couponatlas.

Гуру Грантх Сахиб (гурмукхи): Анг 766

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਾਝ ਕਰੀਜੈ ਗੁਣਹ ਕੇਰੀ; ਛੋਡਿ ਅਵਗਣ ਚਲੀਐ ॥ ਪਹਿਰੇ ਪਟੰਬਰ ਕਰਿ ਅਡੰਬਰ; ਆਪਣਾ ਪਿੜੁ ਮਲੀਐ ॥ ਜਿਥੈ ਜਾਇ ਬਹੀਐ. ਭਲਾ ਕਹੀਐ; ਝੋਲਿ ਅੰਮ੍ਰਿਤੁ ਪੀਜੈ ॥ ਗੁਣਾ ਕਾ ਹੋਵੈ ਵਾਸੁਲਾ; ਕਢਿ ਵਾਸੁ ਲਈਜੈ ॥੩॥ ਆਪਿ ਕਰੇ ਕਿਸੁ ਆਖੀਐ; ਹੋਰੁ. ਕਰੇ ਨ ਕੋਈ ॥ ਆਖਣ ਤਾ ਕਉ ਜਾਈਐ; ਜੇ ਭੂਲੜਾ ਹੋਈ ॥ ਜੇ ਹੋਇ ਭੂਲਾ. ਜਾਇ ਕਹੀਐ; ਆਪਿ ਕਰਤਾ ਕਿਉ ਭੁਲੈ ॥ ਸੁਣੇ ਦੇਖੇ ਬਾਝੁ ਕਹਿਐ; ਦਾਨੁ ਅਣਮੰਗਿਆ ਦਿਵੈ ॥ ਦਾਨੁ ਦੇਇ ਦਾਤਾ. ਜਗਿ ਬਿਧਾਤਾ; ਨਾਨਕਾ ਸਚੁ ਸੋਈ ॥ ਆਪਿ ਕਰੇ ਕਿਸੁ ਆਖੀਐ; ਹੋਰੁ ਕਰੇ ਨ ਕੋਈ ॥੪॥੧॥੪॥ ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ; ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ; ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ. ਸਾਚ ਭਾਵੈ; ਸਾਚ ਕੀ ਮਤਿ. ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ; ਆਪਿ ਅਛਲਿਓ. ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ; ਕੂੜੁ ਕਪਟੁ ਨ ਦੋਈ ॥ ਮੇਰਾ ਮਨੁ ਰਾਤਾ ਗੁਣ ਰਵੈ; ਮਨਿ ਭਾਵੈ ਸੋਈ ॥੧॥ ਸਾਹਿਬੁ ਸੋ ਸਾਲਾਹੀਐ; ਜਿਨਿ ਕਾਰਣੁ ਕੀਆ ॥ ਮੈਲੁ ਲਾਗੀ ਮਨਿ ਮੈਲਿਐ; ਕਿਨੈ ਅੰਮ੍ਰਿਤੁ ਪੀਆ ॥ ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ; ਗੁਰ ਪਹਿ ਮੋਲੁ ਕਰਾਇਆ ॥ ਆਪਨੜਾ ਪ੍ਰਭੁ ਸਹਜਿ ਪਛਾਤਾ; ਜਾ ਮਨੁ ਸਾਚੈ ਲਾਇਆ ॥ ਤਿਸੁ ਨਾਲਿ ਗੁਣ ਗਾਵਾ. ਜੇ ਤਿਸੁ ਭਾਵਾ; ਕਿਉ ਮਿਲੈ ਹੋਇ ਪਰਾਇਆ ॥ ਸਾਹਿਬੁ ਸੋ ਸਾਲਾਹੀਐ; ਜਿਨਿ ਜਗਤੁ ਉਪਾਇਆ ॥੨॥ ਆਇ ਗਇਆ. ਕੀ, ਨ ਆਇਓ; ਕਿਉ ਆਵੈ ਜਾਤਾ ॥ ਪ੍ਰੀਤਮ ਸਿਉ ਮਨੁ ਮਾਨਿਆ; ਹਰਿ ਸੇਤੀ ਰਾਤਾ ॥ ਸਾਹਿਬ ਰੰਗਿ ਰਾਤਾ. ਸਚ ਕੀ ਬਾਤਾ; ਜਿਨਿ ਬਿੰਬ ਕਾ ਕੋਟੁ ਉਸਾਰਿਆ ॥ ਪੰਚ ਭੂ ਨਾਇਕੋ, ਆਪਿ ਸਿਰੰਦਾ; ਜਿਨਿ. ਸਚ ਕਾ ਪਿੰਡੁ ਸਵਾਰਿਆ ॥ ਹਮ ਅਵਗਣਿਆਰੇ. ਤੂ ਸੁਣਿ ਪਿਆਰੇ; ਤੁਧੁ ਭਾਵੈ ਸਚੁ ਸੋਈ ॥ ਆਵਣ ਜਾਣਾ. ਨਾ ਥੀਐ; ਸਾਚੀ ਮਤਿ ਹੋਈ ॥੩॥ ਅੰਜਨੁ ਤੈਸਾ ਅੰਜੀਐ; ਜੈਸਾ ਪਿਰ ਭਾਵੈ ॥ ਸਮਝੈ ਸੂਝੈ ਜਾਣੀਐ; ਜੇ ਆਪਿ ਜਾਣਾਵੈ ॥ ਆਪਿ ਜਾਣਾਵੈ ਮਾਰਗਿ ਪਾਵੈ; ਆਪੇ ਮਨੂਆ ਲੇਵਏ ॥ ਕਰਮ ਸੁਕਰਮ ਕਰਾਏ ਆਪੇ; ਕੀਮਤਿ ਕਉਣ. ਅਭੇਵਏ ॥ ਤੰਤੁ ਮੰਤੁ ਪਾਖੰਡੁ. ਨ ਜਾਣਾ; ਰਾਮੁ ਰਿਦੈ ਮਨੁ ਮਾਨਿਆ ॥ ਅੰਜਨੁ ਨਾਮੁ. ਤਿਸੈ ਤੇ ਸੂਝੈ; ਗੁਰਸਬਦੀ ਸਚੁ ਜਾਨਿਆ ॥੪॥ ਸਾਜਨ ਹੋਵਨਿ ਆਪਣੇ; ਕਿਉ ਪਰ ਘਰ ਜਾਹੀ ॥ ਸਾਜਨ ਰਾਤੇ ਸਚ ਕੇ; ਸੰਗੇ ਮਨ ਮਾਹੀ ॥ ਮਨ ਮਾਹਿ ਸਾਜਨ ਕਰਹਿ ਰਲੀਆ; ਕਰਮ ਧਰਮ ਸਬਾਇਆ ॥
Источники и права