਪ੍ਰਭੁ ਚੇਤੇ ॥੩॥
Источники и права