couponatlas.

Гуру Грантх Сахиб (гурмукхи): Анг 765

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਗਲੀ ਜੋਤਿ ਜਾਤਾ ਤੂ ਸੋਈ; ਮਿਲਿਆ ਭਾਇ ਸੁਭਾਏ ॥ ਨਾਨਕ. ਸਾਜਨ ਕਉ ਬਲਿ ਜਾਈਐ; ਸਾਚਿ ਮਿਲੇ ਘਰਿ ਆਏ ॥੧॥ ਘਰਿ ਆਇਅੜੇ ਸਾਜਨਾ; ਤਾ ਧਨ ਖਰੀ ਸਰਸੀ ਰਾਮ ॥ ਹਰਿ ਮੋਹਿਅੜੀ ਸਾਚ ਸਬਦਿ; ਠਾਕੁਰ ਦੇਖਿ ਰਹੰਸੀ ਰਾਮ ॥ ਗੁਣ ਸੰਗਿ ਰਹੰਸੀ. ਖਰੀ ਸਰਸੀ; ਜਾ ਰਾਵੀ ਰੰਗਿ ਰਾਤੈ ॥ ਅਵਗਣ ਮਾਰਿ. ਗੁਣੀ ਘਰੁ ਛਾਇਆ; ਪੂਰੈ ਪੁਰਖਿ ਬਿਧਾਤੈ ॥ ਤਸਕਰ ਮਾਰਿ ਵਸੀ ਪੰਚਾਇਣਿ; ਅਦਲੁ ਕਰੇ ਵੀਚਾਰੇ ॥ ਨਾਨਕ ਰਾਮ ਨਾਮਿ ਨਿਸਤਾਰਾ; ਗੁਰਮਤਿ ਮਿਲਹਿ ਪਿਆਰੇ ॥੨॥ ਵਰੁ ਪਾਇਅੜਾ ਬਾਲੜੀਏ; ਆਸਾ ਮਨਸਾ ਪੂਰੀ ਰਾਮ ॥ ਪਿਰਿ ਰਾਵਿਅੜੀ. ਸਬਦਿ ਰਲੀ; ਰਵਿ ਰਹਿਆ. ਨਹ ਦੂਰੀ ਰਾਮ ॥ ਪ੍ਰਭੁ ਦੂਰਿ. ਨ ਹੋਈ, ਘਟਿ ਘਟਿ ਸੋਈ; ਤਿਸ ਕੀ ਨਾਰਿ ਸਬਾਈ ॥ ਆਪੇ ਰਸੀਆ ਆਪੇ ਰਾਵੇ; ਜਿਉ ਤਿਸ ਦੀ ਵਡਿਆਈ ॥ ਅਮਰ ਅਡੋਲੁ ਅਮੋਲੁ ਅਪਾਰਾ; ਗੁਰਿ ਪੂਰੈ ਸਚੁ ਪਾਈਐ ॥ ਨਾਨਕ. ਆਪੇ ਜੋਗ ਸਜੋਗੀ; ਨਦਰਿ ਕਰੇ ਲਿਵ ਲਾਈਐ ॥੩॥ ਪਿਰੁ ਉਚੜੀਐ ਮਾੜੜੀਐ; ਤਿਹੁ ਲੋਆ ਸਿਰਤਾਜਾ ਰਾਮ ॥ ਹਉ ਬਿਸਮ ਭਈ ਦੇਖਿ ਗੁਣਾ; ਅਨਹਦ ਸਬਦ ਅਗਾਜਾ ਰਾਮ ॥ ਸਬਦੁ ਵੀਚਾਰੀ ਕਰਣੀ ਸਾਰੀ; ਰਾਮ ਨਾਮੁ ਨੀਸਾਣੋ ॥ ਨਾਮ ਬਿਨਾ ਖੋਟੇ. ਨਹੀ ਠਾਹਰ; ਨਾਮੁ ਰਤਨੁ ਪਰਵਾਣੋ ॥ ਪਤਿ ਮਤਿ ਪੂਰੀ ਪੂਰਾ ਪਰਵਾਨਾ; ਨਾ ਆਵੈ. ਨਾ ਜਾਸੀ ॥ ਨਾਨਕ ਗੁਰਮੁਖਿ ਆਪੁ ਪਛਾਣੈ; ਪ੍ਰਭ ਜੈਸੇ ਅਵਿਨਾਸੀ ॥੪॥੧॥੩॥ ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ. ਤਿਨਿ ਦੇਖਿਆ; ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ; ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ. ਦਾਨਿ ਹਰਿ ਕੈ; ਦੁਖੁ ਅੰਧੇਰਾ. ਉਠਿ ਗਇਆ ॥ ਗੁਣ ਜੰਞ ਲਾੜੇ. ਨਾਲਿ ਸੋਹੈ; ਪਰਖਿ; ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ; ਪੰਚ ਸਬਦੀ ਆਇਆ ॥ ਜਿਨਿ ਕੀਆ. ਤਿਨਿ ਦੇਖਿਆ; ਜਗੁ ਧੰਧੜੈ ਲਾਇਆ ॥੧॥ ਹਉ ਬਲਿਹਾਰੀ ਸਾਜਨਾ; ਮੀਤਾ ਅਵਰੀਤਾ ॥ ਇਹੁ ਤਨੁ ਜਿਨ ਸਿਉ ਗਾਡਿਆ; ਮਨੁ ਲੀਅੜਾ ਦੀਤਾ ॥ ਲੀਆ ਤ ਦੀਆ ਮਾਨੁ ਜਿਨੑ ਸਿਉ; ਸੇ ਸਜਨ ਕਿਉ ਵੀਸਰਹਿ ॥ ਜਿਨੑ ਦਿਸਿ ਆਇਆ. ਹੋਹਿ ਰਲੀਆ; ਜੀਅ ਸੇਤੀ ਗਹਿ ਰਹਹਿ ॥ ਸਗਲ ਗੁਣ. ਅਵਗਣੁ ਨ ਕੋਈ; ਹੋਹਿ ਨੀਤਾ ਨੀਤਾ ॥ ਹਉ ਬਲਿਹਾਰੀ ਸਾਜਨਾ; ਮੀਤਾ ਅਵਰੀਤਾ ॥੨॥ ਗੁਣਾ ਕਾ ਹੋਵੈ ਵਾਸੁਲਾ; ਕਢਿ ਵਾਸੁ ਲਈਜੈ ॥ ਜੇ ਗੁਣ ਹੋਵਨੑਿ ਸਾਜਨਾ; ਮਿਲਿ ਸਾਝ ਕਰੀਜੈ ॥
Источники и права