couponatlas.

Гуру Грантх Сахиб (гурмукхи): Анг 764

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਾਬੁਲਿ ਦਿਤੜੀ ਦੂਰਿ; ਨਾ ਆਵੈ ਘਰਿ ਪੇਈਐ. ਬਲਿ ਰਾਮ ਜੀਉ ॥ ਰਹਸੀ ਵੇਖਿ ਹਦੂਰਿ; ਪਿਰਿ ਰਾਵੀ ਘਰਿ ਸੋਹੀਐ. ਬਲਿ ਰਾਮ ਜੀਉ ॥ ਸਾਚੇ ਪਿਰ ਲੋੜੀ. ਪ੍ਰੀਤਮ ਜੋੜੀ; ਮਤਿ ਪੂਰੀ ਪਰਧਾਨੇ ॥ ਸੰਜੋਗੀ ਮੇਲਾ ਥਾਨਿ ਸੁਹੇਲਾ; ਗੁਣਵੰਤੀ ਗੁਰ ਗਿਆਨੇ ॥ ਸਤੁ ਸੰਤੋਖੁ ਸਦਾ ਸਚੁ ਪਲੈ; ਸਚੁ ਬੋਲੈ ਪਿਰ ਭਾਏ ॥ ਨਾਨਕ. ਵਿਛੁੜਿ, ਨਾ ਦੁਖੁ ਪਾਏ; ਗੁਰਮਤਿ ਅੰਕਿ ਸਮਾਏ ॥੪॥੧॥ ਰਾਗੁ ਸੂਹੀ ਮਹਲਾ ੧ ਛੰਤੁ ਘਰੁ ੨ ॥ ੴ ਸਤਿਗੁਰ ਪ੍ਰਸਾਦਿ ॥ ਹਮ ਘਰਿ. ਸਾਜਨ ਆਏ ॥ ਸਾਚੈ ਮੇਲਿ ਮਿਲਾਏ ॥ ਸਹਜਿ ਮਿਲਾਏ. ਹਰਿ ਮਨਿ ਭਾਏ; ਪੰਚ ਮਿਲੇ ਸੁਖੁ ਪਾਇਆ ॥ ਸਾਈ ਵਸਤੁ ਪਰਾਪਤਿ ਹੋਈ; ਜਿਸੁ ਸੇਤੀ ਮਨੁ ਲਾਇਆ ॥ ਅਨਦਿਨੁ ਮੇਲੁ ਭਇਆ. ਮਨੁ ਮਾਨਿਆ; ਘਰ ਮੰਦਰ ਸੋਹਾਏ ॥ ਪੰਚ ਸਬਦ ਧੁਨਿ ਅਨਹਦ ਵਾਜੇ; ਹਮ ਘਰਿ ਸਾਜਨ ਆਏ ॥੧॥ ਆਵਹੁ ਮੀਤ ਪਿਆਰੇ ॥ ਮੰਗਲ ਗਾਵਹੁ ਨਾਰੇ ॥ ਸਚੁ ਮੰਗਲੁ ਗਾਵਹੁ. ਤਾ ਪ੍ਰਭ ਭਾਵਹੁ; ਸੋਹਿਲੜਾ ਜੁਗ ਚਾਰੇ ॥ ਅਪਨੈ ਘਰਿ ਆਇਆ. ਥਾਨਿ ਸੁਹਾਇਆ; ਕਾਰਜ ਸਬਦਿ ਸਵਾਰੇ ॥ ਗਿਆਨ ਮਹਾ ਰਸੁ ਨੇਤ੍ਰੀ ਅੰਜਨੁ; ਤ੍ਰਿਭਵਣ ਰੂਪੁ ਦਿਖਾਇਆ ॥ ਸਖੀ ਮਿਲਹੁ ਰਸਿ ਮੰਗਲੁ ਗਾਵਹੁ; ਹਮ ਘਰਿ ਸਾਜਨੁ ਆਇਆ ॥੨॥ ਮਨੁ ਤਨੁ ਅੰਮ੍ਰਿਤਿ ਭਿੰਨਾ ॥ ਅੰਤਰਿ ਪ੍ਰੇਮੁ ਰਤੰਨਾ ॥ ਅੰਤਰਿ ਰਤਨੁ ਪਦਾਰਥੁ ਮੇਰੈ; ਪਰਮ ਤਤੁ ਵੀਚਾਰੋ ॥ ਜੰਤ ਭੇਖ. ਤੂ ਸਫਲਿਓ ਦਾਤਾ; ਸਿਰਿ ਸਿਰਿ ਦੇਵਣਹਾਰੋ ॥ ਤੂ ਜਾਨੁ ਗਿਆਨੀ ਅੰਤਰਜਾਮੀ; ਆਪੇ ਕਾਰਣੁ ਕੀਨਾ ॥ ਸੁਨਹੁ ਸਖੀ. ਮਨੁ ਮੋਹਨਿ ਮੋਹਿਆ; ਤਨੁ ਮਨੁ ਅੰਮ੍ਰਿਤਿ ਭੀਨਾ ॥੩॥ ਆਤਮ ਰਾਮੁ ਸੰਸਾਰਾ ॥ ਸਾਚਾ ਖੇਲੁ ਤੁਮੑਾਰਾ ॥ ਸਚੁ ਖੇਲੁ ਤੁਮੑਾਰਾ ਅਗਮ ਅਪਾਰਾ; ਤੁਧੁ ਬਿਨੁ. ਕਉਣੁ ਬੁਝਾਏ ॥ ਸਿਧ ਸਾਧਿਕ ਸਿਆਣੇ ਕੇਤੇ; ਤੁਝ ਬਿਨੁ ਕਵਣੁ ਕਹਾਏ ॥ ਕਾਲੁ ਬਿਕਾਲੁ ਭਏ ਦੇਵਾਨੇ; ਮਨੁ ਰਾਖਿਆ ਗੁਰਿ ਠਾਏ ॥ ਨਾਨਕ. ਅਵਗਣ ਸਬਦਿ ਜਲਾਏ; ਗੁਣ ਸੰਗਮਿ ਪ੍ਰਭੁ ਪਾਏ ॥੪॥੧॥੨॥ ਰਾਗੁ ਸੂਹੀ ਮਹਲਾ ੧ ਘਰੁ ੩ ॥ ੴ ਸਤਿਗੁਰ ਪ੍ਰਸਾਦਿ ॥ ਆਵਹੁ ਸਜਣਾ; ਹਉ ਦੇਖਾ ਦਰਸਨੁ ਤੇਰਾ. ਰਾਮ ॥ ਘਰਿ ਆਪਨੜੈ. ਖੜੀ ਤਕਾ; ਮੈ ਮਨਿ ਚਾਉ ਘਨੇਰਾ. ਰਾਮ ॥ ਮਨਿ ਚਾਉ ਘਨੇਰਾ. ਸੁਣਿ ਪ੍ਰਭ ਮੇਰਾ; ਮੈ ਤੇਰਾ ਭਰਵਾਸਾ ॥ ਦਰਸਨੁ ਦੇਖਿ. ਭਈ ਨਿਹਕੇਵਲ; ਜਨਮ ਮਰਣ ਦੁਖੁ ਨਾਸਾ ॥
Источники и права